Sidhu Moosewala Brother Name: ਪਰਵਾਰ ਨੇ ਕੀ ਰੱਖਿਆ ‘ਨਿੱਕੇ ਸਿੱਧੂ’ ਦਾ ਨਾਂਅ? ਪਿਤਾ ਬਲਕੌਰ ਸਿੰਘ ਨੇ ਦਿਤੀ ਜਾਣਕਾਰੀ
Published : Mar 19, 2024, 1:28 pm IST
Updated : Mar 19, 2024, 1:28 pm IST
SHARE ARTICLE
Sidhu Moosewala Brother Name
Sidhu Moosewala Brother Name

ਕਿਹਾ, ‘ਮੇਰਾ ਜੋ ਗਿਆ ਸੀ, ਉਹੀ ਵਾਪਸ ਆਇਆ’

Sidhu Moosewala Brother Name:  ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ‘ਨਿੱਕੇ ਸਿੱਧੂ’ ਦਾ ਨਾਂਅ ਵੀ ਸ਼ੁਭਦੀਪ ਸਿੰਘ ਰੱਖਿਆ ਗਿਆ ਹੈ। ਉਨ੍ਹਾਂ ਕਿਹਾ, ‘ਮੇਰਾ ਜੋ ਗਿਆ ਸੀ, ਉਹੀ ਵਾਪਸ ਆਇਆ ਹੈ’।

ਮਾਤਾ ਚਰਨ ਕੌਰ ਦੀ ਸਿਹਤ ਬਾਰੇ ਉਨ੍ਹਾਂ ਦਸਿਆ ਕਿ ਫਿਲਹਾਲ ਉਨ੍ਹਾਂ ਨੂੰ ਕੁੱਝ ਦਿਨਾਂ ਲਈ ਡਾਕਟਰੀ ਨਿਗਰਾਨੀ ਵਿਚ ਰੱਖਿਆ ਜਾਵੇਗਾ। ਸ਼ੁਭਦੀਪ ਸਿੰਘ ਦਾ ਕਰੀਬ ਇਕ ਹਫ਼ਤੇ ਤਕ ਘਰ ਵਿਚ ਸਵਾਗਤ ਹੋ ਸਕਦਾ ਹੈ।  ਵਧਾਈਆਂ ਦੇਣ ਵਾਲੇ ਲੋਕਾਂ ਦਾ ਧੰਨਵਾਦ ਕਰਦਿਆਂ ਬਲਕੌਰ ਸਿੰਘ ਕਿਹਾ ਕਿ ਇਸ ਖੁਸ਼ੀ ਪਿੱਛੇ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੀ ਲੋਕਾਂ ਵਿਚ ਨਾਰਾਜ਼ਗੀ ਹੈ।

ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਦਸਿਆ ਕਿ ਉਹ ਅਪਣੇ ਮਰਹੂਮ ਪੁੱਤਰ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਲਗਾਤਾਰ ਲੜਾਈ ਲੜਦੇ ਰਹਿਣਗੇ। ਸਿਆਸਤ ਵਿਚ ਆਉਣ ਸਬੰਧੀ ਸਵਾਲ ਦੇ ਜਵਾਬ ਵਿਚ ਬਲਕੌਰ ਸਿੰਘ ਨੇ ਕਿਹਾ ਉਨ੍ਹਾਂ ਨੇ ਰਾਜਨੀਤੀ ਨੂੰ ਕਦੇ ਨਹੀਂ ਨਕਾਰਿਆ ਪਰ ਇਸ ਸਮੇਂ ਉਨ੍ਹਾਂ ਦੀ ਤਰਜੀਹ ਅਪਣੇ ਪੁੱਤ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣਾ ਹੈ।

ਮਰਹੂਮ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਬਾਰੇ ਬਲਕੌਰ ਸਿੰਘ ਨੇ ਦਸਿਆ ਕਿ ਪ੍ਰਸ਼ੰਸਕਾਂ ਨੂੰ ਜਲਦ ਹੀ ਨਵਾਂ ਗੀਤ ਸੁਣਨ ਨੂੰ ਮਿਲੇਗਾ। ਬਲਕੌਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਰਫ਼ ਉਨ੍ਹਾਂ ਲੋਕਾਂ ਨੂੰ ਵੋਟ ਦਿਤੀ ਜਾਵੇ, ਜੋ ਉਨ੍ਹਾਂ ਦੇ ਹੱਕ ਵਿਚ ਖੜ੍ਹੇ ਹੋਣ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ।

 (For more Punjabi news apart from Sidhu Moosewala Brother Name Balkaur Singh news in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement