ਵਿਵਾਦਾਂ 'ਚ ਘਿਰੇ ਗਾਇਕ ਕਰਨ ਔਜਲਾ ਤੇ ਸ਼ੈਰੀ ਮਾਨ: ਪੇਸ਼ਕਾਰੀ ਦੌਰਾਨ ਵੀਡੀਓ 'ਚ ਨਜ਼ਰ ਆ ਰਿਹਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ 

By : KOMALJEET

Published : Apr 19, 2023, 1:49 pm IST
Updated : Apr 19, 2023, 5:59 pm IST
SHARE ARTICLE
Punjabi singer Karan Aujla n Sharry Mann clarifies the Bishnoi link after viral video
Punjabi singer Karan Aujla n Sharry Mann clarifies the Bishnoi link after viral video

ਕਰਨ ਔਜਲਾ ਨੇ ਸਫ਼ਾਈ ਦੇਂਦੇ ਹੋਏ ਕਿਹਾ; ਨਹੀਂ ਪਤਾ ਹੁੰਦਾ ਕਿ ਸਮਾਗਮ ਵਿਚ ਕੌਣ ਆਇਆ ਹੈ, ਕਿਰਪਾ ਕਰ ਕੇ ਮੈਨੂੰ ਇਨ੍ਹਾਂ ਚੀਜ਼ਾਂ ਨਾਲ ਨਾ ਜੋੜਿਆ ਜਾਵੇ

ਮੋਹਾਲੀ : ਸਿੱਧੂ ਮੂਸੇਵਾਲਾ ਕਤਲ ਕਾਂਡ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ, ਹਰ ਰੋਜ਼ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮੋੜ ਵਿੱਚ, ਪੰਜਾਬੀ ਗਾਇਕ ਕਰਨ ਔਜਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਵਿਵਾਦਾਂ ਵਿੱਚ ਘਿਰ ਗਏ ਹਨ। ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਭਗੌੜੇ ਅਨਮੋਲ ਬਿਸ਼ਨੋਈ, ਜੋ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਰਾ ਹੈ, ਦੇ ਨਾਲ ਪਰਫਾਰਮ ਕਰਦੇ ਨਜ਼ਰ ਆ ਰਹੇ ਹਨ।

ਅਨਮੋਲ ਬਿਸ਼ਨੋਈ ਕਈ ਮਹੀਨਿਆਂ ਤੋਂ ਸੁਰਖੀਆਂ 'ਚ ਬਣੇ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਲੋੜੀਂਦਾ ਹੈ। ਪੰਜਾਬੀ ਗਾਇਕ ਮੂਸੇਵਾਲਾ ਦੀ ਪਿਛਲੇ ਸਾਲ ਮਈ ਵਿੱਚ ਮਾਨਸਾ ਦੇ ਇੱਕ ਪਿੰਡ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਹੀ ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦੀ ਭਾਲ ਕਰ ਰਹੀ ਹੈ।

ਵੀਡੀਓ, ਜੋ ਕਿ ਬੈਕਰਸਫੀਲਡ, ਕੈਲੀਫ਼ੋਰਨੀਆ ਵਿੱਚ ਇੱਕ ਰਿਸੈਪਸ਼ਨ ਦਾ ਦੱਸਿਆ ਜਾ ਰਿਹਾ ਹੈ, ਕਰਨ ਔਜਲਾ ਅਤੇ ਸ਼ੈਰੀ ਮਾਨ ਪ੍ਰਫਾਰਮ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿਚ ਉਨ੍ਹਾਂ ਦੇ ਨਾਲ ਅਨਮੋਲ ਬਿਸ਼ਨੋਈ ਨੂੰ ਹੋਰ ਲੋਕਾਂ ਦੇ ਇਕੱਠ ਵਿਚ ਖੜ੍ਹੇ ਦੇਖਿਆ ਜਾ ਸਕਦਾ ਹੈ।

Karan Aujla's PostKaran Aujla's Post

ਇਸ ਵਿਵਾਦ ਤੋਂ ਬਾਅਦ ਹੁਣ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਨੇ ਇੱਕ ਬਿਆਨ ਜਾਰੀ ਕਰ ਕੇ ਆਪਣੀ ਸਥਿਤੀ ਸਪੱਸ਼ਟ ਕੀਤੀ ਹੈ। ਕਰਨ ਔਜਲਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਮੈਂ ਨਹੀਂ ਸੋਚਿਆ ਕਿ ਮੈਨੂੰ ਇਸ ਦੀ ਜ਼ਰੂਰਤ ਹੈ ਪਰ ਬਹੁਤ ਸਾਰੀਆਂ ਪੋਸਟਾਂ ਅਤੇ ਸੰਦੇਸ਼ਾਂ ਨੂੰ ਦੇਖਣ ਤੋਂ ਬਾਅਦ ਮੈਂ ਦੱਸਣਾ ਚਾਹੁੰਦਾ ਹਾਂ ਕਿ ਇਹ ਵੀਡੀਓ ਐਤਵਾਰ ਨੂੰ ਬੈਕਰਸਫ਼ੀਲਡ, ਕੈਲੀਫ਼ੋਰਨੀਆ ਵਿੱਚ ਇੱਕ ਸਮਾਗਮ ਦਾ ਹੈ, ਜਿਥੇ ਮੈਨੂੰ ਤੇ ਸ਼ੈਰੀ ਮਾਨ ਨੂੰ ਬੁਲਾਇਆ ਗਿਆ ਸੀ। ਇੱਕ ਕਲਾਕਾਰ ਦੀ ਹੈਸੀਅਤ ਨਾਲ ਮੈਂ ਪ੍ਰਫਾਰਮ ਕੀਤਾ ਹੈ। ਇੱਕ ਕਲਾਕਾਰ ਹੋਣ ਦੇ ਨਾਤੇ, ਸਾਨੂੰ ਇਹ ਨਹੀਂ ਹੁੰਦਾ ਕਿ ਸਾਡੇ ਲਈ ਬੁੱਕ ਕੀਤੇ ਗਏ ਵਿਆਹ ਸਮਾਗਮਾਂ ਵਿੱਚ ਕੌਣ ਭਾਗ ਲੈ ਰਿਹਾ ਹੈ ਜਾਂ ਕਿਸ ਨੂੰ ਬੁਲਾਇਆ ਗਿਆ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਵਿਆਹ ਸਮਾਗਮ ਆਦਿ ਵਿਚ ਪ੍ਰਫਾਰਮ ਕਰਨ ਨੂੰ ਤਰਜੀਹ ਨਹੀਂ ਦਿੰਦਾ ਹਾਂ।"

Sharry Mann's PostSharry Mann's Post

ਔਜਲਾ ਨੇ ਅੱਗੇ ਕਿਹਾ ਕਿ ਉਹ ਅਨਮੋਲ ਬਿਸ਼ਨੋਈ ਦੇ ਪਿਛੋਕੜ ਬਾਰੇ ਉਦੋਂ ਤੱਕ ਨਹੀਂ ਜਾਣਦੇ ਸਨ ਜਦੋਂ ਤੱਕ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਨਹੀਂ ਦੇਖਿਆ। ਉਨ੍ਹਾਂ ਕਿਹਾ, "ਇੱਕ ਕਲਾਕਾਰ ਹੋਣ ਦੇ ਨਾਤੇ ਮੈਂ ਆਪਣੇ ਪ੍ਰਦਰਸ਼ਨ 'ਤੇ ਧਿਆਨ ਦਿੰਦਾ ਹਾਂ ਅਤੇ ਸ਼ੋਅ ਛੱਡਦਾ ਹਾਂ, ਮੈਂ ਹਰ ਇੱਕ ਵਿਅਕਤੀ 'ਤੇ ਧਿਆਨ ਨਹੀਂ ਦਿੰਦਾ ਕਿਉਂਕਿ ਆਲੇ ਦੁਆਲੇ ਬਹੁਤ ਸਾਰੇ ਲੋਕ ਹੁੰਦੇ ਹਨ। ਕਿਰਪਾ ਕਰ ਕੇ ਮੈਨੂੰ ਅਜਿਹੀਆਂ ਚੀਜ਼ਾਂ ਨਾਲ ਨਾ ਜੋੜਿਆ ਜਾਵੇ। ਤੁਸੀਂ ਸਾਰੇ ਜਾਂਦੇ ਹੋ ਕਿ ਅਸੀਂ ਕਲਾਕਾਰ ਪਹਿਲਾਂ ਹੀ ਕਈ ਚੀਜ਼ਾਂ ਵਿਚੋਂ ਗੁਜ਼ਰ ਰਹੇ ਹਾਂ।"

ਸਿੱਧੂ ਮੂਸੇਵਾਲਾ ਕਤਲ ਕਾਂਡ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਹੜਕੰਪ ਮਚਾ ਦਿੱਤਾ ਸੀ, ਕਈ ਗਾਇਕਾਂ ਅਤੇ ਨਿਰਮਾਤਾਵਾਂ ਨੂੰ ਆਪਣੀ ਸੁਰੱਖਿਆ ਦਾ ਡਰ ਸੀ। ਇਸ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਪੁਲਿਸ ਇਸ ਅਪਰਾਧਿਕ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਕੋਸ਼ਿਸ਼ ਵਿੱਚ ਸਾਰੀਆਂ ਲੀਡਾਂ ਦੀ ਜਾਂਚ ਕਰ ਰਹੀ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਕਰਨ ਔਜਲਾ ਤੇ ਸ਼ੈਰੀ ਮਾਨ ਨਾਲ ਆਇਆ ਨਜ਼ਰ, ਮੂਸੇਵਾਲਾ ਦੇ ਕਤਲ ਤੋਂ ਬਾਅਦ ਅਨਮੋਲ ਬਿਸ਼ਨੋਈ ਦੀ ਪਹਿਲੀ ਵੀਡੀਓ ਆਈ ਸਾਹਮਣੇ

 

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement