Sidhu Moosewala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਨੂੰ ਦਿਤਾ ਜਨਮ, ਵੇਖੋ ਤਸਵੀਰਾਂ
Published : Mar 17, 2024, 9:03 am IST
Updated : Mar 17, 2024, 10:05 am IST
SHARE ARTICLE
Mother Charan Kaur gave birth to a son Sidhu Moosewala
Mother Charan Kaur gave birth to a son Sidhu Moosewala

Sidhu Moosewala: ਬਲਕੌਰ ਸਿੱਧੂ ਨੇ ਫੋਟੋ ਕੀਤੀ ਸਾਂਝੀ

Mother Charan Kaur gave birth to a son Sidhu Moosewala:  ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਖੁਦ ਸਾਂਝੀ ਕੀਤੀ ਹੈ। ਜੱਚਾ ਤੇ ਬੱਚਾ ਤੰਦਰੁਸਤ ਹਨ।  




 

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕੀਤੀ ਅਤੇ ਕੈਪਸ਼ਨ ਵਿੱਚ ਲਿਖਿਆ, ਸ਼ੁਭਦੀਪ ਨੂੰ ਪਿਆਰ ਕਰਨ ਵਾਲੀਆਂ ਲੱਖਾਂ ਰੂਹਾਂ ਦੀਆਂ ਅਸੀਸਾਂ ਨਾਲ, ਅਕਾਲ ਪੁਰਖ ਨੇ ਸਾਨੂੰ ਸ਼ੁਭ ਦੇ ਛੋਟੇ ਹੀਰੋ ਨੂੰ ਆਪਣੀ ਗੋਦ ਵਿਚ ਦਿੱਤਾ ਹੈ। ਪ੍ਰਮਾਤਮਾ ਦੀ ਮਿਹਰ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਮੈਂ ਸਾਰੇ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਧੰਨਵਾਦੀ ਹਾਂ।

ਮਾਂ ਬਣਨ ਲਈ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਤਕਨੀਕ ਦੀ ਮਦਦ ਲਈ। ਉਹ ਪਿਛਲੇ 3-4 ਮਹੀਨਿਆਂ ਤੋਂ ਘਰੋਂ ਬਾਹਰ ਵੀ ਨਿਕਲੇ ਨਹੀਂ ਸਨ। ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 29 ਮਈ 2022 ਨੂੰ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ। ਇਸ ਤੋਂ ਬਾਅਦ ਉਸ ਨੇ ਦੂਜੇ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਕੀਤਾ।

ਸਿੱਧੂ ਮੂਸੇਵਾਲਾ ਦੀ ਮਾਂ 58 ਸਾਲ ਦੀ ਉਮਰ 'ਚ ਮਾਂ ਬਣੀ। ਮੂਸੇਵਾਲਾ ਨੇ 2022 'ਚ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਦੋਂ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਇਸ ਅਨੁਸਾਰ ਹੁਣ ਉਸ ਦੀ ਉਮਰ 58 ਸਾਲ ਦੇ ਕਰੀਬ ਅਤੇ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।

photo|

ਇਹ ਵੀ ਪੜ੍ਹੋ: America news : ਅਮਰੀਕਾ 'ਚ ਮੁਲਜ਼ਮ ਨੇ ਆਪਣੇ ਪ੍ਰਵਾਰ ਦੇ ਤਿੰਨ ਜੀਆਂ ਦਾ ਕੀਤਾ ਕਤਲ 

 

photophoto

photo
photo

(For more news apart from 'Mother Charan Kaur gave birth to a son Sidhu Moosewala' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement