
ਟੀਜ਼ਰ ਤੋਂ ਬਾਅਦ ਫਿਲਮ 'ਮਰ ਗਏ ਓਏ ਲੋਕੋ' ਦਾ 20 ਜੁਲਾਈ ਨੂੰ ਪਹਿਲਾ ਗੀਤ ਰਿਲੀਜ਼ ਹੋ ਜਾ ਰਿਹਾ ਹੈ |
ਪੰਜਾਬੀ ਫਿਲਮ 'ਮਰ ਗਏ ਓਏ ਲੋਕੋ' ਦਾ ਟੀਜ਼ਰ ਰੀਲੀਜ਼ ਹੋ ਚੁੱਕਿਆ ਹੈ ਅਤੇ ਇਸ ਟੀਜ਼ਰ ਨੇ ਸਰੋਤਿਆਂ ਨੂੰ ਹਸਾ-ਹਸਾ ਕੇ ਲੋਟ ਪੋਟ ਕਰ ਦਿੱਤਾ ਹੈ | ਫਿਲਮ ਦੇ ਟੀਜ਼ਰ ਵਿਚ ਦੇਸੀ ਰੌਕਸਟਾਰ ਗਿੱਪੀ ਗਰੇਵਾਲ, ਕਾਮੇਡੀਅਨ ਬਿੰਨੂ ਢਿੱਲੋਂ, ਬੀ.ਐਨ. ਸ਼ਰਮਾ ਅਤੇ ਕਰਮਜੀਤ ਅਨਮੋਲ ਨੇ ਹਾਸਿਆਂ ਦੀ ਡੋਜ਼ ਦਿੱਤੀ ਹੈ | ਇਸ ਫਿਲਮ ਦੀ ਟੀਜ਼ਰ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਫਿਲਮ ਭੂਤ-ਪ੍ਰੇਤਾਂ 'ਤੇ ਬਣੀ ਹੈ ਅਤੇ ਗਿੱਪੀ ਗਰੇਵਾਲ ਨੂੰ ਇਸ ਫਿਲਮ ਵਿਚ ਆਤਮਾ ਦੇ ਰੋਲ ਵਿਚ ਦਿਖਾਇਆ ਹੈ |Mar gaye loko
ਟੀਜ਼ਰ ਤੋਂ ਬਾਅਦ ਫਿਲਮ 'ਮਰ ਗਏ ਓਏ ਲੋਕੋ' ਦਾ 20 ਜੁਲਾਈ ਨੂੰ ਪਹਿਲਾ ਗੀਤ ਰਿਲੀਜ਼ ਹੋ ਜਾ ਰਿਹਾ ਹੈ | ਇਸ ਗੀਤ ਦਾ ਨਾਮ 'ਆਜਾ ਨੀ ਆਜਾ' ਹੈ ਅਤੇ ਇਹ ਇਕ ਰੋਮਾਂਟਿਕ ਗੀਤ ਹੈ | ਇਸ ਗੀਤ ਨੂੰ ਪੰਜਾਬ ਦੇ ਸੁਪਰ ਸਟਾਰ ਗੁਰੂ ਰੰਧਾਵਾ ਨੇ ਆਪਣੀ ਆਵਾਜ਼ ਨਾਲ ਸ਼ਿੰਗਾਰਿਆ ਹੈ | 'ਆਜਾ ਨੀ ਆਜਾ' ਗੀਤ ਦੇ ਬੋਲ ਵੀ ਗੁਰੂ ਰੰਧਾਵਾ ਨੇ ਲਿਖੇ ਹਨ ਤੇ ਇਸ ਦਾ ਸੰਗੀਤ ਵੀ ਖੁਦ ਗੁਰੂ ਨੇ ਹੀ ਤਿਆਰ ਕੀਤਾ ਹੈ।
Guru Randhawa
ਤੁਹਾਨੂੰ ਦੱਸ ਦੇਈਏ ਕਿ ਆਪਣੇ ਗੀਤਾਂ ਨੂੰ ਲੈ ਕੇ ਪਿਛਲੇ ਕੁੱਝ ਮਹੀਨਿਆਂ ਤੋਂ ਗੁਰੂ ਰੰਧਾਵਾ ਕਾਫੀ ਚਰਚਾ ਵਿਚ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਕੁੱਝ ਸਮਾਂ ਪਹਿਲਾਂ ਗੁਰੂ ਦਾ 'ਮੇਡ ਇਨ ਇੰਡੀਆ' ਗੀਤ ਰਿਲੀਜ਼ ਹੋਇਆ ਸੀ ਜਿਸ ਦੀ ਤਾਲ 'ਤੇ ਸਾਰੀ ਦੁਨੀਆਂ ਨੱਚੀ ਸੀ | ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਪੰਜਾਬੀ ਇੰਡਸਟਰੀ ਨੂੰ ਖਤ, ਸੂਟ ਸੂਟ ਕਰਦਾ, ਲੱਗਦੀ ਲਾਹੌਰ ਦੀ, ਪਟੋਲਾ ਵਰਗੇ ਸੁਪਰ ਹਿੱਟ ਗੀਤ ਦਿੱਤੇ ਹਨ |
Guru Randhawa
ਉਥੇ ਫਿਲਮ ਦੀ ਗੱਲ ਕਰੀਏ ਤਾਂ ਇਸ 'ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਸਪਨਾ ਪੱਬੀ, ਹੋਬੀ ਧਾਲੀਵਾਲ, ਰਘਵੀਰ ਬੋਲੀ, ਜੱਗੀ ਸਿੰਘ, ਬਨਿੰਦਰ ਬੰਨੀ ਤੇ ਗੁਰਪ੍ਰੀਤ ਭੰਗੂ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਲਿਖਿਆ ਤੇ ਪ੍ਰੋਡਿਊਸ ਗਿੱਪੀ ਗਰੇਵਾਲ ਨੇ ਕੀਤਾ ਹੈ ਤੇ ਨਿਰਦੇਸ਼ਨ ਸਮੀਪ ਕੰਗ ਦਾ ਹੈ। ਦੁਨੀਆ ਭਰ 'ਚ ਇਹ ਫਿਲਮ 31 ਅਗਸਤ ਨੂੰ ਰਿਲੀਜ਼ ਹੋਵੇਗੀ।