ਹਾਦਸੇ ਤੋਂ ਬਾਅਦ ਮਸ਼ਹੂਰ ਗੀਤਕਾਰ ਅਤੇ ਦੋ ਹੋਰ ਲੋਕਾਂ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ।
ਮੋਹਾਲੀ: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਜਾਨੀ ਦਾ ਭਿਆਨਕ ਸੜਕ ਹਾਦਸਾ ਹੋਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਉਹਨਾਂ ਦੀ ਕਾਰ ਨੇ ਕਈ ਪਲਟੀਆਂ ਖਾਧੀਆਂ। ਮਿਲੀ ਜਾਣਕਾਰੀ ਅਨੁਸਾਰ ਕਾਰ ਵਿਚ ਜਾਨੀ ਸਮੇਤ 2 ਹੋਰ ਲੋਕ ਸਵਾਰ ਸਨ, ਜਿਨ੍ਹਾਂ ਵਿਚ ਉਹਨਾਂ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਵੀ ਮੌਜੂਦ ਸਨ। ਗੱਡੀ ਵਿਚ ਸਵਾਰ ਸਾਰੇ ਲੋਕ ਸੁਰੱਖਿਅਤ ਹਨ।
ਹਾਦਸੇ ਤੋਂ ਬਾਅਦ ਮਸ਼ਹੂਰ ਗੀਤਕਾਰ ਅਤੇ ਦੋ ਹੋਰ ਲੋਕਾਂ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ। ਸੋਹਾਣਾ ਦੇ ਐਸਐਚਓ ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਉਹਨਾਂ ਦੱਸਿਆ ਕਿ ਇਸ ਸਬੰਧੀ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।