
ਪੁਲਿਸ ਨੇ ਦੱਸਿਆ ਕਿ ਅਲੋਕ ਦਾ 50 ਲੱਖ ਰੁਪਏ ਦਾ ਕੁਝ ਲੋਕਾਂ ਨਾਲ ਲੈਣ ਦੇਣ ਸੀ
ਚੰਡੀਗੜ੍ਹ- ਪੰਜਾਬੀ ਇੰਡਸਟਰੀ ਦੇ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਲਿਆ ਹੈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ਨੂੰ ਜ਼ਿੰਮੇਵਾਰ ਠਹਿਰਇਆ ਹੈ ਜਿਨ੍ਹਾਂ ਨਾਲ ਪੈਸਿਆਂ ਦਾ ਲੈਣ ਦੇਣ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਧਾਰਾ 306 ਦੇ ਤਹਿਤ ਤਿੰਨ ਲੋਕਾਂ 'ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਅਲੋਕ ਦਾ 50 ਲੱਖ ਰੁਪਏ ਦਾ ਕੁਝ ਲੋਕਾਂ ਨਾਲ ਲੈਣ ਦੇਣ ਸੀ ਅਤੇ ਪੈਸੇ ਨਾ ਦੇਣ ਕਾਰਨ ਉਸ ਨੇ ਖ਼ੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ।
Comedy Artist Jaswinder Bhalla Brother In laws Suicide
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਮਨਪ੍ਰੀਤ ਦੇ ਬਿਆਨਾਂ ਦੇ ਆਧਾਰ ਤੇ 306 ਧਾਰਾ ਦੇ ਤਹਿਤ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਜਿਨ੍ਹਾਂ ਦੇ ਨਾਂ ਕਰਨ ਸਿੰਘ, ਹਰਿੰਦਰ ਸਿੰਘ ਅਤੇ ਤ੍ਰਿਭੁਵਨ ਹੈ। ਇਸ ਸਬੰਧੀ ਐਸ. ਐਚ. ਓ. ਥਾਣਾ ਮਾਡਲ ਟਾਊਨ ਪਵਨ ਸ਼ਰਮਾ ਨੇ ਦੱਸਿਆ ਕਿ 50 ਲੱਖ ਰੁਪਏ ਦਾ ਕੁੱਝ ਲੋਕਾਂ ਨਾਲ ਅਲੋਕ ਦਾ ਲੈਣ-ਦੇਣ ਸੀ ਤੇ ਪੈਸੇ ਨਾ ਦੇਣ ਕਾਰਨ ਉਸ ਨੇ ਖੁਦਕੁਸ਼ੀ ਕਰਨ ਦਾ ਫੈਸਲਾ ਕੀਤਾ। ਫਿਲਹਾਲ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।