ਹੰਸ ਰਾਜ ਹੰਸ ਦੇ ਮਾਤਾ ਜੀ ਨੂੰ ਅੱਜ ਦਿੱਤੀ ਗਈ ਸ਼ਰਧਾਜਲੀ!
Published : Dec 16, 2019, 12:06 pm IST
Updated : Dec 16, 2019, 12:06 pm IST
SHARE ARTICLE
Hans raj hans mother
Hans raj hans mother

ਜ਼ਿਲਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ...

ਜਲੰਧਰ: ਭਾਜਪਾ ਦੇ ਮੈਂਬਰ ਪਾਰਲੀਮੈਂਟ ਅਤੇ ਗਾਇਕ ਹੰਸ ਰਾਜ ਹੰਸ ਦੇ ਸਤਿਕਾਰਯੋਗ ਮਾਤਾ ਅਜੀਤ ਕੌਰ (ਬੀਬੀ ਜੀ) ਧਰਮ ਪਤਨੀ ਸਵ. ਸ. ਅਰਜੁਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਚ ਸੰਪੰਨ ਹੋਇਆ। ਇਸ ਮੌਕੇ ਹਿੰਦੋਸਤਾਨ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਸਰਦਾਰਨੀ ਅਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਅਤੇ ਉਨ੍ਹਾਂ ਦੇ ਸਪੁੱਤਰ ਹੰਸ ਰਾਜ ਹੰਸ ਨਾਲ ਦੁੱਖ ਪ੍ਰਗਟ ਕੀਤਾ।

Hans Raj HansHans Raj Hans ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ, ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਸਮੇਤ ਕੇਂਦਰ ਤੋਂ ਭਾਜਪਾ ਦੀ ਹੋਰ ਸੀਨੀਅਰ ਲੀਡਰਸ਼ਿਪ ਵਲੋਂ ਭੇਜੇ ਗਏ ਸ਼ੋਕ ਸੰਦੇਸ਼ ਵੀ ਪੜ੍ਹ ਕੇ ਸੁਣਾਏ ਗਏ।

PhotoPhotoਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਅਤੇ ਸੰਤ ਨਿਰਮਲ ਦਾਸ ਡੇਰਾ ਬਾਬਾ ਜੋੜੇ ਰਾਏਪੁਰ ਰਸੂਲਪੁਰ ਸਮੇਤ ਅਨੇਕਾਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਹੰਸ ਰਾਜ ਹੰਸ ਨੇ ਮਾਂ-ਬਾਪ ਵਲੋਂ ਕੀਤੇ ਗਏ ਸੰਘਰਸ਼ ਅਤੇ ਉਨ੍ਹਾਂ ਦੀਆਂ ਅਸੀਸਾਂ ਨਾਲ ਹੀ ਉੱਚ ਮੁਕਾਮ ਹਾਸਿਲ ਕੀਤਾ। ਉਨ੍ਹਾਂ ਨੇ ਮਾਂ-ਬਾਪ ਦੀ ਮਹੱਤਤਾ ਅਤੇ ਉਨ੍ਹਾਂ ਦੀਆਂ ਅਸੀਸਾਂ ਦੀਆਂ ਬਰਕਤਾਂ ਬਾਰੇ ਵੀ ਵਿਚਾਰ ਪ੍ਰਗਟ ਕੀਤੇ।

Hans Raj HansHans Raj Hansਹੰਸ ਦੇ ਨਜ਼ਦੀਕੀ ਰਿਸ਼ਤੇਦਾਰ ਮਸ਼ਹੂਰ ਗਾਇਕ ਦਲੇਰ ਮਹਿੰਦੀ ਵਲੋਂ ਉਨ੍ਹਾਂ ਦੇ ਛੋਟੇ ਭਰਾ ਮੀਕਾ ਸਿੰਘ ਨੇ ਵੀ ਮਾਂ ਦੀ ਮਹਤੱਤਾ ਦਾ ਜ਼ਿਕਰ ਕਰਦਿਆਂ ਹੰਸ ਰਾਜ ਹੰਸ ਦੇ ਪਰਿਵਾਰ ਲਈ ਮਾਤਾ ਅਜੀਤ ਕੌਰ ਦੇ ਵਿਛੋੜੇ ਨੂੰ ਵੱਡਾ ਘਾਟਾ ਦੱਸਿਆ। ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਹੰਸ ਰਾਜ ਹੰਸ ਵਲੋਂ ਗਾਇਕੀ ਰਾਹੀਂ ਸਿੱਖ ਸੰਘਰਸ਼ ਵਿਚ ਪਾਏ ਗਏ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਗਾਏ ਗੀਤ ਪੱਤਾ-ਪੱਤਾ ਸਿੰਘਾਂ ਦਾ ਵੈਰੀ ਦੌਰਾਨ ਪੁਲਸ ਦੇ ਤਸ਼ੱਦਦ ਦਾ ਸਾਹਮਣਾ ਵੀ ਕਰਨਾ ਪਿਆ ਪਰ ਉਹ ਉਸ ਵੇਲੇ ਵੀ ਸੱਚਾਈ ਦੇ ਰਸਤਿਆਂ 'ਤੇ ਚੱਲਦਿਆਂ ਅਡੋਲ ਰਹੇ।

Hans Raj Hans and Mother Hans Raj Hans and Motherਜ਼ਿਲਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਵਿਧਾਇਕ ਰਜਿੰਦਰ ਬੇਰੀ, ਰਿਟਾ. ਡੀ. ਜੀ. ਪੀ. ਡੀ. ਆਰ. ਭੱਟੀ, ਵਿਧਾਇਕ ਅਸ਼ਵਨੀ ਕੁਮਾਰ, ਵਿਧਾਇਕ ਪ੍ਰਗਟ ਸਿੰਘ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਭਾਈ ਮੋਹਕਮ ਸਿੰਘ, ਭਾਈ ਮਨਜੀਤ ਸਿੰਘ, ਕੇ. ਡੀ. ਭੰਡਾਰੀ, ਸੰਨੀ ਸ਼ਰਮਾ, ਰਮਨ ਪੱਬੀ, ਅਮਰਜੀਤ ਸਿੰਘ ਅਮਰੀ ਆਦਿ ਤੋਂ ਇਲਾਵਾ ਗਾਇਕਾਂ ਵਿਚ ਗੋਲਡਨ ਸਟਾਰ ਮਲਕੀਤ ਸਿੰਘ, ਕਾਮੇਡੀ ਕਿੰਗ ਗੁਰਪ੍ਰੀਤ ਸਿੰਘ ਘੁੱਗੀ, ਕਮਲ ਹੀਰ, ਪੰਮੀ ਬਾਈ, ਫਿਰੋਜ਼ ਖਾਨ, ਪੂਰਨ ਸ਼ਾਹ ਕੋਟੀ ਮੁੱਖ ਤੌਰ 'ਤੇ ਪੁੱਜੇ ਹੋਏ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement