ਸਿੱਧੂ ਮੂਸੇਵਾਲਾ ਨੂੰ ਫਿਰ ਤੋਂ ਸੰਮਨ ਜਾਰੀ, 5 ਜਨਵਰੀ ਨੂੰ ਅਦਾਲਤ 'ਚ ਹੋਣਗੇ ਪੇਸ਼ 
Published : Dec 15, 2020, 3:48 pm IST
Updated : Dec 15, 2020, 3:48 pm IST
SHARE ARTICLE
Sidhu Moosewala
Sidhu Moosewala

ਸੰਗਰੂਰ ਦੀ ਇਕ ਅਦਾਲਤ ਨੇ ਮਾਣਹਾਨੀ ਦੇ ਮਾਮਲੇ 'ਚ ਇਕ ਵਕੀਲ ਵਲੋਂ ਦਾਅਵਾ ਕਰਨ 'ਤੇ ਸਿੱਧੂ ਮੂਸੇ ਵਾਲਾ ਨੂੰ ਮੁੜ ਤੋਂ ਸੰਮਨ ਜਾਰੀ ਕੀਤਾ ਹੈ

ਚੰਡੀਗੜ੍ਹ - ਪੰਜਾਬੀ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇ ਵਾਲਾ ਇਕ ਵਾਰ ਫਿਰ ਵਿਵਾਦਾਂ 'ਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ, ਸੰਗਰੂਰ ਦੀ ਇਕ ਅਦਾਲਤ ਨੇ ਮਾਣਹਾਨੀ ਦੇ ਮਾਮਲੇ 'ਚ ਇਕ ਵਕੀਲ ਵਲੋਂ ਦਾਅਵਾ ਕਰਨ 'ਤੇ ਸਿੱਧੂ ਮੂਸੇ ਵਾਲਾ ਨੂੰ ਮੁੜ ਤੋਂ ਸੰਮਨ ਜਾਰੀ ਕੀਤਾ ਹੈ। ਇਹ ਸੰਮਨ ਜਾਰੀ ਕਰਦਿਆਂ ਸਿੱਧੂ ਮੂਸੇ ਵਾਲਾ ਨੂੰ 5 ਜਨਵਰੀ 2021 ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ।

File Photo

ਦੱਸ ਦਈਏ ਕਿ ਅਦਾਲਤ ਨੇ ਇਸ ਮਾਮਲੇ 'ਚ ਪਹਿਲਾਂ ਸਿੱਧੂ ਮੂਸੇ ਵਾਲਾ ਨੂੰ 27 ਨਵੰਬਰ ਨੂੰ ਸੰਮਨ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ 11 ਦਸੰਬਰ ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਨਹੀਂ ਆ ਸਕੇ। ਦੱਸਣਯੋਗ ਹੈ ਕਿ ਮਈ 2020 'ਚ ਗਾਇਕ ਸਿੱਧੂ ਮੂਸੇ ਵਾਲਾ ਅਤੇ ਹੋਰਨਾਂ ਖ਼ਿਲਾਫ਼ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਦੋ ਪੁਲਿਸ ਥਾਣਿਆਂ 'ਚ ਦਰਜ ਹੋਏ ਮਾਮਲਿਆਂ ਤੋਂ ਬਾਅਦ ਸਿੱਧੂ ਦੇ ਆਏ ਗੀਤ 'ਸੰਜੂ' 'ਚ ਉਨ੍ਹਾਂ ਵਲੋਂ ਵਕੀਲਾਂ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।

SidhumoosewalaSidhu moosewala

ਇਸ ਨੂੰ ਲੈ ਕੇ ਸੰਗਰੂਰ ਦੇ ਵਕੀਲ ਗੁਰਿੰਦਰਪਾਲ ਕਰਤਾਰਪੁਰਾ ਨੇ ਇਸ ਨੂੰ ਵਕੀਲ ਭਾਈਚਾਰੇ ਦੇ ਇੱਜ਼ਤ ਮਾਣ ਨੂੰ ਠੇਸ ਪਹੁੰਚਾਉਣ ਵਾਸੀ ਮੰਨਦਿਆਂ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਕੇ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਸੀ ਪਰ ਸਮਾਂ ਸੀਮਾ ਬੀਤ ਜਾਣ ਦੇ ਬਾਵਜੂਦ ਸਿੱਧੂ ਮੂਸੇ ਵਾਲਾ ਨੇ ਕਾਨੂੰਨੀ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ, ਜਿਸ ਤੋਂ ਬਾਅਦ ਉਸ ਨੇ ਆਪਣੇ ਵਕੀਲਾਂ ਸੰਜੀਵ ਗੋਇਲ ਅਤੇ ਗੁਰਬਚਨ ਸਿੰਘ ਨਹਿਲ ਰਾਹੀਂ ਗਾਇਕ ਮੂਸੇ ਵਾਲਾ, ਨਵਕਰਨ ਬਰਾੜ (ਵੀਡੀਓਗ੍ਰਾਫ਼ਰ) ਮੋਹਾਲੀ, ਗੋਲਡ ਮੀਡੀਆ ਪ੍ਰੋਮੋਟਰ ਤੇ ਯੂਟਿਊਬ ਖ਼ਿਲਾਫ਼ ਅਦਾਲਤ 'ਚ ਦਾਅਵਾ ਪੇਸ਼ ਕਰ ਦਿੱਤਾ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement