
ਗੀਤ ਦਾ ਮਿਊਜ਼ਿਕ ਜੇਕੇ ਵੱਲੋਂ ਚੁਣਿਆ ਗਿਆ ਹੈ ਤੇ ਉਹਨਾਂ ਨੇ ਇਸ ਗੀਤ ਨੂੰ...
ਜਲੰਧਰ: ‘ਇਕ ਸੰਧੂ ਹੁੰਦਾ ਸੀ’ ਫ਼ਿਲਮ ਦੇ ਹੁਣ ਤਕ 3 ਗੀਤ ਰਿਲੀਜ਼ ਹੋ ਚੁੱਕੇ ਹਨ ਜਿਹਨਾਂ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਤੇ ਭਰਵਾਂ ਹੁੰਗਾਰਾ ਮਿਲਿਆ ਹੈ। ਹਾਲ ਹੀ ਵਿਚ ਇਸ ਫ਼ਿਲਮ ਦਾ ‘ਇਕ ਸੰਧੂ ਹੁੰਦਾ ਸੀ’ ਟਾਈਟਲ ਟਰੈਕ ਅੱਜ ਯਾਨੀ 17 ਫਰਵਰੀ ਨੂੰ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਮਸ਼ਹੂਰ ਗਾਇਕ ਅੰਗਰੇਜ਼ ਅਲੀ ਨੇ ਅਪਣੀ ਸੁਰੀਲੀ ਆਵਾਜ਼ ਨਾਲ ਸ਼ਿੰਗਾਰਿਆ ਹੈ।
Punjabi Movie Ik Sandhu Hunda Si
ਗੀਤ ਦਾ ਮਿਊਜ਼ਿਕ ਜੇਕੇ ਵੱਲੋਂ ਚੁਣਿਆ ਗਿਆ ਹੈ ਤੇ ਉਹਨਾਂ ਨੇ ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ। ਜੇ ਗੀਤ ਦੇ ਬੋਲਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਗੀਤ ਦੇ ਬੋਲ ਅਕਾਸ਼ਦੀਪ ਸੰਧੂ ਵੱਲੋਂ ਦਿੱਤੇ ਗਏ ਹਨ। ਇਹ ਗੀਤ ਦਰਸਾਉਂਦਾ ਹੈ ਕਿ ਯਾਰੀ ਤੋਂ ਵਧ ਕੁੱਝ ਨਹੀਂ ਹੈ। ਗੀਤ ਵਿਚ ਸੰਧੂ ਯਾਨੀ ਗਿੱਪੀ ਗਰੇਵਾਲ ਅਪਣੇ ਯਾਰਾਂ ਪਿਛੇ ਲੜਦੇ ਦਿਖਾਏ ਦਿੰਦੇ ਹਨ। ਇਸ ਦੇ ਟੀਜ਼ਰ ਅਤੇ ਟ੍ਰੈਲਰ ਨੂੰ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ਵਿਊਜ਼ ਮਿਲ ਚੁੱਕੇ ਹਨ।
Ik Sandhu Hunda Si
ਫਿਲਮ ‘ਇਕ ਸੰਧੂ ਹੁੰਦਾ ਸੀ’ ਦਾ ਦੂਸਰਾ ਗੀਤ ‘ਗਾਲਿਬ’ ਰਿਲੀਜ਼ ਹੋ ਗਿਆ ਹੈ ਇਸ ਗੀਤ ਨੂੰ ਮਸ਼ਹੂਰ ਗਾਇਕ ਬੀ ਪਰਾਕ ਨੇ ਆਪਣੀ ਮਿੱਠੜੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲਾਂ ਨੂੰ ਮਸ਼ਹੂਰ ਗੀਤਕਾਰ ਜਾਨੀ ਨੇ ਕਲਮਬਧ ਕੀਤਾ ਹੈ, ਜਿਸ ਨੂੰ ਮਿਊਜ਼ਿਕ ਵੀ ਖੁਦ ਬੀ ਪਰਾਕ ਨੇ ਦਿੱਤਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਫਿਲਮ ਦਾ ਪਹਿਲਾ ਗੀਤ ‘ਚਰਚੇ’ ਰਿਲੀਜ਼ ਹੋਇਆ ਸੀ, ਜਿਸ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਗਿਆ।
Punjabi Movie Ik Sandhu Hunda Si
ਇਸ ਤੋਂ ਇਲਾਵਾ ਫਿਲਮ ਦੇ ਟਰੇਲਰ ਨੂੰ ਵੀ ਦਰਸ਼ਕਾਂ ਵੱਲੋਂ ਵਧੀਆ ਹੁੰਗਾਰਾ ਮਿਲਿਆ। ਉਨ੍ਹਾਂ ਤੋਂ ਇਲਾਵਾ ਧੀਰਜ ਕੁਮਾਰ, ਬੱਬਲ ਰਾਏ, ਰਘਵੀਰ ਬੋਲੀ, ਰੌਸ਼ਨ ਪ੍ਰਿੰਸ ਅਹਿਮ ਭੂਮਿਕਾ ਨਿਭਾਅ ਰਹੇ ਹਨ। ਰਾਕੇਸ਼ ਮਹਿਤਾ ਨੇ ਇਸ ਐਕਸ਼ਨ ਅਤੇ ਰੋਮਾਂਟਿਕ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ। ਇਸ ਸਾਰੇ ਪ੍ਰਾਜੈਕਟ ਨੂੰ ਬੱਲੀ ਸਿੰਘ ਕੱਕੜ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫਿਲਮ ਦਾ ਮਿਊਜ਼ਿਕ ‘ਹੰਬਲ ਮਿਊਜ਼ਿਕ’ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।
Gippy Grewal
‘ਇੱਕ ਸੰਧੂ ਹੁੰਦਾ ਸੀ’ 28 ਫਰਵਰੀ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ। ਫਿਲਮ ਨੂੰ ਓਮਜੀ ਗਰੁੱਪ ਵਲੋਂ ਵਰਲਡ ਵਾਈਡ ਰਿਲੀਜ਼ ਕੀਤਾ ਜਾਵੇਗਾ। ਗਿਪੀ ਗਰੇਵਾਲ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇਕ ਤੋਂ ਇਕ ਸੁਪਰਹਿੱਟ ਗੀਤ ਦਿੱਤੇ ਹਨ ਜਿਹਨਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।