
ੳ ਅ' ਫਿਲਮ ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਿਲਮ ਦੇ ਪਹਿਲੇ ਗੀਤ ਨੂੰ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਹੁਣ ਤਕ 1...
ਚੰਡੀਗੜ੍ਹ : ਵੇਖ ਬਰਾਤਾਂ ਚਲੀਆਂ, ਗੋਲਕ ਬੈਂਕ ਬੁਗਨੀ ਤੇ ਬਟੁਆ, ਮਿਸਟਰ ਐਂਡ ਮਿਸਿਜ਼ 420 ਰਿਟਰਨਜ਼ ਦੇ ਨਿਰਦੇਸ਼ਕ ਸ਼ਿਤਿਜ ਚੌਧਰੀ ਵਲੋਂ ਨਿਰਦੇਸ਼ ਕੀਤੀ ਫਿਲਮ 'ੳ ਅ'। ਫਿਲਮ ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਿਲਮ ਦੇ ਪਹਿਲੇ ਗੀਤ ਨੂੰ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਹੁਣ ਤਕ 1 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ਦੇ ਬੋਲ ਅਤੇ ਗਾਇਕ ਖੁਦ ਤਰਸੇਮ ਜੱਸੜ ਹਨ। ਇਸ ਦਾ ਸੰਗੀਤ ਆਰ. ਗੁਰੂ ਨੇ ਦਿਤਾ ਹੈ।
ਫਿਲਮ ਦੀ ਗੱਲ ਕਰੀਏ ਤਾਂ ਇਸ 'ਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ 'ਚ ਦੱਸਿਆ ਗਿਆ ਹੈ ਕਿ ਬੱਚਿਆਂ ਦੇ ਮਾਪੇ ਵੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਕਾਨਵੈਂਟ ਸਕੂਲਾਂ 'ਚ ਪੜ੍ਹਨ ਤੇ ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਕੀ-ਕੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।
Uda Aida Movie
ਇਕ ਪੇਂਡੂ ਪਰਵਾਰ ਦਾ ਜਦੋਂ ਅੰਗਰੇਜ਼ੀ ਨਾਲ ਵਾਹ ਪੈਂਦਾ ਹੈ ਤਾਂ ਉਨ੍ਹਾਂ ਨੂੰ ਕਿਹੜੀਆਂ-ਕਿਹੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹਨਾਂ ਸੱਭ ਸਮਸਿਆਵਾਂ ਦਾ ਹੱਲ ਪੇਂਡੂ ਪਰਵਾਰ ਕਿਦਾਂ ਕੱਢਦਾ ਹੈ ਇਹ ਤਾਂ ਦੇਖਣਾ ਹੋਵੇਗਾ 1 ਫਰਵਰੀ 2019 ਨੂੰ।
Uda Aida Movie
'ੳ ਅ' ਦੀ ਕਹਾਣੀ ਸਾਡੀ ਜ਼ਿੰਦਗੀ 'ਚ ਹਰ ਭਾਸ਼ਾ ਦੀ ਮਹੱਤਤਾ ਨੂੰ ਵੀ ਉਜਾਗਰ ਕਰਦੀ ਹੈ। ਇਹ ਫਿਲਮ ਸ਼ਿਤਿਜ ਚੌਧਰੀ ਨੇ ਡਾਇਰੈਕਟ ਕੀਤੀ ਹੈ ਅਤੇ ਨਰੇਸ਼ ਕਥੂਰੀਆ ਨੇ ਇਸ ਦੀ ਕਹਾਣੀ ਲਿਖੀ ਹੈ। ਨਿਰਮਾਤਾ, ਲੇਖਕ ਤੇ ਨਿਰਦੇਸ਼ਕ ਦੀ ਪਿਛਲੀ ਸਫਲਤਾ ਤੇ ਨਾਲ ਹੀ ਅਭਿਨੇਤਾ ਤੇ ਅਭਿਨੇਤਰੀ - ਨੀਰੂ ਬਾਜਵਾ ਅਤੇ ਤਰਸੇਮ ਜੱਸੜ ਦੀ ਤਗੜੀ ਫੈਨ ਫੋਲੋਵਿੰਗ ਦੇਖਦੇ ਹੋਏ, ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸ਼ਾਇਦ ਇਹ ਫਿਲਮ ਵੀ ਪੰਜਾਬੀ ਸਿਨੇਮਾ ਵਿਚ ਇਕ ਨਵੀਂ ਸਫਲਤਾ ਪ੍ਰਾਪਤ ਕਰੇਗੀ।