
ਵਿਵਾਦਾਂ 'ਚ ਘਿਰਿਆ ਗਾਇਕ ਸਿੱਧੂ ਮੂਸੇਵਾਲਾ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚਿਆ ਹੈ। ..
ਅੰਮ੍ਰਿਤਸਰ : ਵਿਵਾਦਾਂ 'ਚ ਘਿਰਿਆ ਗਾਇਕ ਸਿੱਧੂ ਮੂਸੇਵਾਲਾ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚਿਆ ਹੈ। ਉਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਪਰ ਉਸ ਨੇ ਮੀਡੀਆ ਨਾਲ ਕੋਈ ਵੀ ਗੱਲ ਨਹੀਂ ਕੀਤੀ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮਿਲਣਾ ਚਾਹੁੰਦਾ ਸੀ ਪਰ ਉਨ੍ਹਾਂ ਦੇ ਇੱਥੇ ਨਾ ਹੋਣ ਕਾਰਨ ਉਹ ਵਾਪਸ ਪਰਤ ਗਿਆ।
Sidhu Moosewala
ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਿੱਖ ਕੌਮ ਦੀ ਸ਼ੇਰਨੀ ‘ਮਾਈ ਭਾਗੋ’ ਦੇ ਨਾਮ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਿਆ ਸੀ। ਜਿਸ ਵਿਰੁਧ ਸਿੱਖ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਗਿਆ ਸੀ। ਮੂਸੇਵਾਲਾ ਦਾ ਵਿਰੋਧ ਕਰਦੇ ਹੋਏ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਪਿੰਡ ਮੂਸਾ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਮੂਸੇਵਾਲਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਸੀ।
Sidhu Moosewala
ਜਿਵੇਂ ਹੀ ਇਹ ਮਾਮਲਾ ਗਰਮਾਇਆ ਤਾਂ ਸਿੱਧੂ ਮੂਸੇਵਾਲਾ ਦੀ ਮਾਂ ਨੇ ਸਿੱਖ ਕੌਮ ਤੋਂ ਮੁਆਫੀ ਮੰਗੀ ਹੈ। ਉਧਰ ਅਪਣੇ ਨਵੇਂ ਗੀਤ ਨੂੰ ਲੈ ਕੇ ਵਿਵਾਦਾਂ ਵਿਚ ਆਏ ਸਿੱਧੂ ਮੂਸੇਵਾਲਾ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸਿੱਖ ਸੰਗਤ ਪਾਸੋਂ ਮੁਆਫ਼ੀ ਮੰਗ ਲਈ ਸੀ। ਦੱਸ ਦਈਏ ਕਿ ਭਾਵੇਂ ਸਿੱਧੂ ਮੂਸੇਵਾਲਾ ਤੇ ਉਨ੍ਹਾਂ ਦੀ ਮਾਂ ਵੱਲੋਂ ਇਸ ਗਲਤੀ ਦੀ ਮੁਆਫੀ ਮੰਗ ਲਈ ਗਈ ਹੈ ਪਰ ਸਿੱਖਾਂ ਵਿਚ ਫੈਲਿਆ ਰੋਸ ਅਜੇ ਵੀ ਠੰਡਾ ਹੋਣ ਦਾ ਨਾਮ ਨਹੀਂ ਲੈ ਰਿਹਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।