ਪਿਆਰ ਦੇ ਅਸਲ ਮਾਇਨੇ ਸਿਖਾਉਂਦੇ ਹੈ ਫ਼ਿਲਮ 'ਇਕ ਸੰਧੂ ਹੁੰਦਾ ਸੀ' ਦਾ ਗੀਤ 'ਗਾਲਿਬ'
Published : Feb 14, 2020, 3:31 pm IST
Updated : Feb 14, 2020, 3:31 pm IST
SHARE ARTICLE
Ik sandhu hunda si new song galib
Ik sandhu hunda si new song galib

ਇਸ ਗੀਤ ਨੂੰ ਮਸ਼ਹੂਰ ਗਾਇਕ ਬੀ ਪਰਾਕ ਆਪਣੀ ਮਿੱਠੜੀ ਆਵਾਜ਼...

ਜਲੰਧਰ: ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਜਿੱਥੇ ਟੀਜ਼ਰ ਨੂੰ ਦਰਸ਼ਕਾਂ ਵਲੋਂ ਖੂਬ ਹੁੰਗਾਰਾ ਮਿਲਿਆ ਹੈ ਉਥੇ ਹੀ ਫਿਲਮ ‘ਇਕ ਸੰਧੂ ਹੁੰਦਾ ਸੀ’ ਦਾ ਦੂਸਰਾ ਗੀਤ ‘ਗਾਲਿਬ’ ਕੱਲ ਰਿਲੀਜ਼ ਹੋ ਚੁੱਕਿਆ ਹੈ। ਹਾਲ ਹੀ ‘ਚ ਗਿੱਪੀ ਨੇ ਫਿਲਮ ਦੇ ਨਵੇਂ ਗੀਤ ‘ਗਾਲਿਬ’ ਦਾ ਪੋਸਟਰ ਸ਼ੇਅਰ ਕੀਤਾ ਹੈ, ਜਿਸ ‘ਚ ਉਨ੍ਹਾਂ ਨਾਲ ਨੇਹਾ ਸ਼ਰਮਾ ਨਜ਼ਰ ਆ ਰਹੀ ਹੈ।

Galib New Song Galib New Song

ਇਸ ਗੀਤ ਨੂੰ ਮਸ਼ਹੂਰ ਗਾਇਕ ਬੀ ਪਰਾਕ ਆਪਣੀ ਮਿੱਠੜੀ ਆਵਾਜ਼ ਨਾਲ ਸ਼ਿੰਗਾਰਿਆ ਗਿਆ ਹੈ। ਜੇ ਗੀਤ ਦੇ ਬੋਲਾਂ ਦੀ ਗੱਲ ਕਰੀਏ ਤਾਂ ਮਸ਼ਹੂਰ ਗੀਤਕਾਰ ਜਾਨੀ ਨੇ ਕਲਮਬਧ ਕੀਤਾ ਹੈ, ਜਿਸ ਨੂੰ ਮਿਊਜ਼ਿਕ ਵੀ ਖੁਦ ਬੀ ਪਰਾਕ ਨੇ ਦਿੱਤਾ ਹੈ। ਇਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਗੀਤ ਵਿਚ ਪਿਆਰ ਦੀਆਂ ਕਈ ਝਲਕਾਂ ਪੇਸ਼ ਕੀਤੀਆਂ ਗਈਆਂ ਹਨ। ਇਸ ਗੀਤ ਦੇ ਵਿਊਜ਼ ਲਗਾਤਾਰ ਵਧ ਰਹੇ ਹਨ।

Galib New Song Galib New Song

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਫਿਲਮ ਦਾ ਪਹਿਲਾ ਗੀਤ ‘ਚਰਚੇ’ ਰਿਲੀਜ਼ ਹੋਇਆ ਸੀ, ਜਿਸ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਫਿਲਮ ਦੇ ਟਰੇਲਰ ਨੂੰ ਵੀ ਦਰਸ਼ਕਾਂ ਵੱਲੋਂ ਵਧੀਆ ਹੁੰਗਾਰਾ ਮਿਲਿਆ।  ਇਹ ਗੀਤ 11 ਫਰਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

Galib New Song Galib New Song

ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਕਿਹਾ ਕਿ ‘ਇੱਕ ਸੰਧੂ ਹੁੰਦਾ ਸੀ’ ਫਿਲਮ ਮਨੋਰੰਜਨ ਭਰਪੂਰ ਪੈਕੇਜ ਹੋਵੇਗੀ, ਜੋ ਹੁੰਗਾਰਾ ਫਿਲਮ ਦੇ ਟੀਜ਼ਰ ਤੇ ਟ੍ਰੇਲਰ ਨੂੰ ਮਿਲਿਆ ਹੈ, ਉਹ ਬਾ-ਕਮਾਲ ਹੈ। ਦੱਸਣਯੋਗ ਹੈ ਕਿ ‘ਇਕ ਸੰਧੂ ਹੁੰਦਾ ਸੀ’ ਫਿਲਮ ਦੋਸਤੀ, ਪਿਆਰ, ਐਕਸ਼ਨ ਅਤੇ ਰੋਮਾਂਸ ਦਾ ਕੰਪਲੀਟ ਪੈਕਜ ਹੈ, ਜੋ ਨੌਜਵਾਨਾਂ ਨੂੰ ਕਾਲਜ ਦੇ ਦਿਨਾਂ ਦੀ ਯਾਦ ਦਿਵਾਏਗੀ।

Galib New Song Galib New Song

ਇਸ ਫਿਲਮ ‘ਚ ਗਿੱਪੀ ਗਰੇਵਾਲ ਅਤੇ ਨੇਹਾ ਸ਼ਰਮਾ ਮੁੱਖ ਕਿਰਦਾਰ ‘ਚ ਹਨ। ਉਨ੍ਹਾਂ ਤੋਂ ਇਲਾਵਾ ਧੀਰਜ ਕੁਮਾਰ, ਬੱਬਲ ਰਾਏ, ਰਘਵੀਰ ਬੋਲੀ, ਰੌਸ਼ਨ ਪ੍ਰਿੰਸ ਅਹਿਮ ਭੂਮਿਕਾ ਨਿਭਾਅ ਰਹੇ ਹਨ। ਰਾਕੇਸ਼ ਮਹਿਤਾ ਨੇ ਇਸ ਐਕਸ਼ਨ ਅਤੇ ਰੋਮਾਂਟਿਕ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ। ਇਸ ਸਾਰੇ ਪ੍ਰਾਜੈਕਟ ਨੂੰ ਬੱਲੀ ਸਿੰਘ ਕੱਕੜ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ   Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement