
ਜ਼ਿਕਰਯੋਗ ਹੈ ਕਿ ਇਸ ਬਾਲ ਕਲਾਕਾਰ ਨੂਰ ਦਾ ਪਿਤਾ ਭੱਠੇ...
ਮੋਗਾ: ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਲੋਕਾਂ ਦਿਲਾਂ 'ਤੇ ਰਾਜ ਕਰਨ ਵਾਲੀ ਟਿਕ-ਟਾਕ ਸਟਾਰ ਨੰਨ੍ਹੀ ਬੱਚੀ ਨੂਰ ਨੂੰ ਅੱਜ ਹਰ ਕੋਈ ਜਾਣਦਾ ਹੈ। ਨੂਰ ਦਾ ਨਵਾਂ ਘਰ ਬਣਾਉਣ ਦਾ ਬੀੜਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਗੋਬਿੰਦਪੁਰਾ ਚੈਰੀਟੇਬਲ ਟਰੱਸਟ ਦੇ ਸੇਵਾਦਾਰ ਬਾਬਾ ਜਸਦੀਪ ਸਿੰਘ ਜਗਾਧਰੀ ਵਾਲਿਆਂ ਨੇ ਚੁੱਕਿਆ ਸੀ।
Noor
ਜ਼ਿਕਰਯੋਗ ਹੈ ਕਿ ਇਸ ਬਾਲ ਕਲਾਕਾਰ ਨੂਰ ਦਾ ਪਿਤਾ ਭੱਠੇ 'ਤੇ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ ਤੇ ਉਹ ਆਪਣਾ ਚੰਗਾ ਘਰ ਬਣਾਉਣ ਤੋਂ ਅਸਮਰੱਥ ਸੀ। ਬਾਬਾ ਜਸਦੀਪ ਸਿੰਘ ਜਗਾਧਰੀ ਵਾਲੇ ਬਾਲ ਕਲਾਕਾਰ ਨੂਰ ਦੇ ਘਰ ਪਿੰਡ ਭਿੰਡਰ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਸਾਡੇ ਇਸ ਟਰੱਸਟ ਵਲੋਂ ਪਹਿਲਾਂ ਵੀ ਅਨੇਕਾਂ ਹੀ ਲੋੜਵੰਦਾਂ ਨੂੰ ਮਕਾਨ ਬਣਾ ਕੇ ਦਿੱਤੇ ਗਏ ਹਨ ਅਤੇ ਅੱਜ ਇਸ ਬੱਚੀ ਨੂਰ ਦੇ ਘਰ ਨੂੰ ਬਣਾਉਣ ਦਾ ਬੀੜਾ ਵੀ ਚੁੱਕਿਆ ਗਿਆ ਸੀ।
Noor House
ਉਨ੍ਹਾਂ ਦੱਸਿਆ ਕਿ ਬਾਲ ਕਲਾਕਾਰ ਨੂਰ ਦੀ ਪੜ੍ਹਾਈ 'ਤੇ ਜਿੰਨਾ ਵੀ ਖਰਚ ਹੋਵੇਗਾ, ਉਹ ਵੀ ਸਾਡੇ ਵਲੋਂ ਕੀਤਾ ਜਾਵੇਗਾ। ਇਸ ਮੌਕੇ 'ਤੇ ਨੂਰ ਨਾਲ ਕੰਮ ਕਰਦੇ ਬਾਕੀ ਕਲਾਕਾਰ ਜਸ਼ਨ ਭਿੰਡਰ, ਸੰਦੀਪ ਤੂਰ, ਵਰੁਣ ਭਿੰਡਰ, ਡਾਕਟਰ ਕੇਵਲ ਸਿੰਘ ਸੰਦੀਪ ਨਾਗੀ ਦਾ ਵੀ ਬਾਬਾ ਜੀ ਵਲੋਂ ਬਣਦਾ ਮਾਨ ਸਨਮਾਨ ਕੀਤਾ ਗਿਆ। ਹੁਣ ਨੂਰ ਦਾ ਘਰ ਲਗਭਗ ਬਣ ਕੇ ਤਿਆਰ ਹੋ ਚੁੱਕਾ ਹੈ।
Noor's Father
ਸਨਦੀਪ ਤੂਰ ਨੇ ਦਸਿਆ ਕਿ ਉਹਨਾਂ ਦੇ ਘਰ ਦਾ ਲੈਂਟਰ ਖੁੱਲ੍ਹ ਚੁੱਕਾ ਹੈ ਤੇ ਬਿਜਲੀ ਦੀ ਫੀਟਿੰਗ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਪਲੱਸਤਰ ਦੀ ਤਿਆਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨੂਰ ਅਤੇ ਉਹਨਾਂ ਦੀ ਵੱਡੀ ਭੈਣ ਨੇ ਬਾਬਾ ਜਸਦੀਪ ਸਿੰਘ ਜਗਾਧਰੀ ਵਾਲਿਆਂ ਦਾ ਹੱਥ ਜੋੜ ਕੇ ਧੰਨਵਾਦ ਕੀਤਾ ਤੇ ਉਹਨਾਂ ਦਾ ਸਾਥ ਦੇਣ ਦੀ ਲੋਕਾਂ ਨੂੰ ਅਪੀਲ ਕੀਤੀ।
Noor House
ਉੱਥੇ ਨੂਰ ਦੇ ਪਿਤਾ ਨੇ ਵੀ ਬਾਬਾ ਜਸਦੀਪ ਸਿੰਘ ਧੰਨਵਾਦ ਕਰਦਿਆਂ ਕਿਹਾ ਉਹ ਬਹੁਤ ਖੁਸ਼ ਹਨ ਕਿ ਉਹਨਾਂ ਦਾ ਘਰ ਬਣ ਰਿਹਾ ਹੈ। ਉਹਨਾਂ ਦੇ ਪੁਰਾਣੇ ਘਰ ਵਿਚ ਦੋ ਕਮਰੇ ਸਨ ਤੇ ਜਦੋਂ ਮੀਂਹ ਪੈਂਦਾ ਸੀ ਤਾਂ ਛੱਤਾਂ ਚੋਣ ਲੱਗ ਜਾਂਦੀਆਂ ਸਨ। ਪਰ ਹੁਣ ਉਹਨਾਂ ਦਾ ਨਵਾਂ ਘਰ ਬਣ ਰਿਹਾ ਹੈ ਤੇ ਉਹ ਬਹੁਤ ਖੁਸ਼ ਹਨ। ਇਸ ਦੇ ਨਾਲ ਹੀ ਸਨਦੀਪ ਤੂਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿੰਨੇ ਵੀ ਸਮਾਜ ਸੇਵੀ ਹਨ ਉਹਨਾਂ ਦਾ ਸਾਥ ਦਿਓ ਤਾਂ ਜੋ ਉਹ ਅੱਗੇ ਤੋਂ ਵੀ ਕਿਸੇ ਹੋਰ ਗਰੀਬ ਪਰਿਵਾਰ ਦੀ ਮਦਦ ਕਰ ਸਕਣ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।