
ਉਨ੍ਹਾਂ ਨੇ 2012 ’ਚ ਫੇਮਿਨਾ ਮਿਸ ਇੰਡੀਆ ਪ੍ਰਤੀਯੋਗਤਾ ’ਚ ਭਾਗ ਲਿਆ ਅਤੇ ਇਸ ਤੋਂ ਬਾਅਦ ਏਅਰ ਹੋਸਟੈੱਸ ਦੇ ਤੌਰ ’ਤੇ ਕੰਮ ਕੀਤਾ।
ਜਲੰਧਰ: ਪੰਜਾਬੀ ਇੰਡਸਟਰੀ ਵਿਚ ਖੂਬ ਨਾਮ ਖੱਟਣ ਵਾਲੀ ਸੋਨਮ ਬਾਜਵਾ ਦਾ ਅੱਜ ਜਨਮ ਦਿਨ ਹੈ। ਉਹਨਾਂ ਦਾ ਜਨਮ 16 ਅਗਸਤ ਨੂੰ ਨੈਨੀਤਾਲ ਵਿਚ ਹੋਇਆ ਸੀ। ਸੋਨਮ ਦਾ ਪੂਰਾ ਨਾਮ ਸੋਨਮਪ੍ਰੀਤ ਕੌਰ ਬਾਜਵਾ ਹੈ। ਦਿੱਲੀ ਯੂਨੀਵਰਸਿਟੀ ਤੋਂ ਉਹਨਾਂ ਅਪਣੀ ਪੜ੍ਹਾਈ ਕੀਤੀ ਸੀ। ਉਨ੍ਹਾਂ ਨੇ 2012 ’ਚ ਫੇਮਿਨਾ ਮਿਸ ਇੰਡੀਆ ਪ੍ਰਤੀਯੋਗਤਾ ’ਚ ਭਾਗ ਲਿਆ ਅਤੇ ਇਸ ਤੋਂ ਬਾਅਦ ਏਅਰ ਹੋਸਟੈੱਸ ਦੇ ਤੌਰ ’ਤੇ ਕੰਮ ਕੀਤਾ।
Sonam Bajwa
ਸੋਨਮ ਐਕਟਿੰਗ ਦੇ ਖੇਤਰ ਵਿਚ ਕਿਸਮਤ ਅਜ਼ਮਾਉਣ ਲਈ ਮੁੰਬਈ ਚਲੀ ਗਈ ਜਿੱਥੇ ਖੂਬਸੂਰਤੀ ਦੇ ਕਈ ਮੁਕਾਬਲਿਆਂ ’ਚ ਭਾਗ ਲਿਆ। 2014 ਵਿਚ ਉਨ੍ਹਾਂ ਨੇ ਹਿੱਟ ਫ਼ਿਲਮ ਪੰਜਾਬ 1984 ’ਚ ਜੀਤੀ ਦੀ ਭੂਮਿਕਾ ਨਿਭਾਈ ਸੀ ਇਸ ਫ਼ਿਲਮ ਵਿਚ ਉਨ੍ਹਾਂ ਦੇ ਨਾਲ ਦਿਲਜੀਤ ਦੋਸਾਂਝ ਸਨ। ਸੋਨਮ ਵੱਲੋਂ ਨਿਭਾਏ ਗਏ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਸੀ।
Photo
ਇਸ ਤੋਂ ਬਾਅਦ ਸੋਨਮ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਇੱਕ ਹਿੱਟ ਪੰਜਾਬੀ ਫ਼ਿਲਮਾਂ ਵਿਚ ਸੋਨਮ ਕੰਮ ਕਰ ਰਹੇ ਹਨ। ਉਨ੍ਹਾਂ ਦੀ ਫ਼ਿਲਮ ਗੁੱਡੀਆਂ ਪਟੋਲੇ ਅਤੇ ਐਮੀ ਵਿਰਕ ਨਾਲ ਆਈ ਫ਼ਿਲਮ ਮੁਕਲਾਵਾ ਵਿਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਪਸੰਦ ਕੀਤਾ ਗਿਆ।
Sonam Bajwa
ਉਨ੍ਹਾਂ ਦੇ ਭਰਾ ਦਾ ਵਿਆਹ ਹੋ ਚੁੱਕਿਆ ਹੈ ਅਤੇ ਉਹ ਆਪਣੇ ਪਰਿਵਾਰ ਬਾਰੇ ਜ਼ਿਆਦਾ ਕੁਝ ਸਾਂਝਾ ਨਹੀਂ ਕਰਦੇ ਪਰ ਪਿੱਛੇ ਜਿਹੇ ਪਰਿਵਾਰ ਨਾਲ ਉਨ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ ਵਿਚ ਉਹ ਆਪਣੇ ਦਾਦੀ ਅਤੇ ਦੂਜੀ ਤਸਵੀਰ ਵਿਚ ਆਪਣੇ ਮਾਪਿਆਂ ਨਾਲ ਨਜ਼ਰ ਆਏ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।