ਐਸ.ਐਸ.ਪੀ. ਤੇ ਗਾਇਕ ਮੂਸੇਵਾਲਾ ਵਿਰੁਧ ਅਪਰਾਧਕ ਹੱਤਕ ਪਟੀਸ਼ਨ ਦਾਇਰ ਕਰਨ ਲਈ ਏ.ਜੀ. ਨੂੰ ਦਿਤੀ ਅਰਜ਼ੀ
Published : Jul 18, 2020, 8:06 am IST
Updated : Jul 18, 2020, 8:20 am IST
SHARE ARTICLE
 Sidhu Moosewala
Sidhu Moosewala

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਹਰੀ ਚੰਦ ਅਰੋੜਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਅਰਜ਼ੀ ਭੇਜ ਕੇ ਐਸਐਸਪੀ ਮਾਨਸਾ ਅਤੇ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਹਰੀ ਚੰਦ ਅਰੋੜਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਅਰਜ਼ੀ ਭੇਜ ਕੇ ਐਸਐਸਪੀ ਮਾਨਸਾ ਅਤੇ ਐਸਐਸਪੀ ਫ਼ਤਿਹਗੜ੍ਹ ਸਾਹਿਬ ਦੇ ਨਾਲ ਨਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਵਿਰੁਧ ਅਪਰਾਧਕ ਹਤਕ ਪਟੀਸ਼ਨ ਦਾਇਰ ਕਰਨ ਦੀ ਪ੍ਰਵਾਨਗੀ ਮੰਗੀ ਹੈ।

Sidhu Musewala and Mankirt AulakhSidhu Moosewala and Mankirt Aulakh

ਕੰਟੈਂਪਟ ਆਫ਼ ਕੋਰਟ ਐਕਟ ਦੀ ਧਾਰਾ 15 ਤਹਿਤ ਏਜੀ ਪੰਜਾਬ ਨੂੰ ਭੇਜੀ ਗਈ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਦੋਵਾਂ ਗਾਇਕਾਂ ਵਿਰੁਧ ਹਿੰਸਾ ਨੂੰ ਹੱਲਾਸ਼ੇਰੀ ਦਿੰਦੇ ਗੀਤ ਗਾਉਣ ਕਰ ਕੇ ਐਫ਼ਆਈਆਰ ਦਰਜ ਕੀਤੀਆਂ ਹੋਈਆਂ ਹਨ। ਪਰ ਇਸ ਦੇ ਬਾਵਜੂਦ ਵੀ ਉਕਤ ਦੋਵਾਂ ਜ਼ਿਲ੍ਹਿਆਂ ਦੇ ਐਸਐਸਪੀਜ਼ ਵਲੋਂ ਇਨ੍ਹਾਂ ਨੂੰ ਮਾਨਸਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੀ ਪੁਲਿਸ ਦਾ ਬ੍ਰਾਂਡ ਅੰਬੈਸਡਰ ਬਣਾਇਆ ਹੋਇਆ ਹੈ।

Hari Chand AroraHari Chand Arora

ਅਰਜ਼ੀ ਵਿਚ ਕਿਹਾ ਗਿਆ ਹੈ ਕਿ ਅਜਿਹਾ ਕਰਨਾ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਇਨ੍ਹਾਂ ਵਿਰੁਧ ਜਾਰੀ ਜਾਂਚ ਅਤੇ ਪੁਲਸੀਆ ਕਾਰਵਾਈ ਵਿਚ ਬਚਾਅ ਕੀਤਾ ਜਾ ਰਿਹਾ ਹੋਣ ਦੇ ਤੁੱਲ ਹੈ। ਅਰਜ਼ੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਗਾਇਕਾਂ ਵਿਰੁਧ ਜਾਂਚ ਕਰ ਰਹੇ ਪੁਲਿਸ ਵਾਲਿਆਂ ਨੂੰ ਇਹ ਵੀ ਸੁਨੇਹਾ ਜਾਂਦਾ ਹੈ ਕਿ ਇਹ ਦੋਵੇਂ ਜਣੇ ਉਕਤ ਐਸ.ਐਸ.ਪੀਜ਼ ਦੇ ਕਰੀਬ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement