ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਅਦਾਕਾਰਾ ਉਪਾਸਨਾ ਸਿੰਘ
Published : Jun 15, 2021, 4:08 pm IST
Updated : Jun 15, 2021, 4:44 pm IST
SHARE ARTICLE
Actress Upasna singh at darbar sahib
Actress Upasna singh at darbar sahib

ਬਾਲੀਵੁੱਡ ਅਤੇ ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਅੱਜ ਆਪਣੇ ਪਰਿਵਾਰ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ।

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਬਾਲੀਵੁੱਡ ਅਤੇ ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ (Upasna Singh) ਅੱਜ ਆਪਣੇ ਪਰਿਵਾਰ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harimandir Sahib) ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਇੱਥੇ ਉਹਨਾਂ ਨੇ ਗੁਰੂ ਘਰ ਮੱਥਾ ਟੇਕਿਆ, ਇਲਾਹੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬੱਤ ਦੇ ਭਲਾ ਦੀ ਅਰਦਾਸ ਕੀਤੀ।

Actress Upasna singh at darbar sahibActress Upasna singh at darbar sahib

ਹੋਰ ਪੜ੍ਹੋ: Fact Check: ਵਾਇਰਲ ਤਸਵੀਰ ਵਿਚ ਅਖਿਲੇਸ਼ ਯਾਦਵ ਨਾਲ ਯੋਗੀ ਅਦਿਤਿਆਨਾਥ ਨਹੀਂ ਹਨ

ਇਸ ਮੌਕੇ ਗੱਲਬਾਤ ਕਰਦਿਆਂ ਉਪਾਸਨਾ ਸਿੰਘ ਨੇ ਦੱਸਿਆ ਕਿ ਅੱਜ ਉਹ ਆਪਣੀ ਨਵੀ ਫਿਲਮ "ਭਾਈ ਜੀ ਕੁਟਣਗੇ" ਦੀ ਸਫਲਤਾ ਲਈ ਅਰਦਾਸ ਕਰਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ। ਉਹ ਇਸ ਫਿਲਮ ਦੇ ਨਿਰਮਾਤਾ ਵੀ ਹਨ। ਫਿਲਮ ਵਿਚ ਮੁੱਖ ਭੂਮਿਕਾ ਉਹਨਾਂ ਦਾ ਬੇਟਾ ਨਿਭਾਅ ਰਿਹਾ ਹੈ।

Actress Upasna singh at darbar sahibActress Upasna singh at darbar sahib

ਹੋਰ ਪੜ੍ਹੋ: ਦੇਸ਼ ‘ਚ ਕੋਰੋਨਾ ਵੈਕਸੀਨ ਨਾਲ ਪਹਿਲੀ ਮੌਤ ਦੀ ਪੁਸ਼ਟੀ ਹੋਈ, 68 ਸਾਲਾ ਬਜ਼ੁਰਗ ਨੇ ਗਵਾਈ ਜਾਨ

ਉਹਨਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸੰਸਾਰ ਭਰ ਵਿਚੋਂ ਕੋਰੋਨਾ ਮਹਾਂਮਾਰੀ ਜਲਦੀ ਤੋਂ ਜਲਦੀ ਖਤਮ ਹੋ ਜਾਵੇ। ਉਹਨਾਂ ਦੱਸਿਆ ਕਿ ਲਾਕਡਾਊਨ ਦੇ ਚਲਦਿਆਂ ਇਸ ਫਿਲਮ ਨੂੰ ਬਣਾਉਣ ਲਈ ਕਈ ਮੁਸ਼ਕਿਲਾਂ ਆਈਆਂ ਪਰ ਵਾਹਿਗੁਰੂ ਦੀ ਕਿਰਪਾ ਸਦਕਾ ਅਸੀਂ ਅੱਜ ਇਸ ਫਿਲਮ ਦੇ ਤਿਆਰ ਹੋਣ ਮੌਕੇ ਸ਼ੁਕਰਾਨਾ ਕਰਨ ਪਹੁੰਚੇ ਹਾਂ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement