ਪੰਜਾਬੀ ਇੰਡਸਟਰੀ ਤੋਂ ਆਈ ਦੁਖਦਾਈ ਖਬਰ, ਹੁਣ ਇਸ ਅਦਾਕਾਰਾ ਦੀ ਹੋਈ ਮੌਤ

By : GAGANDEEP

Published : Nov 17, 2022, 11:57 am IST
Updated : Nov 17, 2022, 5:02 pm IST
SHARE ARTICLE
photo
photo

ਅਦਾਕਾਰਾ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੀਤਾ ਕੰਮ

ਮੁਹਾਲੀ:  ਪੰਜਾਬੀ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਅਦਾਕਾਰਾ ਦਲਜੀਤ  ਕੌਰ ਦਾ ਦੇਹਾਂਤ ਹੋ ਗਿਆ। ਦਲਜੀਤ ਕੌਰ ਨੇ 69 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਦੁਪਹਿਰ 12 ਵਜੇ ਕੀਤਾ ਜਾਵੇਗਾ।  ਅਦਾਕਾਰਾ ਦਲਜੀਤ ਕੌਰ ਦੇ ਦੇਹਾਂਤ ਨਾਲ ਫਿਲਮ ਜਗਤ ਵਿਚ ਸੋਗ ਦੀ  ਲਹਿਰ ਹੈ। 

ਦਲਜੀਤ ਕੌਰ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਦਲਜੀਤ ਕੌਰ ਨੇ ਦਿੱਲੀ ਤੋਂ  ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੀ ਪਹਿਲੀ ਫਿਲਮ ਦਾਜ 1976 ਵਿੱਚ ਰਿਲੀਜ਼ ਹੋਈ ਸੀ। ਉਹਨਾਂ ਨੇ ਸੁਪਰਹਿੱਟ ਪੰਜਾਬੀ ਫਿਲਮਾਂ ਪੁੱਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਹੀਰੋਇਨ ਦੀ ਮੁੱਖ ਭੂਮਿਕਾ ਨਿਭਾਈ।

ਆਪਣੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ ਉਸਨੇ ਫਿਲਮਾਂ ਵਿੱਚ ਕੰਮ ਕਰਨਾ ਬੰਦ ਕਰ ਦਿੱਤਾ ਸੀ। ਦਲਜੀਤ ਕੌਰ ਦਾ ਪਰਿਵਾਰ ਮੂਲ ਰੂਪ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਐਤੀਆਣਾ ਦਾ ਵਸਨੀਕ ਸੀ ਪਰ ਉਨ੍ਹਾਂ ਦਾ ਕਾਰੋਬਾਰ ਪੱਛਮੀ ਬੰਗਾਲ ਵਿੱਚ ਸੀ। ਦਲਜੀਤ ਕੌਰ ਦਾ ਜਨਮ 1953 ਵਿੱਚ ਸਿਲੀਗੁੜੀ ਵਿੱਚ ਹੋਇਆ ਸੀ।

ਦਲਜੀਤ ਕੌਰ ਕਬੱਡੀ ਅਤੇ ਹਾਕੀ ਦੀ ਕੌਮੀ ਖਿਡਾਰਨ ਵੀ ਸੀ। ਉਹ ਪਿਛਲੇ ਕੁਝ ਸਾਲਾਂ ਤੋਂ ਗੰਭੀਰ ਮਾਨਸਿਕ ਰੋਗ ਤੋਂ ਪੀੜਤ ਸਨ। ਇਸ ਕਾਰਨ ਉਹ ਮੁੰਬਈ ਤੋਂ ਲੁਧਿਆਣਾ ਆ ਗਏ ਅਤੇ ਕਸਬਾ ਗੁਰੂਸਰ ਸੁਧਾਰ ਬਾਜ਼ਾਰ ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਰਹਿ ਰਹੇ ਸਨ। ਉਸ ਨੂੰ ਆਪਣੇ ਪਿਛਲੇ ਜੀਵਨ ਬਾਰੇ ਕੁਝ ਵੀ ਯਾਦ ਨਹੀਂ ਸੀ। ਪਿਛਲੇ ਦਿਨਾਂ 'ਚ ਉਨ੍ਹਾਂ ਜ਼ਿਆਦਾ ਬੀਮਾਰ ਹੋ ਗਏ ਅਤੇ ਵੀਰਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement