Diljit Dosanjh News: ਹਥਿਆਰਾਂ ਸਣੇ ਗੰਨ ਕਲਚਰ ਵਰਗੇ ਗਾਣਿਆਂ 'ਤੇ ਵੀ ਲਗਾਈ ਰੋਕ
Advisory issued to Diljit Dosanjh for Hyderabad show News: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਿਲਜੀਤ ਦੋਸਾਂਝ ਦੇ ਹੈਦਰਾਬਾਦ ਸ਼ੋਅ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦਿਲਜੀਤ ਦੋਸਾਂਝ ਦਾ ਦਿਲ-ਲੁਮਿਨਾਟੀ ਕੰਸਰਟ ਸ਼ੋਅ 15 ਨਵੰਬਰ ਯਾਨੀ ਕੱਲ੍ਹ ਨੂੰ ਹੈਦਰਾਬਾਦ ਵਿੱਚ ਹੋਣਾ ਹੈ।
ਦੱਸ ਦੇਈਏ ਕਿ ਸ਼ੋਅ ਤੋਂ ਪਹਿਲਾਂ ਹੀ ਦਿਲਜੀਤ ਦੋਸਾਂਝ ਨੂੰ ਤੇਲੰਗਾਨਾ ਸਰਕਾਰ ਅਤੇ ਬਾਲ ਵਿਕਾਸ ਵਿਭਾਗ ਨੇ ਗਾਇਕ ਦੇ ਹੈਦਰਾਬਾਦ ਸ਼ੋਅ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਨੋਟਿਸ 'ਚ ਗਾਇਕ ਨੂੰ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਨੋਟਿਸ 'ਚ ਕਿਹਾ ਗਿਆ ਹੈ ਕਿ ਦਿਲਜੀਤ ਦੋਸਾਂਝ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਹੀਂ ਗਾਉਣਗੇ ਅਤੇ ਬੱਚਿਆਂ ਨੂੰ ਸਟੇਜ 'ਤੇ ਨਹੀਂ ਬੁਲਾਉਣਗੇ ਕਿਉਂਕਿ ਇੱਥੇ ਬਹੁਤ ਉੱਚੀ ਆਵਾਜ਼ ਵਾਲਾ ਸਾਊਂਡ ਸਿਸਟਮ ਹੈ ਜੋ ਬੱਚਿਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਪ੍ਰੋਫੈਸਰ ਪੰਡਿਤ ਰਾਓ ਧਰਨਵਰ ਨੇ ਸ਼ੋਅ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ ਕਿ ਦਿਲਜੀਤ ਦੋਸਾਂਝ ਸ਼ੋਅ ਵਿੱਚ ਅਸ਼ਲੀਲ ਗੀਤ ਗਾਉਂਦੇ ਹਨ ਜੋ ਬੱਚਿਆਂ ਲਈ ਠੀਕ ਨਹੀਂ ਹਨ।
ਜਿਸ ਤੋਂ ਬਾਅਦ ਗਾਇਕ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਕਿਉਂਕਿ ਦਿਲਜੀਤ ਦੇ ਕੰਸਰਟ 'ਚ ਵੱਡੀ ਗਿਣਤੀ 'ਚ ਬੱਚੇ ਆਉਂਦੇ ਹਨ ਅਤੇ ਉਹ ਬੱਚਿਆਂ ਨੂੰ ਸਟੇਜ 'ਤੇ ਬੁਲਾਉਂਦੇ ਹਨ, ਜਿਸ ਦੀਆਂ ਤਸਵੀਰਾਂ ਗਾਇਕ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹਨ। ਪੰਡਿਤ ਰਾਓ ਧਰੰਵਰ ਪਹਿਲਾਂ ਵੀ ਕਈ ਗਾਇਕਾਂ ਖਿਲਾਫ ਸ਼ਿਕਾਇਤਾਂ ਦਰਜ ਕਰਵਾ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿਲਜੀਤ ਦਾ ਦਿੱਲੀ ਅਤੇ ਜੈਪੁਰ ਵਿੱਚ ਕੰਸਰਟ ਹੋ ਚੁੱਕਾ ਹੈ। ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਵੱਡੀ ਗਿਣਤੀ 'ਚ ਪਹੁੰਚੇ ਹੋਏ ਸਨ, ਜਿਨ੍ਹਾਂ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।