ਪੰਜਾਬੀ ਭਾਸ਼ਾ ਤੋਂ ਬਾਅਦ ਕਿਸਾਨਾਂ ਦੇ ਹੱਕ 'ਚ ਨਿਤਰੇ ਬੱਬੂ ਮਾਨ, ਸਰਕਾਰਾਂ 'ਤੇ ਕੱਸਿਆ ਸਿਕੰਜਾ 
Published : Sep 13, 2020, 3:04 pm IST
Updated : Sep 13, 2020, 3:04 pm IST
SHARE ARTICLE
Babbu Mann
Babbu Mann

80% ਲੋਕ ਖੇਤੀਬਾੜੀ ਨਾਲ ਜੁੜੇ ਹੋਏ ਹਨ ਤੇ ਇਹਨਾਂ ਲੋਕਾਂ ਦੇ ਹੱਕ ਦੀ ਗੱਲ ਤਾਂ ਹੁੰਦੀ ਹੀ ਨਹੀਂ। ਜਦਕਿ ਚਾਹੀਦਾ ਇਹ ਹੈ ............

ਚੰਡੀਗੜ੍ਹ - ਪੰਜਾਬੀ ਭਾਸ਼ਾ ਦਾ ਮੁੱਦਾ ਚੁੱਕਣ ਤੋਂ ਬਾਅਦ ਬੱਬੂ ਮਾਨ ਹੁਣ ਕਿਸਾਨਾਂ ਦੇ ਹੱਕ ਵਿਚ ਖੜ੍ਹੇ ਹੋਏ ਹਨ। ਬੱਬੂ ਮਾਨ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ "ਦਿੱਲੀ ਅਤੇ ਭਾਰਤ ਦਾ ਪੂਰਾ ਮੀਡੀਆ ਬਾਲੀਵੁੱਡ ਦੀਆਂ ਖਬਰਾਂ ਜਾਂ ਸਿਆਸੀ ਖਬਰਾਂ ਦਿਖਾਉਂਦਾ ਹੈ।ਕਿਸਾਨ ਜਾਂ ਮਜ਼ਦੂਰ ਦੀ ਕੋਈ ਗੱਲ ਹੀ ਨਹੀਂ ਕਰਦਾ। 80% ਲੋਕ ਖੇਤੀਬਾੜੀ ਨਾਲ ਜੁੜੇ ਹੋਏ ਹਨ ਤੇ ਇਹਨਾਂ ਲੋਕਾਂ ਦੇ ਹੱਕ ਦੀ ਗੱਲ ਤਾਂ ਹੁੰਦੀ ਹੀ ਨਹੀਂ। ਜਦਕਿ ਚਾਹੀਦਾ ਇਹ ਹੈ ਕਿ 80% ਖਬਰਾਂ ਕਿਸਾਨ ਤੇ ਮਜ਼ਦੂਰਾਂ ਦੀਆਂ ਹੋਣੀਆਂ ਚਾਹੀਦੀਆਂ ਹਨ।

File Photo File Photo

ਫਸਲਾਂ ਦੇ ਮੁੱਲ ਮਿਲਣੇ ਚਾਹੀਦੇ ਹਨ। ਜਿਸ ਹਿਸਾਬ ਨਾਲ ਪਿਛਲੇ 40 ਸਾਲਾਂ ਵਿਚ ਬਾਕੀ ਚੀਜ਼ਾਂ ਦੀਆਂ ਕੀਮਤਾਂ ਵਧੀਆਂ, ਉਸੇ ਹਿਸਾਬ ਨਾਲ ਸਾਡੀਆਂ ਫਸਲਾਂ ਦੀਆਂ ਕੀਮਤਾਂ ਵਧਣੀਆਂ ਚਾਹੀਦੀਆਂ ਹਨ, ਪੱਕੀਆਂ ਮੰਡੀਆਂ ਬਣਨੀਆਂ ਚਾਹੀਦੀਆਂ ਹਨ।ਸਰਕਾਰ ਆਪ ਫਸਲ ਖਰੀਦ ਕੇ ਕਿਸਾਨਾਂ ਨੂੰ ਪੈਸੇ ਦੇਵੇ, ਫਸਲਾਂ ਦਾ ਬੀਮਾ ਹੋਵੇ ਅਤੇ ਜਿੰਨੀਆਂ ਵੀ ਸਾਡੀਆਂ ਬੀਬੀਆਂ ਆਪਣੇ ਘਰ ਪਰਿਵਾਰ ਵਿੱਚ ਖੇਤਾ ਨਾਲ ਜੁੜੇ ਕੰਮ ਕਰਦੀਆਂ, ਰੋਟੀ ਪਕਾਉਂਦੀਆਂ, ਭਾਂਡੇ ਮਾਜਦੀਆਂ ਉਨ੍ਹਾਂ ਨੂੰ ਵੀ ਬਣਦੀ ਤਨਖਾਹ ਮੁਕਰਰ ਹੋਣੀ ਚਾਹੀਦੀ ਹੈ

Farmer Farmer

ਕਿਉਂਕਿ ਉਹ ਵੀ ਆਪਣੀ ਪੂਰੀ ਜ਼ਿੰਦਗੀ ਇਸ ਕਿੱਤੇ ਲਈ ਸਮਰਪਤ ਕਰਦੀਆਂ ਹਨ। ਕਿਸਾਨ ਮਜ਼ਦੂਰ ਦੇ ਹੱਕ ਵਿੱਚ ਪਹਿਲਾਂ ਵੀ ਖੜੇ ਹਾਂ ਤੇ ਅੱਗੇ ਵੀ ਡੱਟ ਕੇ ਖੜਾਂਗੇ, ਹਮੇਸ਼ਾਂ ਹੱਕ ਸੱਚ ਲਈ ਲਿਖਦੇ ਰਹਾਂਗੇ। ਜੈ ਜਵਾਨ, ਜੈ ਕਿਸਾਨ, ਜੈ ਮਜ਼ਦੂਰ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ। ਇਸ ਪੋਸਟ ਨੂੰ ਪੜ੍ਹ ਕੇ ਹਰ ਕੋਈ ਬੱਬੂ ਮਾਨ ਦੀ ਤਾਰੀਫ਼ ਕਰ ਰਿਹਾ ਹੈ।

File Photo File Photo

ਦੱਸ ਦਈਏ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਅਧਿਕਾਰਿਤ ਭਾਸ਼ਾ ਬਿੱਲ 'ਚੋਂ ਪੰਜਾਬੀ ਭਾਸ਼ਾ ਨੂੰ ਹਟਾ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ ਪੰਜਾਬ 'ਚ ਇਸ ਗੱਲ ਦਾ ਬਹੁਤ ਵਿਰੋਧ ਹੋ ਰਿਹਾ ਹੈ ਤੇ ਇਸ ਪੰਜਾਬੀ ਭਾਸ਼ਾ ਨੂੰ ਲੈ ਕੇ ਬੱਬੂ ਮਾਨ ਨੇ ਵੀ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਸੀ। ਇਸ ਪੋਸਟ ਨੂੰ ਸਾਂਝਾ ਕਰਦਿਆਂ ਬੱਬੂ ਮਾਨ ਨੇ ਕੈਪਸ਼ਨ 'ਚ ਲਿਖਿਆ ਹੈ, 'ਪੰਜਾਬੀ ਮਾਂ ਬੋਲੀ ਜ਼ਿੰਦਾਬਾਦ…!!!!! ਪੰਜਾਬ ਪੰਜਾਬੀਅਤ ਜ਼ਿੰਦਾਬਾਦ….!!!

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement