
ਬੱਬੂ ਮਾਨ ਬਾਕੀ ਸਾਥੀ ਕਲਾਕਾਰਾਂ ਨਾਲ ਮਿਲ ਕੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।
ਨਵੀਂ ਦਿੱਲੀ -ਅੱਜ ਪੰਜਾਬੀ ਗਾਇਕ ਬੱਬੂ ਮਾਨ ਸਿੰਘੂ ਬਾਰਡਰ ’ਤੇ ਪਹੁੰਚੇ ਹਨ। ਬੱਬੂ ਮਾਨ ਨਾਲ ਇਸ ਦੌਰਾਨ ਜੱਸ ਬਾਜਵਾ, ਸਿੱਪੀ ਗਿੱਲ ਤੇ ਅਮਿਤੋਜ ਮਾਨ ਵੀ ਨਜ਼ਰ ਆਏ। ਦੱਸ ਦਈਏ ਕਿ ਕਿਸਾਨ ਏਕਤਾ ਮੋਰਚਾ ਵਲੋਂ ਕੁੱਝ ਦਿਨ ਪਹਿਲਾਂ ਪੋਸਟਰ ਸਾਂਝਾ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਸੀ ਕਿ ਬੱਬੂ ਮਾਨ ਬਾਕੀ ਸਾਥੀ ਕਲਾਕਾਰਾਂ ਨਾਲ ਮਿਲ ਕੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।
Farmers Protest
ਦੱਸ ਦਈਏ ਕਿ ਅੱਜ ਬੱਬੂ ਮਾਨ, ਜੱਸ ਬਾਜਵਾ, ਸਿੱਪੀ ਗਿੱਲ ਤੇ ਅਮਿਤੋਜ ਮਾਨ ਤੋਂ ਇਲਾਵਾ ਰਣਜੀਤ ਬਾਵਾ, ਤਰਸੇਮ ਜੱਸੜ ਤੇ ਗੁਲ ਪਨਾਗ ਨੇ ਵੀ ਆਪਣੇ ਵਿਚਾਰ ਸਾਂਝੇ ਕਰਨੇ ਸਨ। ਇਸ ਸਬੰਧੀ ਪੋਸਟਰ ਸਾਂਝਾ ਕਰਦਿਆਂ ਕਿਸਾਨ ਏਕਤਾ ਮੋਰਚਾ ਨੇ ਲਿਖਿਆ ਸੀ, ‘ਇਹ ਹੱਕ ਤੇ ਸੱਚ ਦੀ ਅੱਗ ਕਿਤੇ ਹੋਰ ਨਹੀਂ, ਸਗੋਂ 15 ਜੁਲਾਈ ਨੂੰ ਸਿੰਘੂ ਬਾਰਡਰ ’ਤੇ ਸਾਰੇ ਮਿਲ ਕੇ ਸ਼ਾਂਤਮਈ ਤਰੀਕੇ ਨਾਲ ਜਲਾਵਾਂਗੇ ਤੇ ਚੜ੍ਹਦੀਕਲਾ ਦੀ ਅਵਸਥਾ ’ਚ ਇਹ ਸੰਘਰਸ਼, ਜੋ ਕਿਸੇ ਹੋਰ ਦਾ ਨਹੀਂ ਸਾਡਾ ਸਾਰਿਆਂ ਦਾ ਹੈ, ਨੂੰ ਜਿੱਤ ਵੱਲ ਲੈ ਕੇ ਜਾਵਾਂਗੇ।’
ਦੱਸ ਦਈਏ ਕਿ ਅੱਜ ਇਹਨਾਂ ਕਲਾਕਾਰਾਂ ਨੇ ਸੱਥ ਚਰਚਾ ਕਰਨੀ ਸੀ ਤੇ ਸਟੇਜ ਤੋਂ ਆਪਣੇ ਵਿਚਾਰ ਵੀ ਕਿਸਾਨ ਭਾਈਚਾਰੇ ਨਾਲ ਸਾਂਝੇ ਕਰਨੇ ਸਨ। ਉਥੇ ਇਹ ਵੀ ਕਿਹਾ ਗਿਆ ਹੈ ਕਿ ਪੰਜਾਬੀ ਕਲਾਕਾਰ ਹਰ ਹਫਤੇ ਆਪਣੀ ਹਾਜ਼ਰੀ ਭਰ ਕੇ ਕਿਸਾਨੀ ਅੰਦੋਲਨ ’ਚ ਆਪਣਾ ਬਣਦਾ ਯੋਗਦਾਨ ਦੇਣਗੇ।