ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾਂ 'ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ
Published : Sep 13, 2023, 8:36 pm IST
Updated : Sep 13, 2023, 8:36 pm IST
SHARE ARTICLE
Spellbound performance of Harbhajan Shera and Bir Singh mesmerises audience at Punjab Tourism Summit and Travel Mart
Spellbound performance of Harbhajan Shera and Bir Singh mesmerises audience at Punjab Tourism Summit and Travel Mart

ਨੀਰੂ ਬਾਜਵਾ ਤੋਂ ਇਲਾਵਾ ਜਲਦ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ਬੂਹੇ ਬਾਰੀਆਂ ਦੀ ਸਾਰੀ ਟੀਮ ਵੀ ਹਾਜ਼ਰ ਸੀ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ:   ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾਂ ਨੇ ਖੂਬ ਆਨੰਦ ਮਾਣਿਆ।

ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਇਸ ਮੰਚ ਰਾਹੀਂ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਪ੍ਰਦਰਸ਼ਨ ਕਰਨ ਦੀ ਦਿਸ਼ਾ ਵਿਚ ਇਕ ਕਦਮ ਹੋਰ ਅੱਗੇ ਵਧਦਿਆਂ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਨੇ ਪੰਜਾਬੀ ਗਾਇਕੀ ਦੇ ਵੱਖ ਵੱਖ ਰੰਗਾਂ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਦੀ ਪੰਜਾਬੀ ਸੰਗੀਤ ਨਾਲ ਮੁਲਾਕਾਤ ਕਰਵਾਈ ਗਈ।

ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੱਭਿਆਚਾਰ ਤੇ ਅਮੀਰ ਵਿਰਸੇ ਬਾਰੇ ਦੇਸ਼ ਦੁਨੀਆ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਟੂਰਜਿਮ ਖੇਤਰ ਨੂੰ ਪ੍ਰਫੂਲਿਤ ਕਰਨ ਵਿਚ ਸਹਾਇਕ ਸਿੱਧ ਹੋਵੇਗਾ।

 

 ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਨੀਆ ਦੇ ਨਕਸ਼ੇ ਤੇ ਲਿਆਉਣ ਵਿਚ ਪੰਜਾਬੀ ਸੰਗੀਤ ਦਾ ਅਹਿਮ ਯੋਗਦਾਨ ਹੈ ਅਤੇ  ਅਸੀਂ ਹੁਣ ਪੰਜਾਬ ਦੇ ਸੈਰ ਸਪਾਟਾ ਨੂੰ  ਹੋਰ ਪ੍ਰਫੁੱਲਤ ਕਰਨ ਲਈ ਵੀ ਪੰਜਾਬੀ ਸੰਗੀਤ ਦੀ ਵੀ ਵਰਤੋਂ ਕਰਾਂਗੇ।  ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ ਨੂੰ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਪੂਰਾ ਪੰਜਾਬੀ ਰੰਗ ਚੜ੍ਹ ਗਿਆ ਸੀ। ਸਮਾਗਮ ਵਿਚ ਮੰਚ ਸੰਚਾਲਨ  ਸਤਿੰਦਰ ਸੱਤੀ ਵਲੋਂ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਗੁਰਮੀਤ ਸਿੰਘ ਖੁੱਡੀਆਂ, ਪੰਜਾਬੀ ਗਾਇਕੀ ਅਫ਼ਸਾਨਾ ਖਾਨ, ਨੀਰੂ ਬਾਜਵਾ ਤੋਂ ਇਲਾਵਾ ਜਲਦ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ਬੂਹੇ ਬਾਰੀਆਂ ਦੀ ਸਾਰੀ ਟੀਮ ਵੀ ਹਾਜ਼ਰ ਸੀ।

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM
Advertisement