ਅਦਾਕਾਰਾ ਨੀਰੂ ਬਾਜਵਾ ਤੇ ਕੁਲਵਿੰਦਰ ਬਿੱਲਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਆਉਣ ਵਾਲੀ ਫ਼ਿਲਮ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
Published : Mar 16, 2023, 4:51 pm IST
Updated : Mar 16, 2023, 4:51 pm IST
SHARE ARTICLE
photo
photo

ਫਿਲਮ "ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ" ਪਰਦੇਸੀਆਂ ਦੀਆਂ ਜਾਣੀਆਂ-ਪਛਾਣੀਆਂ ਪਰ ਅਣਕਹੀਆਂ ਕਹਾਣੀਆਂ ’ਤੇ ਅਧਾਰਿਤ ਹੈ।

 

ਅੰਮ੍ਰਿਤਸਰ : ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ" ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਫਿਲਮ ਦੇ ਆਉਣ ਤੋਂ ਪਹਿਲਾਂ ਹੀ ਦਰਸ਼ਕਾਂ ਵਿੱਚ ਉਤਸ਼ਾਹ ਵਧਾ ਦਿੱਤਾ ਹੈ। ਇਸਦੇ ਰਿਲੀਜ਼ ਹੋਣ ਤੋਂ ਪਹਿਲਾਂ, ਫਿਲਮ ਦੇ ਮੁੱਖ ਕਲਾਕਾਰਾਂ ਨੇ ਫਿਲਮ ਦੀ ਸਫਲਤਾ ਲਈ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਿਆ।

ਫਿਲਮ ਦੇ ਕਲਾਕਾਰਾਂ ਨੇ ਮੀਡਿਆ ਦੇ ਨਾਲ ਗੱਲ-ਬਾਤ ਕਰਦਿਆਂ ਸਭ ਦੇ ਸਹਿਯੋਗ ਦਾ ਧੰਨਵਾਦ ਕੀਤਾ।  ਫਿਲਮ "ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ" ਪਰਦੇਸੀਆਂ ਦੀਆਂ ਜਾਣੀਆਂ-ਪਛਾਣੀਆਂ ਪਰ ਅਣਕਹੀਆਂ ਕਹਾਣੀਆਂ ’ਤੇ ਅਧਾਰਿਤ ਹੈ। ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਤ ਇਸ ਫ਼ਿਲਮ ਨੂੰ ਉਦੈ ਪ੍ਰਤਾਪ ਸਿੰਘ ਦੁਆਰਾ ਨਿਰਦੇਸ਼ਤ ਅਤੇ ਜਗਦੀਪ ਵੜਿੰਗ ਦੁਆਰਾ ਲਿਖਿਆ ਗਿਆ ਹੈ। 

ਇਸਦਾ ਸੰਗੀਤ ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਪੇਸ਼ ਕੀਤਾ ਗਿਆ ਹੈ ਅਤੇ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ। ਫਿਲਮ ਨੂੰ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵਿਸ਼ਵ ਭਰ ਵਿੱਚ ਡਿਸਟ੍ਰਿਬਯੂਟ ਕੀਤਾ ਜਾਵੇਗਾ। ਫਿਲਮ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ਵਿੱਚ ਹਨ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement