
Sidhu mossewala New Song: ਨਵੇਂ ਗੀਤ ਨੂੰ 10 ਮਿੰਟ 'ਚ 10 ਲੱਖ ਤੋਂ ਵੱਧ ਲੋਕਾਂ ਨੇ ਸੁਣਿਆ
Sidhu mossewala New Song: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼ ਹੋ ਗਿਆ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਸਿਰਫ 15 ਮਿੰਟ ਪਹਿਲਾਂ ਹੀ ਲਗਭਗ 60 ਹਜ਼ਾਰ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ 2.96 ਲੱਖ ਲਾਈਕਸ ਵੀ ਮਿਲ ਚੁੱਕੇ ਸਨ। ਇਸ ਪ੍ਰੀਮੀਅਰ ਨੂੰ ਯੂਟਿਊਬ 'ਤੇ 4 ਲੱਖ ਲੋਕਾਂ ਨੇ ਲਾਈਵ ਦੇਖਿਆ ਅਤੇ ਇਸ ਗੀਤ ਨੂੰ ਪਹਿਲੇ 1 ਮਿੰਟ 'ਚ ਹੀ 4.17 ਲੱਖ ਲਾਈਕਸ ਮਿਲ ਗਏ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ।
ਮੂਸੇਵਾਲਾ ਨੂੰ ਫੈਨਜ਼ ਅੱਜ ਵੀ ਉਨ੍ਹਾਂ ਨੂੰ ਗੀਤਾਂ ਰਾਹੀਂ ਯਾਦ ਕਰਦੇ ਹਨ। ਦੀਵਾਲੀ ਦੇ ਖ਼ਾਸ ਮੌਕੇ ਸਿੱਧੂ ਦੇ ਫੈਨਜ਼ ਨੂੰ ਖ਼ਾਸ ਸਰਪ੍ਰਾਈਜ਼ ਮਿਲਿਆ ਹੈ।
ਇਸ ਗੀਤ ਦੇ ਬੋਲ ਹਨ-
''ਹੋ ਕੇ ਤਕੜੇ ਰਹਿਓ ਐਲਾਨ ਮੇਰਾ ਵੈਰੀਆਂ ਨੂੰ, ਤੁਹਾਨੂੰ ਜੀਉਣ ਨਹੀਂ ਦਿੰਦਾ ਜਿੰਨਾ ਚਿਰ ਮੈਂ ਮਰਦਾ ਨੀਂ''
ਦੱਸ ਦੇਈਏ ਕਿ ਪੋਸਟਰ ਜਾਰੀ ਕਰਕੇ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਲਿਖਿਆ ਸੀ ਕਿ- ਮੇਰਾ ਬੱਬਰ ਸ਼ੇਰ ਤੇ ਤੁਹਾਡਾ ਭਰ ਹੈ। ਇਸ ਨੂੰ ਪਿੱਛੇ ਧੱਕਣਾ ਆਸਾਨ ਨਹੀਂ ਹੈ, ਇਸ ਲਈ ਰਸਤਾ ਸਾਫ਼ ਕਰਨਾ ਬਿਹਤਰ ਹੋਵੇਗਾ।
ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ 'ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।