
ਪੈਸੇ ਨਾ ਮਿਲਣ 'ਤੇ ਘਰ 'ਤੇ ਚਲਾਈਆਂ ਗੋਲੀਆਂ
ਅੰਮ੍ਰਿਤਸਰ: ਕੈਨੇਡਾ ’ਚ ਬੈਠੇ ਮਸ਼ਹੂਰ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਗੈਂਗਸਟਰ ਪ੍ਰੀਤ ਸੇਖੋਂ ਨੇ 10 ਲੱਖ ਦੀ ਫਿਰੌਤੀ ਮੰਗੀ ਹੈ। ਜਦੋਂ ਪ੍ਰੇਮ ਢਿੱਲੋਂ ਨੇ ਉਸਨੂੰ ਪੈਸੇ ਅਦਾ ਨਹੀਂ ਕੀਤੇ ਤਾਂ ਗੈਂਗਸਟਰ ਨੇ ਉਸਦੇ ਜੱਦੀ ਪਿੰਡ ਦੋਲੋਨੰਗਲ ਵਿਖੇ ਉਸਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ।
Singer Prem Dhillon
ਬਿਆਸ ਥਾਣੇ ਦੀ ਪੁਲਿਸ ਨੇ ਗਾਇਕ ਪ੍ਰੇਮ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਦੀ ਸ਼ਿਕਾਇਤ ‘ਤੇ ਗੈਂਗਸਟਰ ਪ੍ਰੀਤ ਸੇਖੋਂ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਗਾਇਕ ਦਾ ਪਰਿਵਾਰ ਡਰਿਆ ਹੋਇਆ ਹੈ। ਕੁਲਦੀਪ ਸਿੰਘ ਨੇ ਥਾਣਾ ਬਿਆਸ ਦੀ ਪੁਲਿਸ ਨੂੰ ਦੱਸਿਆ ਕਿ ਉਸਦਾ ਲੜਕਾ ਪ੍ਰੇਮ ਢਿੱਲੋਂ ਇੱਕ ਗਾਇਕ ਹੈ ਅਤੇ ਕੈਨੇਡਾ ਵਿੱਚ ਰਹਿ ਰਿਹਾ ਹੈ।
Singer Prem Dhillon
2 ਜੁਲਾਈ ਨੂੰ ਗੈਂਗਸਟਰ ਪ੍ਰੀਤ ਸੇਖੋਂ ਨੇ ਉਸਦੇ ਪੁੱਤਰ ਨੂੰ ਫੋਨ ਕਰਕੇ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਪ੍ਰੇਮ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ ਅਤੇ ਨਾ ਹੀ ਉਸਨੇ ਫਿਰੌਤੀ ਦਿੱਤੀ। ਜਿਸ ਤੋਂ ਬਾਅਦ ਲੁਧਿਆਣਾ ਨੰਬਰ ਦੀ ਸਵਿਫਟ ਕਾਰ ’ਚ ਬੈਠੇ ਦੋ ਬਦਮਾਸ਼ਾਂ ਨੇ ਘਰ ਤੇ ਗੋਲੀਆਂ ਚਲਾਈਆਂ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
Singer Prem Dhillon
ਦੱਸ ਦੇਈਏ ਕਿ ਗੈਂਗਸਟਰ ਪ੍ਰੀਤ ਸੇਖੋਂ 9 ਅਕਤੂਬਰ, 2020 ਨੂੰ ਰਣਜੀਤ ਐਵੇਨਿਊ ਦੇ ਇਕ ਰੈਸਟੋਰੈਂਟ ’ਚ ਕੰਮ ਕਰਨ ਵਾਲੇ ਜੱਗਾ ਬਾਊਂਸਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸਦਾ ਕਤਲ ਚੁੱਕਾ ਹੈ, ਜਿਸ ਤੋਂ ਬਾਅਦ ਉਸ ਨੇ 27 ਮਈ ਨੂੰ ਤਰਨਤਾਰਨ ਪੱਟੀ ’ਚ ਦੋਹਰੇ ਕਤਲ ਕਾਂਡ ਨੂੰ ਅੰਜਾਮ ਦਿੱਤਾ । ਗੈਂਗਸਟਰ ਪ੍ਰੀਤ ਸੇਖੋਂ ਕਈ ਥਾਣਿਆਂ ਦੀ ਪੁਲਸ ਵਲੋਂ ਭਗੌੜਾ ਚੱਲ ਰਿਹਾ ਹੈ।
Gangster Preet Sekhon