
ਨਿਸ਼ਾ ਬਾਨੋ ਦੇ ਪਿਤਾ ਦੀ ਮੌਤ ਕਿਵੇਂ ਹੋਈ ਇਸ ਬਾਰੇ ਨਹੀਂ ਹੈ ਕੋਈ ਜਾਣਕਾਰੀ
ਮੁਹਾਲੀ: ਪੰਜਾਬੀ ਫਿਲਮ ਇੰਡਸਟਰੀ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਅਦਾਕਾਰਾ ਨਿਸ਼ਾ ਬਾਨੋ ਨੂੰ ਵੱਡਾ ਸਦਮਾ ਲੱਗਿਆ ਹੈ। ਦਸਿਆ ਜਾ ਰਿਹਾ ਹੈ ਕਿ ਨਿਸ਼ਾ ਬਾਨੋ ਦੇ ਪਿਤਾ ਦਾ ਅੱਜ ਦਿਹਾਂਤ ਹੋ ਗਿਆ ਹੈ। ਹਾਲਾਂਕਿ ਇਸ ਬਾਰੇ ਹਾਲੇ ਤੱਕ ਨਿਸ਼ਾ ਬਾਨੋ ਵਲੋਂ ਕੋਈ ਪੋਸਟ ਜਾਂ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਨਿਸ਼ਾ ਬਾਨੋ ਦੇ ਪਿਤਾ ਦੀ ਮੌਤ ਕਿਵੇਂ ਹੋਈ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ: ਪਠਾਨਕੋਟ: ਬਿਜਲੀ ਸਪਲਾਈ ਬੰਦ ਕੀਤੇ ਬਿਨਾਂ ਪੋਲ 'ਤੇ ਚੜਿਆ ਲਾਈਨਮੈਨ, ਲੱਗਿਆ ਕਰੰਟ
ਜ਼ਿਕਰਯੋਗ ਹੈ ਕਿ ਨਿਸ਼ਾ ਬਾਨੋ ਮਾਨਸਾ ਦੀ ਰਹਿਣ ਵਾਲੀ ਹੈ ਅਤੇ ਇਕ ਵਧੀਆ ਅਦਾਕਾਰਾ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਗਾਉਣ ਦਾ ਵੀ ਸ਼ੌਂਕ ਹੈ। ਮਾਨਸਾ ਦੀ ਰਹਿਣ ਵਾਲੀ ਨਿਸ਼ਾ ਬਾਨੋ ਨੇ ਵੱਖ-ਵੱਖ ਫ਼ਿਲਮਾਂ 'ਚ ਵੱਖ-ਵੱਖ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਹੁਣ ਤੱਕ ਉਨ੍ਹਾਂ ਦੀਆਂ ਕਈ ਫ਼ਿਲਮਾਂ ਆ ਚੁੱਕੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖ਼ੂਬ ਪਸੰਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਪੋਸਟਲ ਪਤੇ 'ਤੇ ਭੇਜੇ 70 ਹਜ਼ਾਰ ਟ੍ਰੈਫ਼ਿਕ ਚਲਾਨ ਆਏ ਵਾਪਸ