
ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ।
ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ (Punjabi Singh Gurdas Mann) ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab And Haryana High Court) ਵਿਚ ਸੁਣਵਾਈ ਹੋਈ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਅਦਾਲਤ ਨੇ ਗੁਰਦਾਸ ਮਾਨ ਨੂੰ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਉਹਨਾਂ ਨੂੰ ਅਗਾਊਂ ਜ਼ਮਾਨਤ ਦਿੰਦੇ ਹੋਏ ਇਕ ਹਫ਼ਤੇ ’ਚ ਜਾਂਚ ਵਿਚ ਸ਼ਾਮਲ ਹੋਣ ਦਾ ਆਦੇਸ਼ ਦਿੱਤਾ ਹੈ।
Gurdas Mann
ਹੋਰ ਪੜ੍ਹੋ: ਕਾਂਗਰਸ 'ਤੇ ਵੀ ਲਾਗੂ ਹੈ ਸਿਆਸੀ ਰੈਲੀਆਂ ਨਾ ਕਰਨ ਦਾ ਜ਼ਾਬਤਾ : ਬਲਬੀਰ ਸਿੰਘ ਰਾਜੇਵਾਲ
ਦਰਅਸਲ ਗੁਰਦਾਸ ਮਾਨ ਦੇ ਵਕੀਲਾਂ ਨੇ ਸੋਮਵਾਰ ਨੂੰ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ। ਇਸ ਤੋਂ ਪਹਿਲਾਂ ਜਲੰਧਰ ਸੈਸ਼ਨ ਕੋਰਟ ਨੇ ਉਹਨਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਗੁਰਦਾਸ ਮਾਨ ਉੱਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਦੱਸ ਦਈਏ ਕਿ ਗੁਰਦਾਸ ਮਾਨ ਖਿਲਾਫ਼ ਥਾਣਾ ਨਕੋਦਰ ਵਿਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੈ।
Gurdas mann
ਹੋਰ ਪੜ੍ਹੋ: ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥
ਉਹਨਾਂ ਨੇ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਵਿਚ ਮੇਲੇ ਦੌਰਾਨ ਲਾਡੀ ਸ਼ਾਹ ਨੂੰ ਤੀਜੇ ਗੁਰੂ ਅਮਰਦਾਸ ਜੀ ਦਾ ਅੰਸ਼-ਵੰਸ਼ ਦੱਸਿਆ ਸੀ। ਇਸ ਤੋਂ ਬਾਅਦ ਸਿੱਖ ਸੰਗਠਨਾਂ ਨੇ ਉਹਨਾਂ ਖਿਲਾਫ਼ ਆਈਪੀਸੀ ਦੀ ਧਾਰਾ 295ਏ ਦੇ ਤਹਿਤ ਕੇਸ ਦਰਜ ਕਰਵਾਇਆ ਸੀ। ਇਸ ਦੇ ਚਲਦਿਆਂ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਮੁਆਫੀ ਵੀ ਮੰਗੀ ਸੀ ਪਰ ਸਿੱਖ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ।