ਰੋਮਾਂਟਿਕ ਹੋਣ ਦੇ ਨਾਲ-ਨਾਲ ਨੱਚਣ ਨੂੰ ਵੀ ਮਜ਼ਬੂਰ ਕਰੇਗਾ 'ਮਿੰਦੋ ਤਸੀਲਦਾਰਨੀ' ਦਾ ਗੀਤ 'ਸੁਰਮਾ'
Published : Jun 14, 2019, 10:27 am IST
Updated : Jun 14, 2019, 10:27 am IST
SHARE ARTICLE
Mindo taseeldarni new song surma release
Mindo taseeldarni new song surma release

28 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਮਿੰਦੋ ਤਸੀਲਦਾਰਨੀ' ਦੇ ਟਰੇਲਰ ਤੇ ਗੀਤ 'ਵੀਰੇ ਦੀਏ ਸਾਲੀਏ' ਨੂੰ ਮਿਲੇ ਜ਼ਬਰਦਸਤ ਰਿਸਪਾਂਸ ਤੋਂ ਬਾਅਦ ਹੁਣ ਫਿਲਮ

ਜਲੰਧਰ  : 28 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਮਿੰਦੋ ਤਸੀਲਦਾਰਨੀ' ਦੇ ਟਰੇਲਰ ਤੇ ਗੀਤ 'ਵੀਰੇ ਦੀਏ ਸਾਲੀਏ' ਨੂੰ ਮਿਲੇ ਜ਼ਬਰਦਸਤ ਰਿਸਪਾਂਸ ਤੋਂ ਬਾਅਦ ਹੁਣ ਫਿਲਮ ਦਾ ਅਗਲਾ ਗੀਤ 'ਸੁਰਮਾ' ਵੀ ਰਿਲੀਜ਼ ਹੋ ਗਿਆ ਹੈ। ਕਰਮਜੀਤ ਅਨਮੋਲ ਤੇ ਕਵਿਤਾ ਕੌਸ਼ਿਕ 'ਤੇ ਫਿਲਮਾਏ ਇਸ ਡਿਊਟ ਗੀਤ ਨੂੰ ਕਰਮਜੀਤ ਅਨਮੋਲ ਤੇ ਗੁਰਲੇਜ ਅਖਤਰ ਨੇ ਗਾਇਆ ਹੈ।

Mindo taseeldarni Mindo taseeldarni

ਗੀਤਕਾਰ ਗੁਰਬਿੰਦਰ ਮਾਨ ਦੇ ਲਿਖੇ ਇਸ ਗੀਤ ਨੂੰ ਮਿਊਜ਼ਿਕ ਉਸਤਾਦ ਚਰਨਜੀਤ ਆਹੂਜਾ ਨੇ ਦਿੱਤਾ ਹੈ। ਰੋਮਾਂਟਿਕ ਹੋਣ ਦੇ ਨਾਲ-ਨਾਲ ਇਹ ਗੀਤ ਨੱਚਣ ਨੂੰ ਵੀ ਮਜਬੂਰ ਕਰਦਾ ਹੈ। ਜੱਸ ਰਿਕਾਰਡਸ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਰਮਜੀਤ ਅਨਮੋਲ ਪ੍ਰੋਡਕਸ਼ਨ ਤੇ ਰੰਜੀਵ ਸਿੰਗਲਾ ਪ੍ਰੋਡਕਸ਼ਨ ਵਲੋਂ ਪ੍ਰੋਡਿਊਸ ਕੀਤੀ ਇਸ ਫਿਲਮ ਨੂੰ ਅਵਤਾਰ ਸਿੰਘ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ।

Mindo taseeldarni Mindo taseeldarni

ਡਾਇਲਾਗਸ ਟਾਟਾ ਬੈਨੀਪਾਲ ਤੇ ਅਮਨ ਸਿੱਧੂ ਨੇ ਲਿਖੇ ਹਨ। ਫਿਲਮ 'ਚ ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਤੇ ਈਸ਼ਾ ਰਿੱਖੀ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਹਾਰਬੀ ਸੰਘਾ, ਸਰਦਾਰ ਸੋਹੀ, ਰੁਪਿੰਦਰ ਰੂਪੀ, ਮਲਕੀਤ ਰੌਣੀ ਤੇ ਪ੍ਰਕਾਸ਼ ਗਾਧੂ ਨੇ ਅਹਿਮ ਭੂਮਿਕਾ ਨਿਭਾਈ ਹੈ। ਓਮਜੀ ਗਰੁੱਪ ਵਲੋਂ ਇਸ ਫਿਲਮ ਨੂੰ ਡਿਸਟ੍ਰੀਬਿਊਟ ਕੀਤਾ ਜਾਵੇਗਾ।

Mindo taseeldarni Mindo taseeldarni

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement