ਖ਼ਬਰਾਂ |

ਤਾਜ਼ਾ |

ਗਾਇਕ ਏ.ਪੀ. ਢਿੱਲੋਂ ਦੇ ਘਰ 'ਤੇ ਹੋਈ ਗੋਲੀਬਾਰੀ ਦਾ ਮਾਮਲਾ : ਸ਼ੂਟਰ ਅਭਿਜੀਤ ਕਿੰਗਰਾ ਨੂੰ ਕੈਨੇਡਾ ਤੋਂ ਕੱਢਿਆ ਜਾਵੇਗਾ

By : JAGDISH

Published : Jun 17, 2026, 12:26 pm IST
Updated : Jun 17, 2026, 2:57 pm IST
SHARE ARTICLE
Singer A.P. Dhillon's house shooting case: Shooter Abhijeet Kingra to be deported from Canada
Singer A.P. Dhillon's house shooting case: Shooter Abhijeet Kingra to be deported from Canada

ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਨੇ ਦੇਸ਼ ਨਿਕਾਲੇ ਦੇ ਹੁਕਮ ਕੀਤੇ ਜਾਰੀ

ਨਵੀਂ ਦਿੱਲੀ : ਕੈਨੇਡਾ ਵਿਚ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਅਭਿਜੀਤ ਕਿੰਗਰਾ ਨੂੰ ਕੈਨੇਡਾ ਤੋਂ ਕੱਢਿਆ ਜਾਵੇਗਾ । ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਨੇ ਉਸ ਦੇ ਦੇਸ਼ ਨਿਕਾਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹਾਲਾਂਕਿ ਉਸ ਨੇ ਕਿਹਾ ਹੈ ਕਿ ਜੇਕਰ ਉਸ ਨੂੰ ਭਾਰਤ ਵਾਪਸ ਭੇਜਿਆ ਗਿਆ ਤਾਂ ਉਸ ਨੂੰ ਮਾਰ ਦਿੱਤਾ ਜਾਵੇਗਾ।

ਜਾਣਕਾਰੀ ਅਨੁਸਾਰ ਆਈ.ਆਰ.ਬੀ. ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਭਿਜੀਤ ਕਿੰਗਰਾ ਵਰਗੇ ਗੈਂਗਸਟਰ ਨੂੰ ਕੈਨੇਡਾ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਉਸ ਨੂੰ ਤੁਰੰਤ ਡਿਪੋਰਟ ਕਰ ਦਿੱਤਾ ਜਾਣਾ ਚਾਹੀਦਾ ਹੈ। ਅਭਿਜੀਤ ਕਿੰਗਰਾ ਪਿਛਲੇ ਇਕ ਸਾਲ ਤੋਂ ਕੈਨੇਡਾ ਦੀ ਜੇਲ੍ਹ ਵਿਚ ਹੈ। ਉਸ 'ਤੇ ਏ.ਪੀ. ਢਿੱਲੋਂ ਅਤੇ ਹੋਰਾਂ ਤੋਂ ਪੈਸੇ ਵਸੂਲਣ ਦਾ ਦੋਸ਼ ਹੈ। ਆਈ.ਆਰ.ਬੀ. ਨੇ 15 ਜੂਨ ਨੂੰ ਇਸ ਫੈਸਲੇ ਦਾ ਐਲਾਨ ਕੀਤਾ। 

ਕਿੰਗਰਾ ਨੇ ਬੋਰਡ ਨੂੰ ਇਕ ਮਹੱਤਵਪੂਰਨ ਖੁਲਾਸਾ ਕਰਦੇ ਹੋਏ ਕਿਹਾ ਕਿ ਇਕ ਸਹਿਯੋਗੀ ਨੇ ਉਸ ਨੂੰ ਏ.ਪੀ. ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਲਈ 4,000 ਡਾਲਰ ਦੀ ਪੇਸ਼ਕਸ਼ ਕੀਤੀ ਸੀ, ਫਿਰ ਉਸਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement