
21 ਜੂਨ ਨੂੰ ਰਿਲੀਜ਼ ਹੋਣ ਵਾਲੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਇਨ੍ਹੀਂ ਦਿਨੀਂ ਹਰ ਪਾਸੇ ਛਾਈ ਹੋਈ ਹੈ।
ਜਲੰਧਰ : 21 ਜੂਨ ਨੂੰ ਰਿਲੀਜ਼ ਹੋਣ ਵਾਲੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਇਨ੍ਹੀਂ ਦਿਨੀਂ ਹਰ ਪਾਸੇ ਛਾਈ ਹੋਈ ਹੈ। ਟਰੇਲਰ 'ਚ ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ। ਫ਼ਿਲਮ ਦਾ ਟਰੇਲਰ ਕਾਮੇਡੀ ਨਾਲ ਭਰਪੂਰ ਹੈ, ਜਿਸ ਨੂੰ ਦੇਖ ਕੇ ਦਰਸ਼ਕ ਆਪਣਾ ਹਾਸਾ ਕੰਟਰੋਲ ਨਹੀਂ ਕਰ ਪਾਉਣਗੇ।
Punjabi movie shadaa in cinema list
ਹੁਣ ਤੱਕ ਰਿਲੀਜ਼ ਹੋਏ ਫ਼ਿਲਮ ਦੇ ਗੀਤਾਂ ਤੇ ਟਰੇਲਰ ਨੂੰ ਦਰਸ਼ਕਾਂ ਵਲੋਂ ਵਧੇਰੇ ਪਿਆਰ ਮਿਲ ਰਿਹਾ ਹੈ। ਹਾਲ ਹੀ 'ਚ 'ਛੜਾ' ਫ਼ਿਲਮ ਦੀ ਸਿਨੇਮਾ ਲਿਸਟ ਸਾਹਮਣੇ ਆਈ ਹੈ। ਦੱਸ ਦਈਏ ਕਿ ਇਹ ਫ਼ਿਲਮ ਵਿਦੇਸ਼ਾਂ ਦੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਨੂੰ ਤਿਆਰ ਹੈ। ਦੱਸਣਯੋਗ ਹੈ ਕਿ ਫਿਲਮ 'ਛੜਾ' 'ਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੇਗੀ।
Punjabi movie shadaa in cinema list
ਇਨ੍ਹਾਂ ਤੋਂ ਇਲਾਵਾ ਇਸ ਫ਼ਿਲਮ 'ਚ ਜਗਜੀਤ ਸੰਧੂ, ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਭੰਗੂ, ਪ੍ਰਿੰਸ ਕੰਵਲਜੀਤ ਸਿੰਘ, ਅਨੀਤਾ ਮੀਤ, ਰਵਿੰਦਰ ਮੰਡ, ਮਨਵੀਰ ਰਾਏ, ਰੁਪਿੰਦਰ ਰੂਪੀ, ਸੀਮਾ ਕੌਸ਼ਲ ਤੇ ਬਨਿੰਦਰ ਬੰਨੀ ਅਹਿਮ ਭੂਮਿਕਾ ਨਿਭਾ ਰਹੇ ਹਨ।
Punjabi movie shadaa in cinema list
ਇਸ ਫ਼ਿਲਮ ਦੀ ਕਹਾਣੀ, ਡਾਇਲਾਗਜ਼, ਅਤੇ ਸਕ੍ਰੀਨ ਪਲੇਅ ਜਗਦੀਪ ਸਿੱਧੂ ਦੀ ਹੀ ਰਚਨਾ ਹੈ। ਇਸ ਫਿਲਮ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ ਪੂਰੀ ਉਮੀਦ ਹੈ ਕਿ ਇਹ ਫ਼ਿਲਮ ਦਰਸ਼ਕਾਂ ਦੀ ਪਸੰਦ 'ਤੇ ਜ਼ਰੂਰ ਖਰੀ ਉਤਰੇਗੀ।