ਇਸ ਸ਼ਖ਼ਸ ਦੀ ਵਜ੍ਹਾ ਕਰ ਕੇ ਕਰਮਜੀਤ ਅਨਮੋਲ ਨੇ ਕੀਤੀਆਂ ਬੁਲੰਦੀਆਂ ਹਾਸਿਲ
Published : Sep 17, 2019, 3:40 pm IST
Updated : Sep 17, 2019, 3:40 pm IST
SHARE ARTICLE
Karamajit anamol
Karamajit anamol

ਕਰਮਜੀਤ ਅਨਮੋਲ ਨੇ ਕਿਹਾ ਕਿ ਮੇਰੇ ਟੀਚਰ ਇੰਝ ਹੀ ਅਨੰਦ ਮਾਨਣ ਅਤੇ ਰੱਬ ਉਨ੍ਹਾਂ ਦੀ ਉਮਰ ਹੋਰ ਲੰਬੀ ਕਰੇ।

ਜਲੰਧਰ: ਪੰਜਾਬੀ ਫਿਲਮ ਸਟਾਰ ਕਰਮਜੀਤ ਅਨਮੋਲ ਪਾਲੀਵੁੱਡ ਫਿਲਮ ਇੰਡਸਟਰੀ 'ਚ ਕਾਫੀ ਸਰਗਰਮ ਹਨ। ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਉਹ ਆਪਣੇ ਟੀਚਰ ਨਾਲ ਨਜ਼ਰ ਆ ਰਹੇ ਹਨ, ਜਿਨ੍ਹਾਂ ਨੂੰ ਉਹ ਕਰੀਬ 30 ਸਾਲ ਬਾਅਦ ਮਿਲੇ ਹਨ। ਦੱਸ ਦਈਏ ਕਿ ਕਰਮਜੀਤ ਅਨਮੋਲ ਵਲੋਂ ਸ਼ੇਅਰ ਕੀਤੇ ਇਸ ਵੀਡੀਓ ਨੂੰ ਦੱਸਿਆ ਗਿਆ ਹੈ ਕਿ ਕਰੀਬ 30 ਸਾਲ ਬਾਅਦ ਮਾਸਟਰ ਗੋਪਾਲ ਜੀ ਨਾਲ ਮੇਰੀ ਮੁਲਾਕਾਤ ਹੋਈ ਹੈ।

View this post on Instagram

Bahut khushi hoyee Master Gopal ji nu mil ke???

A post shared by Karamjit Anmol (@karamjitanmol) on

ਉਦੋਂ ਮੈਂ ਪ੍ਰਾਇਮਰੀ ਸਕੂਲ 'ਚ ਪੜ੍ਹਦਾ ਸੀ। ਕਰਮਜੀਤ ਅਨਮੋਲ ਨੇ ਕਿਹਾ ਕਿ ਮੇਰੇ ਟੀਚਰ ਇੰਝ ਹੀ ਅਨੰਦ ਮਾਨਣ ਅਤੇ ਰੱਬ ਉਨ੍ਹਾਂ ਦੀ ਉਮਰ ਹੋਰ ਲੰਬੀ ਕਰੇ। ਦੱਸਣਯੋਗ ਹੈ ਕਿ ਕਰਮਜੀਤ ਅਨਮੋਲ ਅਜਿਹੇ ਅਦਾਕਾਰ ਹਨ, ਜੋ ਜ਼ਮੀਨ ਨਾਲ ਜੁੜੇ ਹੋਏ ਹਨ। ਬੇਸ਼ੱਕ ਅੱਜ ਉਹ ਸਟਾਰ ਬਣ ਗਏ ਹਨ ਪਰ ਉਹ ਆਪਣੇ ਪੁਰਾਣੇ ਸਾਥੀਆਂ ਨੂੰ ਕਦੇ ਨਹੀਂ ਭੁੱਲਦੇ। ਉਨ੍ਹਾਂ ਨੂੰ ਜਦੋਂ ਵੀ ਮੌਕਾ ਮਿਲਦਾ ਹੈ ਤਾਂ ਆਪਣੇ ਪੁਰਾਣੇ ਸਾਥੀਆਂ ਨੂੰ ਮਿਲਦੇ ਹਨ।

ਕਰਮਜੀਤ ਇਕ ਬਿਹਤਰੀਨ ਇਨਸਾਨ ਹੋਣ ਦੇ ਨਾਲ-ਨਾਲ ਖੁਸ਼ਮਿਜਾਜ਼ ਸ਼ਖਸੀਅਤ ਦੇ ਮਾਲਕ ਹਨ। ਉਨ੍ਹਾਂ ਨੇ ਪਾਲੀਵੁੱਡ ਨੂੰ ਜਿੱਥੇ ਕਈ ਹਿੱਟ ਫਿਲਮਾਂ ਦਿੱਤੀਆਂ ਹਨ, ਉੱਥੇ ਹੀ ਕਈ ਹਿੱਟ ਗੀਤ ਵੀ ਗਾਏ ਹਨ। ਹਾਲ 'ਚ ਹੀ ਉਨ੍ਹਾਂ ਦੀ ਫਿਲਮ 'ਮਿੰਦੋ ਤਸੀਲਦਾਰਨੀ' ਆਈ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ।

ਹੁਣ ਉਹ ਆਪਣੇ ਅਗਲੇ ਪ੍ਰਾਜੈਕਟਸ 'ਚ ਰੁੱਝੇ ਹੋਏ ਹਨ ਅਤੇ ਦਰਸ਼ਕਾਂ ਲਈ ਕੁਝ ਨਵਾਂ ਲੈ ਕੇ ਜਲਦ ਹੀ ਆਉਣਗੇ। ਕਰਮਜੀਤ ਅਨਮੋਲ ਨੇ ਪੰਜਾਬੀ ਇੰਡਸਟਰੀ ਵਿਚ ਅਪਣੀ ਵੱਖਰੀ ਹੀ ਪਹਿਚਾਣ ਬਣਾਈ ਹੈ। ਉਹਨਾਂ ਦੀ ਅਦਾਕਾਰੀ ਅਤੇ ਕਲਾਕਾਰੀ ਸਭ ਕੁੱਝ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement