ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ

By : JAGDISH

Published : Feb 14, 2026, 3:03 pm IST
Updated : Feb 14, 2026, 5:52 pm IST
SHARE ARTICLE
Punjabi actress Himanshi Khurana receives death threat
Punjabi actress Himanshi Khurana receives death threat

10 ਕਰੋੜ ਰੁਪਏ ਦੀ ਮੰਗੀ ਫਿਰੌਤੀ

ਚੰਡੀਗੜ੍ਹ : ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਮਿਲੀ ਹੈ। ਇਹ ਧਮਕੀ ਵਿਦੇਸ਼ੀ ਨੰਬਰ ਤੋਂ ਹਿਮਾਂਸ਼ੀ ਖੁਰਾਣਾ ਨੂੰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਿਮਾਂਸ਼ੀ ਖੁਰਾਣਾ ਨੂੰ ਹੈਰੀ ਬਾਕਸਰ ਦੇ ਨਾਂ ਗੈਂਗਸਟਰ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੌਰਾਨ ਹਿਮਾਂਸ਼ੀ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਹਿਮਾਂਸ਼ੀ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਇਸੇ ਤਰ੍ਹਾਂ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਹੈਰੀ ਬਾਕਸਰ ਵੱਲੋਂ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਸਮੇਤ ਕਈ ਅਭਿਨੇਤਾਵਾਂ ਨੂੰ ਧਮਕੀ ਦਿੱਤੀ ਜਾ ਚੁੱਕੀ ਹੈ। ਹੈਰੀ ਬਾਕਸਰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਹੈ। ਹਿਮਾਂਸ਼ੀ ਖੁਰਾਣਾ ਪੰਜਾਬ ਦੇ ਕੀਰਤਪੁਰ ਸਾਹਿਬ ਦੀ ਰਹਿਣ ਵਾਲੀ ਮਾਡਲ ਅਤੇ ਅਦਾਕਾਰਾ ਹਨ। ਉਨ੍ਹਾਂ ਨੂੰ ਪੰਜਾਬੀ ਇੰਡਸਟਰੀ ਦੀ ਐਸ਼ਵਰਿਆ ਰਾਏ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 2011 ਵਿੱਚ ਮਿਸ ਲੁਧਿਆਣਾ ਦਾ ਖਿਤਾਬ ਜਿੱਤਣ ਤੋਂ ਬਾਅਦ ਮਾਡਲਿੰਗ ਨਾਲ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ "ਸਾਡਾ ਹੱਕ" ਵਰਗੀਆਂ ਫਿਲਮਾਂ ਅਤੇ "ਸੋਚ" ਵਰਗੇ ਸੁਪਰਹਿੱਟ ਗੀਤਾਂ ਨਾਲ ਵੱਡੀ ਪਛਾਣ ਬਣਾਈ। ਜਦਕਿ ਬਿਗ ਬਾਸ 13 ਵਿੱਚ ਹਿੱਸਾ ਬਣਨ ਤੋਂ ਬਾਅਦ ਉਹ ਸਭ ਤੋਂ ਜ਼ਿਆਦਾ ਮਸ਼ਹੂਰ ਹੋਈਆਂ।

ਮੋਹਾਲੀ ਪੁਲਿਸ ਵੱਲੋਂ ਫ਼ਿਲਮ ਅਦਾਕਾਰਾ ਹਿਮਾਂਸ਼ੀ ਖੁਰਾਣਾ ਵੱਲੋਂ ਆਪਣੀ ਈਮੇਲ ਆਈ ਡੀ ’ਤੇ ਪ੍ਰਾਪਤ ਧਮਕੀ ਭਰੀ ਈਮੇਲ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਥਾਣਾ ਸੋਹਾਣਾ ਵਿਖੇ ਅੱਜ ਭਾਰਤੀ ਨਿਆਂ ਸੰਹਿਤਾ (ਬੀ ਐਨ ਐਸ) ਦੀਆਂ ਧਾਰਾਵਾਂ 308(4) ਅਤੇ 351(3) ਅਧੀਨ ਐਫ ਆਈ ਆਰ ਨੰਬਰ 42 ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement