Punjab News: 'ਗੀਤ 315' ਵਿਵਾਦ ਵਿਚ ਆਰ ਨੇਤ ਤੇ ਗੁਰਲੇਜ਼ ਅਖ਼ਤਰ ਤਲਬ, ਪੜ੍ਹੋ ਪੂਰੀ ਖ਼ਬਰ
Published : Aug 14, 2025, 11:47 am IST
Updated : Aug 14, 2025, 11:47 am IST
SHARE ARTICLE
R Nait and Gurlez Akhtar in trouble over 'Geet 315' controversy
R Nait and Gurlez Akhtar in trouble over 'Geet 315' controversy

Punjab News: 16 ਅਗਸਤ ਨੂੰ ਜਲੰਧਰ ਪੁਲਿਸ ਸਾਹਮਣੇ ਪੇਸ਼ ਹੋਣ ਦੇ ਹੁਕਮ

R Nait and Gurlez Akhtar in trouble over 'Geet 315' controversy: ''ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ''... ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਅਤੇ ਗਾਇਕਾ ਗੁਰਲੇਜ਼ ਅਖ਼ਤਰ ਮੁਸੀਬਤ ਵਿੱਚ ਫਸ ਗਏ ਹਨ। ਉਨ੍ਹਾਂ ਦੇ ਗੀਤ 315 ਮਾਮਲੇ ਵਿੱਚ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਹੈ। ਹੁਣ, ਗਾਇਕ ਆਰ ਨੇਤ ਅਤੇ ਗਾਇਕ ਗੁਰਲੇਜ਼ ਨੂੰ ਪੁਲਿਸ ਨੇ 16 ਅਗਸਤ ਨੂੰ ਦੁਪਹਿਰ 12 ਵਜੇ ਜਲੰਧਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਵਿੱਚ ਤਲਬ ਕੀਤਾ ਹੈ। ਇਸ ਸਬੰਧੀ ਸ਼ਿਕਾਇਤ ਅਰਵਿੰਦ ਸਿੰਘ, ਜੋ ਕਿ ਪੰਜਾਬ ਭਾਜਪਾ ਦੇ ਆਗੂ ਹਨ, ਨੇ ਕੀਤੀ ਸੀ।

ਇਸ ਮਾਮਲੇ ਸੰਬੰਧੀ, ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਪਾਰ ਸੈੱਲ ਦੇ ਡਿਪਟੀ ਕਨਵੀਨਰ ਅਰਵਿੰਦ ਸਿੰਘ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇੱਕ ਰਸਮੀ ਸ਼ਿਕਾਇਤ ਪੱਤਰ ਭੇਜਿਆ ਹੈ। ਉਨ੍ਹਾਂ ਨੇ ਦੋ ਗੱਲਾਂ ਚੁੱਕੀਆਂ ਸਨ। 1.ਪੰਜਾਬ ਵਿੱਚ ਹਿੰਸਾ, ਗ਼ੈਰ-ਕਾਨੂੰਨੀ ਹਥਿਆਰਾਂ ਦੇ ਸੱਭਿਆਚਾਰ ਅਤੇ ਅਪਰਾਧ ਨੂੰ ਉਤਸ਼ਾਹਿਤ ਕਰਨ ਵਾਲੇ ਅਜਿਹੇ ਗੀਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

2. 315 ਵਰਗੇ ਗਾਣੇ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਚੋਣ ਜ਼ਾਬਤੇ ਦੀ ਸਿੱਧੀ ਉਲੰਘਣਾ ਹਨ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੇ ਹਨ। ਅਜਿਹੇ ਗਾਣੇ ਨਾ ਸਿਰਫ਼ ਸਮਾਜ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਪੈਦਾ ਕਰਦੇ ਹਨ ਬਲਕਿ ਸੂਬੇ ਦੀ ਕਾਨੂੰਨ ਵਿਵਸਥਾ ਲਈ ਵੀ ਖ਼ਤਰਾ ਪੈਦਾ ਕਰ ਸਕਦੇ ਹਨ।
ਇਹ ਗਾਣਾ 3 ਮਿੰਟ 7 ਸਕਿੰਟ ਦਾ ਹੈ। ਵੀਡੀਓ ਵਿਚ ਪੰਜਾਬੀ ਮਾਡਲ ਅਤੇ ਸਵੈ-ਘੋਸ਼ਿਤ ਸਮਾਜ ਸੇਵਕ ਭਾਨਾ ਸਿੱਧੂ ਨੂੰ ਹਥਿਆਰਾਂ ਨਾਲ ਕੰਮ ਕਰਦੇ ਦਿਖਾਇਆ ਗਿਆ ਹੈ, ਜਿਸ ਦਾ ਨੌਜਵਾਨਾਂ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

(For more news apart from “R Nait and Gurlez Akhtar in trouble over 'Geet 315' controversy, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement