
31 ਅਗਸਤ ਨੂੰ ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ 'ਮਰ ਗਏ ਓਏ ਲੋਕੋ' ਸਿਨੇਮਾਘਰਾਂ 'ਚ ਧਮਾਲ ਮਚਾਉਣ ਲਈ ਤਿਆਰ ਹੈ। ਹਾਲ ਹੀ 'ਚ ਫਿਲਮ ਦਾ ਗੀਤ 'ਫਿਊਲ' ਦਾ ਟੀਜ਼ਰ ਰਿਲੀਜ਼...
31 ਅਗਸਤ ਨੂੰ ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ 'ਮਰ ਗਏ ਓਏ ਲੋਕੋ' ਸਿਨੇਮਾਘਰਾਂ 'ਚ ਧਮਾਲ ਮਚਾਉਣ ਲਈ ਤਿਆਰ ਹੈ। ਹਾਲ ਹੀ 'ਚ ਫਿਲਮ ਦਾ ਗੀਤ 'ਫਿਊਲ' ਦਾ ਟੀਜ਼ਰ ਰਿਲੀਜ਼ ਹੋਇਆ ਹੈ, ਜਿਸ ਨੂੰ ਗਿੱਪੀ ਗਰੇਵਾਲ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੂਰਾ ਗੀਤ ਸ਼ਾਮ 6 ਵਜੇ ਰਿਲੀਜ਼ ਰਿਲੀਜ਼ ਕੀਤਾ ਜਾ ਰਿਹਾ ਹੈ।
ਇਸ ਗੀਤ 'ਚ ਗਿੱਪੀ ਟਰੈਕਟਰ 'ਤੇ ਘੁੰਮਦਾ ਨਜ਼ਰ ਆ ਰਿਹਾ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਆਪਣੀ ਸੁਰੀਲੀ ਆਵਾਜ਼ 'ਚ ਗਾਇਆ ਹੈ। 'ਫਿਊਲ' ਗੀਤ ਦੇ ਬੋਲ ਰੇਵ ਹੰਜਰਾ ਨੇ ਲਿਖੇ ਹਨ ਅਤੇ ਮਿਊਜ਼ਿਕ ਸਨੈਪੀ ਨੇ ਦਿੱਤਾ ਹੈ।
Fuel Gaana Kalnu a Reha Sweere 9 AM only on Humble Music #MarGayeOyeLoko #31August https://t.co/Z12PgkUHz6
— Gippy Grewal (@igippygrewal) August 17, 2018
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਿਲਮ ਦੇ ਦੋ ਗੀਤ ਰਿਲੀਜ਼ ਹੋ ਚੁੱਕੇ ਹਨ। ਪਹਿਲਾਂ ਗੀਤ 'ਆਜਾ ਨੀ ਆਜਾ' ਰਿਲੀਜ਼ ਹੋਇਆ, ਜਿਸ ਨੂੰ ਗੁਰੂ ਰੰਧਾਵਾ ਨੇ ਗਾਇਆ ਹੈ ਅਤੇ ਦੂਜਾ ਫਿਲਮ ਦਾ ਟਾਈਟਲ ਟਰੈਕ 'ਮਰ ਗਏ ਓਏ ਲੋਕੋ', ਜਿਸ ਨੂੰ ਗੋਲਡਨ ਸਟਾਰ ਮਲਕੀਤ ਸਿੰਘ ਨੇ ਆਪਣੀ ਸੁਰੀਲੀ ਆਵਾਜ਼ ਦਿਤੀ।
Mar Gaye Oye Loko
ਦੱਸਣਯੋਗ ਹੈ ਕਿ 'ਮਰ ਗਏ ਓਏ ਲੋਕੋ' ਫਿਲਮ 'ਚ ਗਿੱਪੀ ਗਰੇਵਾਲ ਤੋਂ ਇਲਾਵਾ ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ ਤੇ ਸਪਨਾ ਪੱਬੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਹੜੇ 'ਸੂਬੇਦਾਰ ਜੋਗਿੰਦਰ ਸਿੰਘ' ਵਰਗੀ ਸੁਪਰਹਿੱਟ ਪੰਜਾਬੀ ਫਿਲਮ ਬਣਾ ਚੁੱਕੇ ਹਨ।
Mar Gaye Oye Loko
'ਮਰ ਗਏ ਓਏ ਲੋਕੋ' ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਤੇ ਫਿਲਮ ਨੂੰ ਪ੍ਰੋਡਿਊਸ ਵੀ ਖੁਦ ਗਿੱਪੀ ਨੇ ਹੀ ਕੀਤਾ ਹੈ। ਦੁਨੀਆ ਭਰ 'ਚ ਇਹ ਫਿਲਮ 31 ਅਗਸਤ 2018 ਨੂੰ ਰਿਲੀਜ਼ ਹੋਵੇਗੀ।