ਇਸ ਸਮੇਂ ਬਰਨਾਲਾ ਦੇ ਪਿੰਡ ਭਦੌੜ ਵਿਖੇ ਰਹਿ ਰਹੇ ਸਨ
ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਬੂਟਾ ਖਾਨ ਦਾ ਦਿਹਾਂਤ ਹੋ ਗਿਆ ਹੈ। ਉਹ ਇਸ ਸਮੇਂ ਬਰਨਾਲਾ ਦੇ ਪਿੰਡ ਭਦੌੜ ਵਿਖੇ ਰਹਿ ਰਹੇ ਸਨ।
ਜਿਥੇ ਇਕ ਪਾਸੇ ਲੋਕ ਲੋਹੜੀ ਦਾ ਤਿਉਹਾਰ ਮਨਾ ਰਹੇ ਹਨ ਉਥੇ ਹੀ ਗਾਇਕ ਦੇ ਘਰ ਸੱਥਰ ਵਿਛ ਗਏ। ਗਾਇਕ ਦੇ ਪਿਤਾ ਨੂੰ ਅੱਜ ਜੱਦੀ ਪਿੰਡ ਵਿਖੇ ਸੁਪਰਦ-ਏ-ਖ਼ਾਕ ਕੀਤਾ ਜਾਵੇਗਾ।
