ਆਪਣੇ ਨਵੇਂ ਗੀਤ 'ਚ ਕੁੜੀ ਦੇ ਜਜ਼ਬਾਤਾਂ ਨੂੰ ਪੇਸ਼ ਕਰਨਗੇ ਹਰਭਜਨ ਮਾਨ -ਵੀਡੀਓ
Published : Jun 17, 2019, 12:52 pm IST
Updated : Jun 17, 2019, 12:56 pm IST
SHARE ARTICLE
Harbhajan Maan shared information new song
Harbhajan Maan shared information new song

ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਆਪਣੇ ਨਵੇਂ ਗੀਤ 'ਤੇਰੇ ਪਿੰਡ ਗਈ ਸਾਂ ਵੀਰਾ ਵੇ' ਲੈ ਕੇ ਬਹੁਤ ਜ਼ਲਦ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ।

ਜਲੰਧਰ : ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਆਪਣੇ ਨਵੇਂ ਗੀਤ 'ਤੇਰੇ ਪਿੰਡ ਗਈ ਸਾਂ ਵੀਰਾ ਵੇ' ਲੈ ਕੇ ਬਹੁਤ ਜ਼ਲਦ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਜਿਸਦੇ ਚੱਲਦੇ ਹਰਭਜਨ ਮਾਨ ਨੇ ਆਪਣੇ ਗੀਤ ਦੇ ਕੁਝ ਬੋਲ ਆਪਣੇ ਪ੍ਰਸ਼ੰਸਕਾਂ ਨਾਲ ਵੀ ਸਾਂਝੇ ਕੀਤੇ। ਉਨ੍ਹਾਂ ਨੇ ਆਪਣੀ ਇਕ ਵੀਡੀਓ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, ‘This song always chokes me up. These emotions are what we have all felt at some point in our lives.

ਇਹ ਜਜ਼ਬਾਤ ਮੇਰੇ, ਤੁਹਾਡੇ ਸਭ ਦੇ ਸਾਂਝੇ ਆ।

‘Tere Pind Gayi San Veera Ve’…’


ਇਸ ਵੀਡੀਓ 'ਚ ਉਨ੍ਹਾਂ ਦੇ ਨਾਲ ਬਾਬੂ ਸਿੰਘ ਮਾਨ ਵੀ ਨਜ਼ਰ ਆ ਰਹੇ ਨੇ ਜਿਨ੍ਹਾਂ ਨੇ ਇਸ ਤੇਰੇ ਪਿੰਡ ਗਈ ਸਾਂ ਵੀਰਾ ਵੇ ਗੀਤ ਦੇ ਬੋਲ ਲਿਖੇ ਹਨ। ਇਹ ਗੀਤ ‘ਮੇਰੀ ਪਸੰਦ’ ਦੀ ਲੜੀ ਵਿਚੋਂ ਪਹਿਲਾ ਗੀਤ ਹੈ। ਇਸ ਗੀਤ ਦਾ ਮਿਊਜ਼ਿਕ ਮੰਨੇ-ਪ੍ਰਮੰਨੇ ਬੀਟ ਮਨਿਸਟਰ ਨੇ ਦਿੱਤਾ ਹੈ। ਹਰਭਜਨ ਮਾਨ ਵੀ ਆਪਣੇ ਇਸ ਗੀਤ ਨੂੰ ਲੈ ਕੇ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਉੱਧਰ ਪ੍ਰਸ਼ੰਸਕਾਂ ਵਲੋਂ ਬੇਸਬਰੀ ਦੇ ਨਾਲ ਇਸ ਗੀਤ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਹ ਗੀਤ ਕੱਲ ਯਾਨੀ ਕਿ 18 ਜੂਨ ਨੂੰ ਦਰਸ਼ਕਾਂ ਦੀ ਕਚਹਿਰੀ 'ਚ ਹਾਜ਼ਿਰ ਹੋ ਜਾਵੇਗਾ। ਇਸ ਤੋਂ ਇਲਾਵਾ ਹਰਭਜਨ ਮਾਨ ਵੱਡੇ ਪਰਦੇ ਉੱਤੇ ਫ਼ਿਲਮ ਪੀ.ਆਰ ਦੇ ਨਾਲ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੇ ਹੋਏ ਨਜ਼ਰ ਆਉਣਗੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement