
ਪੰਜਾਬ ਵਿਚ ਪਿਛਲੇ ਤਿੰਨ-ਚਾਰ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ.....
ਚੰਡੀਗੜ੍ਹ (ਭਾਸ਼ਾ): ਪੰਜਾਬ ਵਿਚ ਪਿਛਲੇ ਤਿੰਨ-ਚਾਰ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿਸ ਦੇ ਨਾਲ ਸਿੱਖਾਂ ਵਿਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਅਕਸ਼ੈ ਕੁਮਾਰ ਨੂੰ ਪੰਜਾਬ ਪੁਲਿਸ ਦੀ ਸਪੈਸ਼ਲ ਜਾਂਚ ਟੀਮ (SIT) ਨੇ ਸਿੱਖਾਂ ਦੇ ਪਵਿੱਤਰ ਧਰਮ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਥਿਤ ਬੇਅਦਬੀ ਦੇ ਮਾਮਲੇ ਵਿਚ ਤਲਬ ਕੀਤਾ ਹੈ।
— Akshay Kumar (@akshaykumar) November 12, 2018
ਬੇਅਦਬੀ ਅਤੇ ਬਰਗਾੜੀ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਅਕਸ਼ੈ ਕੁਮਾਰ ਨੇ ਟਵੀਟ ਕਰਕੇ ਸਪਸ਼ਟੀਕਰਨ ਦਿਤਾ। ਅਕਸ਼ੈ ਕੁਮਾਰ ਨੇ ਅਪਣੇ ਆਫੀਸ਼ੀਅਲ ਪੇਜ 'ਤੇ ਇਕ ਟਵੀਟ ਕਰਕੇ ਕਿਹਾ ਕਿ, ''ਮੈਂ ਆਪਣੀ ਜ਼ਿੰਦਗੀ 'ਚ ਕਦੇ ਵੀ ਰਾਮ ਰਹੀਮ ਨੂੰ ਨਹੀਂ ਮਿਲਿਆ। ਸੋਸ਼ਲ ਮੀਡੀਆ ਰਾਹੀਂ ਮੈਨੂੰ ਪਤਾ ਲੱਗਾ ਹੈ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ 'ਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਇਨ੍ਹਾਂ ਅਫਵਾਹਾਂ 'ਚ ਇਕ ਮੀਟਿੰਗ ਦੀ ਗੱਲ ਕੀਤੀ ਜਾ ਰਹੀ ਹੈ, ਜਿਸ 'ਚ ਸੁਖਬੀਰ ਬਾਦਲ ਵੀ ਸ਼ਾਮਲ ਸਨ।
Paaji you are the flagbearer of the pride of punjabis. We love you and stand by you! @akshaykumar https://t.co/gSR6h84CqJ
— BADSHAH (@Its_Badshah) November 12, 2018
ਮੈਨੂੰ ਇਹ ਵੀ ਪਤਾ ਲੱਗਾ ਹੈ ਕਿ ਕਿਸੇ ਵੇਲੇ ਗੁਰਮੀਤ ਰਾਮ ਰਹੀਮ ਮੇਰੇ ਰਿਹਾਇਸ਼ੀ ਇਲਾਕੇ ਜੁਹੂ ਮੁੰਬਈ 'ਚ ਰਿਹਾ ਸੀ ਪਰ ਅਸੀਂ ਕਦੇ ਵੀ ਨਹੀਂ ਮਿਲੇ। ਮੈਂ ਦੱਸਣਾ ਚਾਹੁੰਦਾ ਹਾਂ ਕਿ ਪਿਛਲੇ ਕਈ ਸਾਲਾਂ ਤੋਂ ਮੈਂ ਅਜਿਹੀਆਂ ਫਿਲਮਾਂ ਹੀ ਕੀਤੀਆਂ ਹਨ, ਜਿਹੜੀਆਂ ਪੰਜਾਬੀ ਸੱਭਿਆਚਾਰ ਅਤੇ ਸਿੱਖਾਂ ਦੇ ਇਤਿਹਾਸ ਨੂੰ ਪ੍ਰਮੋਟ ਕਰਦੀਆਂ ਹਨ। ਮੇਰੇ ਲਈ ਸਿੱਖ ਧਰਮ ਲਈ ਬਹੁਤ ਇੱਜ਼ਤ ਹੈ। ਮੈਂ ਕਦੇ ਅਜਿਹਾ ਕੁਝ ਨਹੀਂ ਕਰਾਂਗਾ, ਜੋ ਕਦੇ ਮੇਰੇ ਪੰਜਾਬੀ ਭੈਣਾਂ ਅਤੇ ਭਰਾਵਾਂ ਨੂੰ ਦੁੱਖ ਪਹੁੰਚਾਵੇ।'' ਦੱਸ ਦਈਏ ਕਿ ਅਕਸ਼ੈ ਕੁਮਾਰ ਦੇ ਇਸ ਟਵੀਟ ਤੋਂ ਬਾਅਦ ਹੁਣ ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਤੇ ਗਾਇਕ
Love you Paji ? India supports you and knows you that you have contributed to every community and issues so nicely through your films. Punjab is proud to have to always ❤️ @akshaykumar https://t.co/zxAPZYCuNY
— Guru Randhawa (@GuruOfficial) November 12, 2018
ਗਿੱਪੀ ਗਰੇਵਾਲ, ਰੈਪਰ ਬਾਦਸ਼ਾਹ ਅਤੇ ਗੁਰੂ ਰੰਧਾਵਾ ਨੇ ਟਵੀਟ ਕਰਕੇ ਉਨ੍ਹਾਂ ਦਾ ਸਮਰਥਨ ਕੀਤਾ ਹੈ। ਅਭਿਨੇਤਾ ਅਕਸ਼ੈ ਕੁਮਾਰ ਨੂੰ ਜਾਰੀ ਕੀਤੇ ਸੰਮਨ ਬਾਰੇ ਵਿਚਾਰ ਕਰੀਏ ਤਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੁਤਾਬਕ ਅਕਸ਼ੈ ਨੇ 20 ਸਤੰਬਰ 2015 ਨੂੰ ਆਪਣੇ ਫਲੈਟ 'ਚ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਰਮਿਆਨ ਬੈਠਕ ਕਰਵਾਈ ਸੀ। ਇਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਵੀ ਮੌਜੂਦ ਸਨ।
We believe you @akshaykumar Bhaji ?
— Gippy Grewal (@igippygrewal) November 12, 2018
You always make us proud ??? https://t.co/Di97fzVdxd
ਇਸ ਬੈਠਕ ਦੌਰਾਨ ਹੀ ਡੇਰਾ ਮੁਖੀ ਦੀ ਫਿਲਮ ਨੂੰ ਪੰਜਾਬ 'ਚ ਰਿਲੀਜ਼ ਕਰਨ 'ਤੇ ਮੋਹਰ ਲੱਗੀ ਸੀ। ਇਸ ਫਿਲਮ ਨੂੰ ਪੰਜਾਬ 'ਚ ਰਿਲੀਜ਼ ਕਰਵਾਉਣ ਦਾ ਮੰਤਵ ਫਿਲਮ ਦੀ ਕਮਾਈ ਨੂੰ ਵਧਾਉਣਾ ਸੀ।