
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨਾਲ ਇਕ ਹੋਰ ਵਿਵਾਦ ਜੁੜ ਗਿਆ ਹੈ ਦੱਸਿਆ ਜਾ ਰਿਹਾ ਹੈ ਕੇ ਸਿੱਧੂ ਮੂਸੇਵਾਲੇ ਦੇ ਬਾਊਸਰਾਂ ਨੇ ਇਕ ਪੱਤਰਕਾਰ
ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨਾਲ ਇਕ ਹੋਰ ਵਿਵਾਦ ਜੁੜ ਗਿਆ ਹੈ ਦੱਸਿਆ ਜਾ ਰਿਹਾ ਹੈ ਕੇ ਸਿੱਧੂ ਮੂਸੇਵਾਲੇ ਦੇ ਬਾਊਸਰਾਂ ਨੇ ਇਕ ਪੱਤਰਕਾਰ ਦਾ ਦਰਬਾਰ ਸਾਹਿਬ ਦੀ ਪ੍ਰੀਕਰਮਾ ਵਿਚ ਸਿਰ ਪਾੜ ਦਿਤਾ ਹੈ। ਮਾਈ ਭਾਗੋ ਵਿਵਾਦ ਮਗਰੋਂ ਪਹਿਲੀ ਵਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।
sidhu moose wala
ਇਸ ਦੌਰਾਨ ਸਿੱਧੂ ਮੂਸੇ ਵਾਲਾ ਇਕੱਲਾ ਹੀ ਨਹੀਂ ਸਗੋਂ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਨ। ਉਥੇ ਪਰਿਵਾਰ ਨਾਲ ਪਹੁੰਚੇ ਸਿੱਧੂ ਮੂਸੇਵਾਲਾ ਧੱਕਾ-ਮੁੱਕੀ ਦਾ ਵੀ ਸ਼ਿਕਾਰ ਹੋਏ। ਜਿਸ 'ਤੇ ਸਿੱਧੂ ਮੂਸੇਵਾਲਾ ਪੱਤਰਕਾਰਾਂ 'ਤੇ ਭੜਕਦੇ ਵੀ ਨਜ਼ਰ ਆਏ। ਦਰਅਸਲ ਸਿੱਧੂ ਦੇ ਭੜਕਨ ਦਾ ਕਾਰਨ ਇਹ ਸੀ ਕਿ ਮੀਡੀਆ ਨਾਲ ਗੱਲਬਾਤ ਦੌਰਾਨ ਸਿੱਧੂ ਮੂਸੇਵਾਲਾ ਧੱਕਾ-ਮੁੱਕੀ ਦਾ ਸ਼ਿਕਾਰ ਹੋ ਗਏ। ਸਿੱਧੂ ਨੇ ਕਿਹਾ ਕਿ ਮੇਰੇ ਨਾਲ ਪਰਿਵਾਰ ਵਾਲੇ ਹਨ।
sidhu moose wala
ਦੱਸਣਯੋਗ ਹੈ ਕਿ ਵੱਖ-ਵੱਖ ਗੀਤਾਂ ਨਾਲ ਸੰਗੀਤ ਜਗਤ 'ਚ ਮਕਬੂਲ ਹੋਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਗਾਤਾਰ ਤਰੱਕੀਆਂ ਦੀਆਂ ਬੁਲੰਦੀਆਂ ਨੂੰ ਛੂਹ ਰਹੇ ਹਨ। ਇਕ ਤੋਂ ਬਾਅਦ ਇਕ ਹਿੱਟ ਗੀਤ ਦੇਣ ਵਾਲੇ ਸਿੱਧੂ ਮੂਸੇਵਾਲਾ ਆਪਣੀ ਆਉਣ ਵਾਲੀ ਫਿਲਮ ‘Yes I am Student’ ਨੂੰ ਲੈ ਕੇ ਕਾਫੀ ਰੁੱਝੇ ਹੋਏ ਹਨ। ਦੱਸ ਦਈਏ ਕਿ ਇਸ ਫਿਲਮ 'ਚ ਸਿੱਧੂ ਮੂਸੇ ਵਾਲਾ ਨਾਲ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖਰ ਨਜ਼ਰ ਆਉਣ ਵਾਲੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।