ਦਰਸ਼ਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ ਮਰਹੂਮ ਦੀਪ ਸਿੱਧੂ ਦੀ ਆਖ਼ਰੀ ਫ਼ਿਲਮ ‘ਸਾਡੇ ਆਲੇ’ ਦਾ ਟ੍ਰੇਲਰ
Published : Apr 13, 2022, 3:54 pm IST
Updated : Apr 13, 2022, 3:54 pm IST
SHARE ARTICLE
Saade Aale
Saade Aale

ਸਾਗਾ ਮਿਊਜ਼ਿਕ ਵਲੋਂ ਦੋ ਸ਼ਾਨਦਾਰ ਪੋਸਟਰ ਰਿਲੀਜ਼ ਕਰਨ ਤੋਂ ਬਾਅਦ ਅੱਜ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ ਹੈ।



ਚੰਡੀਗੜ੍ਹ: ਸਾਗਾ ਮਿਊਜ਼ਿਕ ਵਲੋਂ ਦੋ ਸ਼ਾਨਦਾਰ ਪੋਸਟਰ ਰਿਲੀਜ਼ ਕਰਨ ਤੋਂ ਬਾਅਦ ਅੱਜ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ। ਟ੍ਰੇਲਰ ਦੇ ਰਲੀਜ਼ ਹੋਣ ਦੇ ਨਾਲ ਹੀ ਇਸ ਫ਼ਿਲਮ ਦੀ ਸ਼ਾਨਦਾਰ ਕਹਾਣੀ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਇਸ ਤੋਂ ਬਾਅਦ ਦਰਸ਼ਕਾਂ ਵਿਚ ਫ਼ਿਲਮ ਦੇਖਣ ਦੀ ਤਾਂਘ ਹੋਰ ਵਧ ਗਈ ਹੈ।ਜਤਿੰਦਰ ਮੌਹਰ ਵਲੋਂ ਡਾਇਰੈਕਟ ਕੀਤੀ ਗਈ ਇਸ ਫ਼ਿਲਮ ਵਿਚ ਮਰਹੂਮ ਦੀਪ ਸਿੱਧੂ ਤੋਂ ਇਲਾਵਾ ਗੁੱਗੂ ਗਿੱਲ, ਸੁਖਦੀਪ ਸੁੱਖ, ਮਹਾਵੀਰ ਭੁੱਲਰ, ਅੰਮ੍ਰਿਤ ਔਲਖ ਅਤੇ ਹੋਰ ਮੁੱਖ ਭੂਮਿਕਾ ਵਿਚ ਨਜ਼ਰ ਆਉਣਗੇ।  

Sade AaleSade Aale

ਦੀਪ ਸਿੱਧੂ ਹਰ ਵਾਰ ਦੀ ਤਰ੍ਹਾਂ ਆਪਣੇ ਕੰਮ ਪ੍ਰਤੀ ਸ਼ਾਨਦਾਰ ਜਜ਼ਬਾ ਦਿਖਾਉਂਦੇ ਹੋਏ ਪ੍ਰੋਫੈਸ਼ਨਲ ਕੁਸ਼ਤੀ ਕਰਦੇ ਨਜ਼ਰ ਆਉਣਗੇ| ਕਲਾਕਾਰਾਂ ਨੇ ਆਪਣੇ ਸ਼ਾਨਦਾਰ ਅਦਾਕਾਰੀ ਜ਼ਰੀਏ ਫ਼ਿਲਮ ਵਿਚ ਅਪਣੇ ਕਿਰਦਾਰ ਨਾਲ ਨਿਆਂ ਕੀਤਾ ਹੈ| ਮਰਹੂਮ ਅਦਾਕਾਰ ਦੀਪ ਸਿੱਧੂ ਇਸ ਫਿਲਮ ਵਿਚ ਖਿੱਚ ਦਾ ਕੇਂਦਰ ਰਹਿਣਗੇ।ਜ਼ਿਕਰਯੋਗ ਹੈ ਕਿ ਇਸ ਫਿਲਮ ਦੀ ਸ਼ੂਟਿੰਗ 2019 ਵਿਚ ਪੂਰੀ ਹੋ ਗਈ ਸੀ ਪਰ ਕੋਰੋਨਾ ਮਹਾਂਮਾਰੀ ਕਰਕੇ ਇਹ ਫਿਲਮ ਸਿਨੇਮਾ ਘਰਾਂ ਵਿਚ ਰਿਲੀਜ਼ ਨਹੀਂ ਹੋ ਸਕੀ। ਇਸ ਵਿਚ ਕੋਈ ਦੋ ਰਾਇ ਨਹੀਂ ਹੈ ਕਿ ਮਰਹੂਮ ਦੀਪ ਸਿੱਧੂ ਅਤੇ ਸੁਖਦੀਪ ਸੁੱਖ ਦੇ ਹੱਸਦੇ ਹੋਏ ਚਿਹਰੇ ਪੋਸਟਰ ਨੂੰ ਚਾਰ ਚੰਨ ਲਗਾ ਰਹੇ ਹਨ।

Sade Aale
Sade Aale

ਫ਼ਿਲਮ ਦਾ ਸੰਗੀਤ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ। ਸਾਗਾ ਸਟੂਡਿਓ ਪੰਜਾਬੀ ਫਿਲਮ ਜਗਤ ਵਿਚ ਇਕ ਵੱਖਰੀ ਪਹਿਚਾਣ ਬਣਾ ਚੁੱਕਾ ਹੈ| ਸਾਗਾ ਸਟੂਡੀਓ ਵਲੋਂ ਕਾਮੇਡੀ ਫ਼ਿਲਮਾਂ ਦੇ ਨਾਲ-ਨਾਲ ਬਹੁਤ ਹੀ ਸ਼ਾਨਦਾਰ ਵੱਖ-ਵੱਖ ਸ਼੍ਰੇਣੀ ਦੀਆਂ ਫਿਲਮਾਂ ਦਰਸ਼ਕਾਂ ਦੀ ਕਚਹਿਰੀ ਵਿਚ ਰਿਲੀਜ਼ ਕੀਤੀਆਂ ਗਈਆਂ ਹਨ| ਸਾਗਾ ਮਿਊਜ਼ਿਕ ਨੇ ਦੱਸਿਆ ਕਿ ਫਿਲਮ ਦਾ ਮਿਊਜ਼ਿਕ ਸ਼ਾਨਦਾਰ ਹੈ ਅਤੇ ਇਸ ਦੇ ਸ਼ਾਨਦਾਰ ਗਾਣੇ ਦਰਸ਼ਕਾਂ ਦੇ ਦਿਲ ਨੂੰ ਝੰਜੋੜ ਕੇ ਰੱਖ ਦੇਣਗੇ|  

Deep SidhuDeep Sidhu

ਫਿਲਮ ਦੇ ਨਿਰਮਾਤਾ ਅਤੇ ਸਾਗਾ ਮਿਊਜ਼ਿਕ ਦੇ ਮਾਲਕ ਸੁਮੀਤ ਸਿੰਘ ਨੇ ਦੱਸਿਆ ਕਿ ਫਿਲਮ ਦੀ ਕਹਾਣੀ ਸਾਡੀ ਸਮਾਜਿਕ ਸੋਚ ਦੇ ਵਖਰੇਵੇਂ  ’ਤੇ ਅਧਾਰਿਤ ਹੈ| ਇਹ ਇਕ ਪਰਿਵਾਰਕ ਕਹਾਣੀ ਹੈ ਤੇ ਹਰ ਉਮਰ ਦੇ ਲੋਕ ਸਿਨੇਮਾ ਘਰ ਵਿਚ ਜਾ ਕੇ ਦੇਖਣਾ ਪਸੰਦ ਕਰਨਗੇ| | ਫ਼ਿਲਮ 'ਸਾਡੇ ਆਲ਼ੇ' ਖ਼ੂਨ ਦੇ ਰਿਸ਼ਤਿਆਂ ਤੋਂ ਪਾਰ ਮੋਹ ਅਤੇ ਮੁਹੱਬਤ ਦੀਆਂ ਬਾਰੀਕ ਤੰਦਾਂ ਉਘਾੜਦੀ ਫ਼ਿਲਮ ਹੈ। ਤਮਾਮ ਮੁਸ਼ਕਿਲਾਂ ਦੇ ਬਾਵਜੂਦ ਪਿੰਡ ਅਤੇ ਪੇਂਡੂਆਂ ਨੇ ਜ਼ਿੰਦਗੀ ਦੀ ਜੋ ਖ਼ੂਬਸੂਰਤੀ ਬਚਾ ਕੇ ਰੱਖੀ ਹੈ। ‘ਸਾਡੇ ਆਲੇ’ ਉਸੇ ਖ਼ੂਬਸੂਰਤੀ ਦਾ ਜਸ਼ਨ ਹੈ। ਇਹ ਉਹਨਾਂ ਕਿਰਦਾਰਾਂ ਦੀ ਕਹਾਣੀ ਹੈ ਜੋ ਖੇਡ ਅਤੇ ਜ਼ਿੰਦਗੀ ਦੇ ਪਾੜਿਆਂ ਦੇ ਆਰ-ਪਾਰ ਸੰਘਰਸ਼ ਵਿਚ ਲੱਗੇ ਹੋਏ ਹਨ। ਇਸ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਦੀਪ ਸਿੱਧੂ ਹਮੇਸ਼ਾ ਸਾਡੇ ਦਿਲ ਵਿਚ ਰਹਿਣਗੇ ਅਤੇ ਅਸੀਂ ਉਹਨਾਂ ਦੀ ਕਮੀ ਹਮੇਸ਼ਾ ਮਹਿਸੂਸ ਕਰਦੇ ਰਹਾਂਗੇ|

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement