ਪੰਜਾਬੀ ਗਾਇਕ ਗੁਰਨਾਮ ਭੁੱਲਰ ਵਿਰੁਧ ਮਾਮਲਾ ਦਰਜ
Published : Jul 12, 2020, 8:38 am IST
Updated : Jul 12, 2020, 8:38 am IST
SHARE ARTICLE
Gurnam Bhullar
Gurnam Bhullar

ਕੋਵਿਡ-19 ਦੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ

ਪਟਿਆਲਾ: ਰਾਜਪੁਰਾ-ਚੰਡੀਗੜ੍ਹ ਰੋਡ ਉਤੇ ਸਥਿਤ ਪ੍ਰਾਈਮ ਸਿਨੇਮਾ ਸ਼ਾਪਿੰਗ ਮਾਲ ਵਿਚ ਬਿਨਾਂ ਮਨਜ਼ੂਰੀ ਤੋਂ ਅਪਣੇ ਗਾਣੇ ਦੀ ਸ਼ੂਟਿੰਗ ਕਰਨ ਪਹੁੰਚੇ ਪ੍ਰਸਿੱਧ ਪੰਜਾਬੀ ਕਲਾਕਾਰ ਗੁਰਨਾਮ ਭੁੱਲਰ, ਸ਼ਾਪਿੰਗ ਮਾਲ ਦੇ ਮਾਲਕ ਤੇ ਵੀਡਿਓਗ੍ਰਾਫ਼ਰ 'ਤੇ ਐਪੀਡੈਮਿਕ ਐਕਟ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਪ੍ਰਸਿੱਧ ਪੰਜਾਬੀ ਕਲਕਾਰ ਜਿਹੜਾ 'ਤੇਰੇ ਗੁੱਟ ਨੂੰ ਕੜਾ ਸਰਦਾਰਨੀਏ ਡਾਇਮੰਡ ਦੀ ਝਾਂਜਰ ਪਾ ਦਿਆਂਗੇ' ਦੇ ਨਾਲ ਚਰਚਾ ਵਿਚ ਆਏ ਸਨ ਤੇ ਅੱਜ ਇਥੋਂ ਦੇ ਪ੍ਰਾਈਮ ਸਿਨੇਮਾ ਵਿਚ ਆਪਣੀ ਟੀਮ ਦੇ ਨਾਲ ਗਾਣੇ ਦੀ ਸ਼ੂਟਿੰਗ ਕਰਨ ਪਹੁੰਚੇ ਸਨ।

Gurnam BhullarGurnam Bhullar

ਇਸ ਦੌਰਾਨ ਗੁਰਨਾਮ ਭੁੱਲਰ ਵਲੋਂ ਨਾ ਤਾਂ ਅਪਣੇ ਗਾਣੇ ਦੀ ਸ਼ੂਟਿੰਗ ਕਰਨ ਦੇ ਲਈ ਪੁਲਿਸ ਪ੍ਰਸ਼ਾਸਨ ਤੋਂ ਮਨਜ਼ੂਰੀ ਲਈ ਗਈ ਸੀ ਤੇ ਕੋਵਿਡ-19 ਦੇ ਸਮਾਜਿਕ ਦੂਰੀ ਤੇ ਹੋਰਨਾਂ ਨਿਯਮਾਂ ਦੀ ਅਣਦੇਖੀ ਕਰਨ ਦੇ ਚਲਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ। ਜਿਸ ਤੇ ਇਸ ਗੱਲ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਐੱਸ ਐੱਚ ਓ ਕਰਨਵੀਰ ਸਿੰਘ ਸੰਧੂ, ਪੁਲਿਸ ਚੌਕੀ ਜਨਸੂਆ ਇੰਚਾਰਜ ਥਾਣੇਦਾਰ ਨਿਸ਼ਾਨ ਸਿੰਘ ਸਮੇਤ ਪੁਲਿਸ ਪਾਰਟੀ ਪਹੁੰਚੇ ਤਾਂ ਉਥੇ ਕਲਾਕਾਰ ਗੁਰਨਾਮ ਭੁੱਲਰ ਤੇ ਪ੍ਰਾਈਮ ਸਿਨੇਮਾ ਦੇ ਮਾਲਕ ਤੋਂ ਗਾਣੇ ਦੀ ਸ਼ੂਟਿੰਗ ਸਬੰਧੀ ਮਨਜ਼ੂਰੀ ਬਾਰੇ ਪੁੱਛਿਆ ਗਿਆ ਤਾਂ ਉਹ ਕਿਸੇ ਵੀ ਤਰ੍ਹਾਂ ਦੀ ਪੁਲਿਸ ਪ੍ਰਸ਼ਾਸਨ ਤੋਂ ਮਨਜ਼ੂਰੀ ਨਹੀਂ ਦਿਖਾ ਸਕੇ ਅਤੇ ਇਸ ਤਰ੍ਹਾਂ ਸਮਾਜਿਕ ਦੂਰੀ ਨਾ ਬਣਾ ਕੇ ਕੋਵਿਡ-19 ਦੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।

ਜਿਸ ਤੇ ਸਦਰ ਪੁਲਿਸ ਵੱਲੋਂ ਕਲਾਕਾਰ ਗੁਰਨਾਮ ਭੁੱਲਰ, ਵੀਡਿਓਗ੍ਰਾਫਰ ਖੁਸ਼ਪਾਲ ਸਿੰਘ ਤੇ ਪ੍ਰਾਈਮ ਸਿਨੇਮਾ ਦੇ ਮਾਲਕ ਦੇ ਖਿਲਾਫ਼ ਐਪੀਡੈਮਿਕ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਰਾਜਪੁਰਾ ਐੱਸ ਪੀ ਅਕਾਸ਼ਦੀਪ ਸਿੰਘ ਔਲਖ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਲਾਕਾਰ ਗੁਰਨਾਮ ਭੁੱਲਰ ਤੇ ਉਨ੍ਹਾਂ ਦੀ ਟੀਮ ਮੈਂਬਰਾਂ ਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਦਰਜ ਕੀਤੇ ਕੇਸ ਦੀ ਪੁਸ਼ਟੀ ਕੀਤੀ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement