
ਪਰਿਵਾਰਾਂ ਨੂੰ ਦੇਣਗੇ ਇਕ-ਇਕ ਲੱਖ ਰੁਪਏ
ਚੰਡੀਗੜ੍ਹ: 15 ਜੂਨ ਦੀ ਰਾਤ ਨੂੰ ਗਲਵਾਨ ਘਾਟੀ ‘ਤੇ ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਦੇ ਦੇਸ਼ ਦੇ 20 ਜਵਾਨ ਸ਼ਹੀਦ ਹੋ ਗਏ। ਇਸ ਦੌਰਾਨ ਪੰਜਾਬ ਦੇ 4 ਜਵਾਨਾਂ ਨੇ ਵੀ ਸ਼ਹਾਦਤ ਦਾ ਜਾਮ ਪੀਤਾ। ਪੰਜਾਬ ਦੇ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ ਗੁਰੂ ਰੰਧਾਵਾ ਨੇ ਅਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ।
Photo
ਇਸ ਵਿਚ ਉਹਨਾਂ ਕਿਹਾ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੇਣਗੇ। ਦੱਸ ਦਈਏ ਕਿ ਸ਼ਹੀਦ ਹੋਏ 4 ਜਵਾਨਾਂ ਵਿਚ ਗੁਰਦਾਸਪੁਰ ਤੋਂ ਸਤਨਾਮ ਸਿੰਘ, ਪਟਿਆਲਾ ਤੋਂ ਮਨਦੀਪ ਸਿੰਘ, ਮਾਨਸਾ ਤੋਂ ਗੁਰਤੇਜ ਸਿੰਘ ਅਤੇ ਸੰਗਰੂਰ ਤੋਂ ਗੁਰਵਿੰਦਰ ਸਿੰਘ ਹਨ। ਸਤਨਾਮ ਸਿੰਘ ਅਤੇ ਮਨਦੀਪ ਸਿੰਘ ਦਾ ਅੰਤਿਮ ਸਸਕਾਰ ਬੀਤੇ ਸ਼ਾਮ ਇਹਨਾਂ ਦੇ ਜੱਦੀ ਪਿੰਡਾਂ ਵਿਖੇ ਹੋਇਆ।
Guru randhawa
ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਵੀ ਮੁਆਵਜ਼ੇ ਅਤੇ ਨੌਕਰੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸਰਹੱਦ ‘ਤੇ ਚੀਨੀ ਅਤੇ ਭਾਰਤੀ ਫੌਜੀਆਂ ਵਿਚਾਲੇ ਹੋਈ ਇਸ ਝੜਪ ਨੂੰ ਲੈ ਕੇ ਦੇਸ਼ ਵਿਚ ਗੁੱਸੇ ਦਾ ਮਾਹੌਲ ਹੈ, ਹਰ ਕੋਈ ਚੀਨ ਖਿਲਾਫ ਨਾਅਰੇਬਾਜ਼ੀ ਕਰ ਰਿਹਾ ਹੈ।
Instagram Post
ਦੱਸ ਦਈਏ ਕਿ 15 ਜੂਨ ਦੀ ਰਾਤ ਨੂੰ ਭਾਰਤੀ ਫੌਜ ਦਾ ਇਕ ਦਲ ਲਦਾਖ ਵਿਚ ਗਲਵਾਨ ਘਾਟੀ ਦੇ ਪੈਟ੍ਰੋਲਿੰਗ ਪੁਆਇੰਟ-14 ‘ਤੇ ਚੀਨੀ ਫੌਜ ਨਾਲ ਗੱਲਬਾਤ ਕਰਨ ਗਿਆ ਸੀ। ਇਸ ਦੌਰਾਨ ਚੀਨੀ ਫੌਜੀਆਂ ਨੇ ਭਾਰਤੀ ਫੌਜ ਦੇ ਦਲ ‘ਤੇ ਹਮਲਾ ਕਰ ਦਿੱਤਾ। ਇਸ ਹਿੰਸਕ ਝੜਪ ਵਿਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ, ਜਦਕਿ ਚੀਨ ਨੂੰ ਵੀ ਭਾਰੀ ਨੁਕਸਾਨ ਹੋਇਆ ਸੀ।
India and China
ਇਸ ਤੋਂ ਬਾਅਦ ਹੁਣ ਭਾਰਤ ਸਰਕਾਰ ਵੱਲੋਂ ਚੀਨ ਨੂੰ ਕਰਾਰਾ ਜਵਾਬ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚੀਨ ਵਿਵਾਦ ਨੂੰ ਲੈ ਕੇ ਚਰਚਾ ਕਰਨ ਲਈ ਅੱਜ ਪੀਐਮ ਮੋਦੀ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ, ਜਿਸ ਵਿਚ ਸਿਆਸੀ ਧਿਰਾਂ ਦੇ ਪ੍ਰਧਾਨ ਸ਼ਾਮਲ ਹੋਣਗੇ। ਇਸ ਬੈਠਕ ਵਿਚ ਚੀਨ ਨੂੰ ਲੈ ਕੇ ਜਾਰੀ ਵਿਵਾਦ ਅਤੇ ਅਤੇ ਮੌਜੂਦਾ ਹਾਲਤ ‘ਤੇ ਚਰਚਾ ਕੀਤੀ ਜਾਵੇਗੀ।