1980 ਦੇ ਦਹਾਕੇ ਦੀ ਪੰਜਾਬੀ ਸ਼ੈਲੀ ਨੂੰ ਮੁੜ ਸੁਰਜੀਤ ਕਰਨ ਆ ਰਹੀ ਹੈ ਸੰਗੀਤਕ ਫਿਲਮ 'ਪਾਣੀ 'ਚ ਮਧਾਣੀ'
Published : Oct 19, 2021, 2:56 pm IST
Updated : Oct 19, 2021, 2:56 pm IST
SHARE ARTICLE
Pani ch Madhani
Pani ch Madhani

ਇਸ ਵਿਰਾਸਤ ਨੂੰ ਬਰਕਰਾਰ ਰੱਖਣ ਲਈ, ਆਉਣ ਵਾਲੀ ਫਿਲਮ 'ਪਾਣੀ 'ਚ ਮਧਾਣੀ' 5 ਨਵੰਬਰ 2021 ਨੂੰ ਸਿਨੇਮਾਘਰਾਂ ਦੇ ਵਿਚ ਰਿਲੀਜ਼ ਹੋਵੇਗੀ।

 5 ਨਵੰਬਰ ਨੂੰ ਬਣੇਗੀ ਸਿਨੇਮਾਘਰਾਂ ਦਾ ਸ਼ਿੰਗਾਰ 

ਚੰਡੀਗੜ੍ਹ : ਪੰਜਾਬੀ ਸੰਗੀਤ ਹਦਾਂ ਪਾਰ ਕਰ ਰਿਹਾ ਹੈ, ਇਸ ਦਾ ਤੋੜ ਲੱਬਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ ਈ ਸਾਨੂੰ ਇਹ ਗੱਲ ਸਾਬਤ ਕਰਨ ਦੀ ਲੋੜ ਨਹੀਂ ਕਿ ਇਹ ਨੌਜਵਾਨਾਂ ਦੇ ਨਾਲ-ਨਾਲ ਹਿੰਦੀ ਫਿਲਮ ਜਗਤ 'ਤੇ ਵੀ ਕਿੰਨਾ ਪ੍ਰਭਾਵ ਪਾਉਂਦਾ ਆ ਰਿਹਾ ਹੈ। ਇਸ ਵਿਰਾਸਤ ਨੂੰ ਬਰਕਰਾਰ ਰੱਖਣ ਲਈ, ਆਉਣ ਵਾਲੀ ਫਿਲਮ 'ਪਾਣੀ 'ਚ ਮਧਾਣੀ' 5 ਨਵੰਬਰ 2021 ਨੂੰ ਸਿਨੇਮਾਘਰਾਂ ਦੇ ਵਿਚ ਰਿਲੀਜ਼ ਹੋਵੇਗੀ। ਇਹ ਫਿਲਮ 1980 ਦੇ ਦਹਾਕੇ ਦੇ ਸਮੇਂ ਦੀ ਹੈ, ਜਦੋਂ ਲੋਕਾਂ ਨੇ ਚਮਕੀਲਾ, ਕੁਲਦੀਪ ਮਾਣਕ ਅਤੇ ਹੋਰ ਬਹੁਤ ਗਾਇਕਾਂ ਨੂੰ ਸੁਣਨਾ ਪਸੰਦ ਕੀਤਾ ਅਤੇ ਉਨ੍ਹਾਂ ਨੂੰ ਮਸ਼ਹੂਰ ਵੀ ਕੀਤਾ ।

ਕਿਉਂਕਿ ਇਹ ਫਿਲਮ ਸੰਗੀਤ 'ਤੇ ਅਧਾਰਤ ਹੈ, ਤੁਸੀਂ ਹੰਬਲ ਮਿਯੂਜ਼ਿਕ ਅੰਦਰ ਛੇ ਵੱਖੋ-ਵੱਖਰੇ ਗੀਤਾਂ ਦਾ ਅਨੰਦ ਲਓਗੇ ਜੋ ਕਿ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ 'ਤੇ ਚਿੱਤਰਤ ਕੀਤੇ ਗਏ ਹਨ, ਜਿਨ੍ਹਾਂ ਨੂੰ ਖੁਦ ਫਿਲਮ ਵਿੱਚ ਗਾਇਕਾਂ ਵਜੋਂ ਪੇਸ਼ ਕੀਤਾ ਜਾਵੇਗਾ। ਇਕ ਫਿਲਮ ਨੂੰ ਸੰਗੀਤ ਦੇ ਨਾਲ-ਨਾਲ ਨਿਰਦੇਸ਼ਨ ਪੱਖੋਂ ਵੀ ਧਿਆਨ 'ਚ ਰੱਖਣਾ ਬਹੁਤ ਹੀ ਵੱਡੀ ਗੱਲ ਹੈ, ਖਾਸ ਤੌਰ ਤੇ ਜਦੋਂ ਇਕ ਫਿਲਮ ਪੁਰਾਣੇ ਵੇਲੇਆਂ 'ਤੇ ਅਧਾਰਤ ਹੋਵੇ ਤੇ ਇਸ ਫਿਲਮ ਦੇ ਨਿਰਦੇਸ਼ਕ ਅਤੇ ਸੰਗੀਤਕਾਰ ਇਸ ਗੱਲ ਨੂੰ ਲੈ ਕੇ ਬਹੁਤ ਹੀ ਮਾਹਰ ਹਨ ।

ਇਹ ਵੀ ਪੜ੍ਹੋ : ਐਮੀ ਵਿਰਕ ਦਾ ਰੋਮਾਂਟਿਕ ਲਵ ਟਰੈਕ 'ਪਿਆਰ ਦੀ ਕਹਾਣੀ' ਹੋਇਆ ਰਿਲੀਜ਼

ਸੰਗੀਤ ਦਾ ਨਿਰਦੇਸ਼ਨ ਪ੍ਰਸਿੱਧ ਅਤੇ ਪ੍ਰਤਿਭਾਸ਼ਾਲੀ ਸੰਗੀਤਕਾਰ, ਜਤਿੰਦਰ ਸ਼ਾਹ ਦੁਆਰਾ ਕੀਤਾ ਗਿਆ ਹੈ। ਗਿੱਪੀ ਗਰੇਵਾਲ ਅਤੇ ਜਤਿੰਦਰ ਸ਼ਾਹ ਹੁਣ ਘੱਟੋ ਘੱਟ 14 ਸਾਲਾਂ ਤੋਂ ਇਕੱਠੇ ਕੰਮ ਕਰ ਰਹੇ ਹਨ, ਸ਼ਾਇਦ ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਸ਼ਾਹ ਜੀ ਵਿੱਚ ਬਹੁਤ ਵਿਸ਼ਵਾਸ  ਹੈ ਅਤੇ ਉਨ੍ਹਾਂ ਨੂੰ ਇਹ ਬੇਮਿਸਾਲ ਪ੍ਰੋਜੈਕਟ ਦਿੱਤਾ I ਸ਼ਾਹ ਇਸ ਪ੍ਰੋਜੈਕਟ ਨੂੰ ਕਰ ਕੇ ਆਪਣੇ ਆਪ ਨੂੰ ਬਹੁਤ  ਖੁਸ਼ਕਿਸਮਤ ਮਹਿਸੂਸ ਕਰਦੇ ਹਨ ਅਤੇ ਉਨ੍ਹਾਂ ਨੇ ਕਿਹਾ ਹੈ ਕਿ, "ਅਸੀਂ ਲੋਕ-ਸੰਗੀਤ ਸੁਣਦੇ ਹੋਏ ਹੀ ਵੱਡੇ ਹੋਏ ਹਾਂ ਇਸ ਲਈ ਮੇਰੇ ਇਸ ਤਜ਼ਰਬੇ ਨੇ ਸੰਗੀਤ ਦੀ ਹਰ ਛੋਟੀ ਤੋਂ ਛੋਟੀ ਬਰੀਕੀ ਨੂੰ ਉਸ ਸ਼ੈਲੀ ਅਤੇ ਉਸ ਢੰਗ ਨਾਲ ਬਣਾਉਣ ਵਿੱਚ ਸਾਡੀ ਸਹਾਇਤਾ ਕੀਤੀ" ।

ਜਿਵੇਂ ਕਿ ਅਸੀਂ ਫਿਲਮ ਦੇ ਟ੍ਰੇਲਰ ਨੂੰ ਵੇਖਦੇ ਹਾਂ ਅਤੇ ਇਸ ਦਾ ਸੰਗੀਤ ਸੁਣਦੇ ਹਾਂ, ਅਸੀਂ ਅਸਾਨੀ ਨਾਲ ਇਹ ਸਮਝ ਸਕਦੇ ਹਾਂ ਕਿ ਸੰਗੀਤ ਬਹੁਤ ਹੀ ਮਿਹਨਤ ਨਾਲ ਬਣਾਇਆ ਗਿਆ ਹੈ। ਗੀਤਾਂ ਨੂੰ ਸਾਡੇ ਕੁਝ ਮਨਪਸੰਦ ਗਾਇਕ ਜਿਵੇਂ ਗਿੱਪੀ ਗਰੇਵਾਲ, ਅਫਸਾਨਾ ਖਾਨ, ਰਣਜੀਤ ਬਾਵਾ ਅਤੇ ਜਸਬੀਰ ਜੱਸੀ ਵੱਲੋਂ ਬਹੁਤ ਹੀ ਖੂਬਸੂਰਤੀ ਨਾਲ ਗਾਇਆ ਗਿਆ ਹੈ। ਇਹ ਪਹਿਲੀ ਵਾਰ ਹੋਵੇਗਾ ਕਿ ਅਸੀਂ ਉਨ੍ਹਾਂ ਸਾਰਿਆਂ ਨੂੰ ਇੱਕ ਐਲਬਮ ਦੇ ਅੰਦਰ ਇੱਕੋ ਟੀਮ ਦੇ ਰੂਪ ਵਿੱਚ ਸੁਣਾਂਗੇ ਅਤੇ ਨਿਸ਼ਚਤ ਰੂਪ ਵਿਚ ਦਰਸ਼ਕਾਂ ਦਾ ਮਨੋਰੰਜਨ ਵੀ ਹੋਵੇਗਾ।

Jean PosterJean Poster

ਜਤਿੰਦਰ ਸ਼ਾਹ ਅੱਗੇ ਕਹਿੰਦੇ ਹਨ, "ਅੱਜ ਜੋ ਗਾਣਾ ਰਿਲੀਜ਼ ਹੋਇਆ ਹੈ, ਉਸ ਵਿਚ ਬਹੁਤ ਹੀ ਔਖੀਆਂ ਧੁਨਾਂ 'ਤੇ ਕੰਮ ਕੀਤਾ ਗਿਆ ਹੈ ਜੋ ਕਿ ਤਕਰੀਬਨ 40 ਸਾਲ ਪਹਿਲਾਂ ਸੁਣਨ ਨੂੰ ਮਿਲਦੀਆਂ ਸੀ ਅਤੇ ਇਸ ਵਿਚ ਬਹੁਤ ਸਾਰੇ ਕਲਾਸੀਕਲ ਸਾਜ ਇਹੋ ਜਿਹੇ ਵੀ ਹਨ ਜਿਨ੍ਹਾਂ ਦੇ ਨਾਂ ਸ਼ਾਇਦ ਬਹੁਤੇ ਲੋਕਾਂ ਨੇ ਸੁਣੇ ਵੀ ਨਹੀਂ ਹੋਣਗੇ। ਜਿਵੇਂ-ਜਿਵੇਂ ਅੱਜਕਲ ਦੇ ਮਾਹੌਲ ਤੇ ਸਰੋਤਿਆਂ ਦੀ ਮੰਗ ਨਾਲ ਸੰਗੀਤ ਵੀ ਡਿਜਿਟਲ ਹੁੰਦਾ ਜਾ ਰਿਹਾ ਹੈ ਇਸ ਤਰ੍ਹਾਂ ਦੀ ਫ਼ਿਲਮ ਦਾ ਬਣਨਾ ਜ਼ਰੂਰੀ ਵੀ ਹੈ ਤਾਂ ਜੋ ਸਾਡੀ ਵਿਰਾਸਤ ਸਾਡੇ ਸਾਜ ਸਾਡਾ ਸੰਗੀਤ ਜ਼ਿੰਦਾ ਰਹਿ ਸਕੇ। ”

Jatinder ShahJatinder Shah

ਫਿਲਮ ਦੇ ਗਾਣੇ ਸਾਡੇ ਬਹੁਤ ਹੀ ਪਿਆਰੇ ਲੇਖਕ ਹੈਪੀ ਰਾਏਕੋਟੀ ਦੁਆਰਾ ਲਿਖੇ ਗਏ ਹਨ, ਜੋ ਕਿ ਬਹੁਤ ਸੰਜੀਦਗੀ ਨਾਲ ਲਿਖਦੇ ਹਨ ਪਰ ਇਹ ਉਨ੍ਹਾਂ ਲਈ ਇੱਕ ਬਹੁਤ ਮੁਸ਼ਕਲ ਅਤੇ ਵੱਖਰਾ ਕੰਮ ਸੀ ਕਿਉਂਕਿ ਉਨ੍ਹਾਂ ਨੇ ਕਦੇ ਇੱਕ ਪੁਰਾਣੇ ਸਮੇਂ ਦੀ ਮੰਗ ਮੁਤਾਬਕ ਗਾਣੇ ਨਹੀਂ ਲਿਖੇ, ਪਰ ਇਸ ਵਾਰ ਅਸੀਂ ਉਨ੍ਹਾਂ ਦੇ ਕੰਮ ਦੁਆਰਾ ਹੈਰਾਨ ਹੋਵਾਂਗੇ।

ਇਸ ਲਈ, ਆਓ ਆਪਣੇ ਅੰਦਰ ਬੈਠੀ ਪੰਜਾਬੀਅਤ ਨਾਲ 'ਪਾਣੀ 'ਚ ਮਧਾਣੀ' ਦੀਆਂ ਧੁਨਾਂ 'ਤੇ ਘੁੰਮਣ ਲਈ ਤਿਆਰ ਹੋ ਜਾਈਏ ਕਿਉਂਕਿ ਫਿਲਮ ਦਾ ਪਹਿਲਾ ਗੀਤ 'ਜੀਨ' ਅੱਜ ਹੰਬਲ ਮਿਯੂਜ਼ਿਕ 'ਤੇ​​ ਗਿੱਪੀ ਗਰੇਵਾਲ ਅਤੇ ਅਫਸਾਨਾ ਖਾਨ ਦੁਆਰਾ ਪੂਰੇ ਪੰਜਾਬੀ ਰੈਟਰੋ ਅੰਦਾਜ਼ ਵਿੱਚ ਗਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement