ਜਲਦ ਦਰਸ਼ਕਾਂ ਦੀ ਕਚਹਿਰੀ 'ਚ ਪੇਸ਼ ਹੋਵੇਗੀ ਰੋਮਾਂਟਿਕ ਕਾਮੇਡੀ ਫਿਲਮ 'ਸ਼ੱਕਰ ਪਾਰੇ'
Published : Jan 19, 2022, 6:24 pm IST
Updated : Jan 19, 2022, 6:24 pm IST
SHARE ARTICLE
Romantic comedy 'Shakar Pare'
Romantic comedy 'Shakar Pare'

ਪੰਜਾਬੀ ਦਰਸ਼ਕਾਂ ਦੀ ਕਚਹਿਰੀ ਵਿਚ ਜਲਦ ਹੀ ਇਕ ਵੱਖਰੀ ਰੋਮਾਂਟਿਕ ਕਾਮੇਡੀ ਫਿਲਮ 'ਸ਼ੱਕਰ ਪਾਰੇ' ਪੇਸ਼ ਹੋਣ ਜਾ ਰਹੀ ਹੈ।

 

ਚੰਡੀਗੜ੍ਹ: ਪੰਜਾਬੀ ਦਰਸ਼ਕਾਂ ਦੀ ਕਚਹਿਰੀ  ਵਿਚ ਜਲਦ ਹੀ ਇਕ ਵੱਖਰੀ ਰੋਮਾਂਟਿਕ ਕਾਮੇਡੀ ਫਿਲਮ 'ਸ਼ੱਕਰ ਪਾਰੇ' ਪੇਸ਼ ਹੋਣ ਜਾ ਰਹੀ ਹੈ। ਤੁਸੀਂ ਰੋਮਾਂਟਿਕ ਕਾਮੇਡੀ ਫਿਲਮਾਂ ਤਾਂ ਬਹੁਤ ਦੇਖੀਆਂ ਹੋਣਗੀਆਂ ਪਰ ਇਸ ਦੀ ਕਹਾਣੀ ਕੁੱਝ ਵੱਖਰੀ ਹੋਵੇਗੀ।  'ਸ਼ੱਕਰ ਪਾਰੇ' ਪੰਜਾਬ ਦੀ ਇਕ ਰਵਾਇਤੀ ਮਠਿਆਈ ਦਾ ਨਾਮ ਹੈ ਜੋ ਅਕਸਰ ਵਿਆਹਾਂ ਤੋਂ ਬਾਅਦ ਵੰਡੀ ਜਾਂਦੀ ਹੈ ਪਰ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉਹ ਫਿਲਮ ਨਾਲ ਕਿਵੇਂ ਜੁੜਦੀ ਹੈ।

Romantic comedy 'Shakar Pare'
Romantic comedy 'Shakar Pare'

ਫਿਲਮ ਦੀ ਕਹਾਣੀ ਅਦਾਕਾਰਾ ਅਤੇ ਮਾਡਲ ਲਵ ਗਿੱਲ ਅਤੇ ਇਸ ਫਿਲਮ ਨਾਲ ਆਪਣੇ ਫਿਲਮੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਐਕਟਰ ਇਕਲਵਿਆ ਪਦਮ ਦੇ ਆਲੇ-ਦੁਆਲੇ ਘੁੰਮੇਗੀ। ਮੁੱਖ ਅਦਾਕਾਰਾ ਲਵ ਗਿੱਲ ਦੀ ਗੱਲ ਕਰੀਏ, ਜਿਸ ਨੇ ਆਪਣੇ ਦਮਦਾਰ ਕੰਮ ਅਤੇ ਜ਼ਬਰਦਸਤ ਅੰਦਾਜ਼ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ, ਉਹਨਾਂ ਨੇ 50 ਤੋਂ ਵੱਧ ਗੀਤਾਂ ਵਿੱਚ ਮਾਡਲਿੰਗ ਕੀਤੀ ਹੈ ਜਿਵੇਂ ਕਿ ਕਯਾਮਤ, ਅੱਖਾਂ ਬਿੱਲੀਆਂ, ਦਿਲ, ਆਈਕਨ, ਇਹ ਗੀਤ ਮਸ਼ਹੂਰ ਪੰਜਾਬੀ ਗਾਇਕਾਂ ਵੱਲੋਂ ਗਾਏ ਗਏ ਹਨ। ਉਹ 'ਕੁੜੀਆਂ ਜਵਾਨ ਬਾਪੂ ਪਰੇਸ਼ਾਨ' 'ਚ ਬਤੌਰ ਮੁੱਖ ਅਦਾਕਾਰਾ ਵੀ ਕੰਮ ਕਰ ਚੁੱਕੀ ਹੈ।

ਇਸ ਤੋਂ ਇਲਾਵਾ ਉਹ ਜ਼ੀ ਪੰਜਾਬੀ ਦਾ ਸੀਰੀਅਲ 'ਤੂੰ ਪਤੰਗ ਮੈਂ ਡੋਰ' ਵੀ ਕਰ ਚੁੱਕੀ ਹੈ। ਇਕਲਵਿਆ ਪਦਮ ਇਸ ਫਿਲਮ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਸ਼ੁਰੂਆਤ ਕਰ ਰਹੇ ਹਨ। ‘'ਸ਼ੱਕਰ ਪਾਰੇ’ ਦੀ ਮਸ਼ਹੂਰ ਕਾਸਟ ਦੇ ਹੋਰ ਨਾਵਾਂ ਵਿਚ ਅਰਸ਼ ਹੁੰਦਲ, ਹਨੀ ਮੱਟੂ, ਸਰਦਾਰ ਸੋਹੀ, ਸੀਮਾ ਕੌਸ਼ਲ, ਨਿਰਮਲ ਰਿਸ਼ੀ, ਸ਼ਵਿੰਦਰ ਮਾਹਲ ਅਤੇ ਹੋਰ ਸ਼ਾਮਲ ਹਨ। ਫਿਲਮ ਦੀ ਸ਼ੂਟਿੰਗ ਚੰਡੀਗੜ੍ਹ, ਮੋਹਾਲੀ ਅਤੇ ਮਨਾਲੀ ਦੀਆਂ ਕੁਝ ਸ਼ਾਨਦਾਰ ਲੋਕੇਸ਼ਨਾਂ 'ਤੇ ਕੀਤੀ ਗਈ ਹੈ।

Romantic comedy 'Shakar Pare'
Romantic comedy 'Shakar Pare'

ਇਹ ਫਿਲਮ ਰੋਮਾਂਟਿਕ ਕਾਮੇਡੀ ਬਣਨ ਜਾ ਰਹੀ ਹੈ। ਫਿਲਮ ਦਾ ਪੋਸਟਰ ਰਿਲੀਜ਼ ਹੋ ਗਿਆ ਹੈ, ਜਿਸ 'ਚ ਇਕ ਮਾਸੂਮ ਕਤੂਰਾ ਨਜ਼ਰ ਆ ਰਿਹਾ ਹੈ, ਤਾਂ ਕੀ ਇਹ ਕਤੂਰਾ ਦੋ ਪ੍ਰੇਮੀਆਂ ਨੂੰ ਮਿਲਾਏਗਾ ਜਾਂ ਪਿਆਰ ਦਾ ਦੁਸ਼ਮਣ ਬਣੇਗਾ? ਇਹ ਤਾਂ ਤੁਹਾਨੂੰ ਫਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ, ਜਿਸ ਲਈ ਤੁਹਾਨੂੰ ਕੁਝ ਸਮਾਂ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਨਵੀਂ ਪੰਜਾਬੀ ਫਿਲਮ 'ਸ਼ੱਕਰ ਪਾਰੇ' ਜਲਦ ਹੀ ਪਰਦੇ 'ਤੇ ਦਸਤਕ ਦੇਣ ਲਈ ਤਿਆਰ ਹੈ। ਫਿਲਮ ਦੀ ਕਹਾਣੀ ਵਿਵੇਕ ਮਿਸ਼ਰਾ ਦੁਆਰਾ ਲਿਖੀ ਗਈ ਹੈ, ਵਰੁਣ ਐਸ ਖੰਨਾ ਦੁਆਰਾ ਨਿਰਦੇਸ਼ਤ ਹੈ ਅਤੇ ਵਿਸ਼ਨੂੰ ਕੇ ਪੋਡਰ ਅਤੇ ਪੁਨੀਤ ਚਾਵਲਾ ਦੁਆਰਾ ਨਿਰਮਿਤ ਹੈ। ਗੋਲਡਨ ਕੀ ਐਂਟਰਟੇਨਮੈਂਟ ਦੁਆਰਾ ਜਲਦ ਹੀ ਫਿਲਮ ‘'ਸ਼ੱਕਰ ਪਾਰੇ’ ਪੇਸ਼ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement