ਦਿਲਜੀਤ ਦੁਸਾਂਝ ਨੂੰ ਹਜ਼ਮ ਨਹੀਂ ਹੋਈ ਸੁਸ਼ਾਂਤ ਦੀ ਖੁਦਕੁਸ਼ੀ ਵਾਲੀ ਗੱਲ, ਕੀਤਾ ਟਵੀਟ 
Published : Aug 16, 2020, 6:52 pm IST
Updated : Aug 16, 2020, 6:52 pm IST
SHARE ARTICLE
 Diljit Dosanjh and  Sushant Singh Rajput
Diljit Dosanjh and Sushant Singh Rajput

ਦਰਅਸਲ, ਇੱਕ ਟਵਿੱਟਰ ਯੂਜ਼ਰ ਨੇ ਦਿਲਜੀਤ ਨੂੰ ਸੁਸ਼ਾਂਤ ਸਿੰਘ ਮਾਮਲੇ 'ਚ ਆਵਾਜ਼ ਚੁੱਕਣ ਲਈ ਕਿਹਾ ਸੀ।

ਚੰਡੀਗੜ੍ਹ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕਹਿਣਾ ਹੈ ਕਿ ਉਹ ਸੁਸ਼ਾਂਤ ਸਿੰਘ ਰਾਜਪੂਤ ਨੂੰ ਦੋ ਵਾਰ ਮਿਲੇ ਹਨ ਤੇ ਉਹਨਾਂ ਦੀ ਖੁਦਕੁਸ਼ੀ ਵਾਲੀ ਗੱਲ ਹਜ਼ਮ ਨਹੀਂ ਹੋ ਰਹੀ। ਦਰਅਸਲ, ਇੱਕ ਟਵਿੱਟਰ ਯੂਜ਼ਰ ਨੇ ਦਿਲਜੀਤ ਨੂੰ ਸੁਸ਼ਾਂਤ ਸਿੰਘ ਮਾਮਲੇ 'ਚ ਆਵਾਜ਼ ਚੁੱਕਣ ਲਈ ਕਿਹਾ ਸੀ।

File Photo File Photo

ਦਿਲਜੀਤ ਨੇ ਇਸ ਦੇ ਜਵਾਬ 'ਚ ਕਿਹਾ, " ਮੈ ਸੁਸ਼ਾਂਤ ਨੂੰ ਦੋ ਵਾਰ ਮਿਲਿਆ ਸੀ, ਖੁਦਕੁਸ਼ੀ ਵਾਲੀ ਗੱਲ ਹਜ਼ਮ ਨਹੀਂ ਹੋ ਰਹੀ, ਜਾਨਦਾਰ ਬੰਦਾ ਸੀ ਉਹ, ਬਾਕੀ ਮੈਂ ਜਾਣਦਾ ਹਾਂ, ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ। ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ। ਸੱਚ ਸਭ ਦੇ ਸਾਹਮਣੇ ਜ਼ਰੂਰ ਆਵੇਗਾ। "ਦਿਲਜੀਤ ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ਤੇ ਸੁਸ਼ਾਂਤ ਸਿੰਘ ਬਾਰੇ ਗੱਲ ਕਰ ਚੁੱਕੇ ਹਨ। 30 ਜੂਨ ਨੂੰ ਕੀਤੀ ਆਪਣੀ ਇੱਕ ਇੰਸਟਾਗਰਾਮ ਪੋਸਟ 'ਚ ਦਿਲਜੀਤ ਨੇ ਸੁਸ਼ਾਂਤ ਨੂੰ ਇੱਕ 'ਜਾਨਦਾਰ ਬੰਦਾ' ਕਹਿ ਕੇ ਬੁਲਾਇਆ ਸੀ।

ਇਸ ਦੇ ਨਾਲ ਹੀ ਦੱਸ ਦਈਏ ਕਿ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਗਾਇਕੀ ਅਤੇ ਉਨ੍ਹਾਂ ਦਾ ਲਾਜਵਾਬ ਸਟਾਇਲ ਕਿਸੇ ਵੀ ਐਲਬਮ ਨੂੰ ਅੰਬਰਾਂ ਦੀ ਉਚਾਈ 'ਤੇ ਲੈ ਕੇ ਜਾ ਸਕਦਾ ਹੈ। ਹਾਲ ਹੀ 'ਚ ਦਿਲਜੀਤ ਦੋਸਾਂਝ ਦੀ ਨਵੀਂ ਐਲਬਮ 'G.O.A.T' ਰਿਲੀਜ਼ ਹੋਈ ਹੈ। ਦਿਲਜੀਤ ਦੀ ਇਸ ਐਲਬਮ ਨੂੰ ਰਿਕਾਰਡ ਤੋੜ ਓਪਨਿੰਗ ਮਿਲੀ ਹੈ ਅਤੇ ਇੱਕ ਦਿਨ ਤੋਂ ਵੀ ਘੱਟ ਸਮੇਂ ਵਿੱਚ ਵੱਖ-ਵੱਖ ਦੇਸ਼ਾਂ 'ਚ ਨੰਬਰ ਵਨ ਟ੍ਰੈਂਡਿੰਗ 'ਤੇ ਇਸ ਐਲਬਮ ਨੇ ਆਪਣੀ ਜਗ੍ਹਾ ਬਣਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement