
ਨੇਹਾ ਮਲਿਕ ਨੇ ਇਸ ਦੌਰਾਨ ਦੀਆਂ ਕਾਫੀ ਤਸਵੀਰਾਂ 'ਤੇ ਵੀਡੀਓਜ਼ ਆਪਣੇ...
ਜਲੰਧਰ: ਪੰਜਾਬੀ ਅਦਾਕਾਰਾ ਨੇਹਾ ਮਲਿਕ ਜੋ ਕਿ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਨੇਹਾ ਮਲਿਕ ਲੰਡਨ ਦੇ 'ਗੁਰੂ ਨਾਨਕ ਦਰਬਾਰ ਗੁਰਦੁਆਰਾ' ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਨੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਤੇ ਪ੍ਰਮਾਤਮਾ ਦਾ ਸ਼ੁਕਰਾਨਾ ਵੀ ਕੀਤਾ।
Neha Malikਨੇਹਾ ਮਲਿਕ ਨੇ ਇਸ ਦੌਰਾਨ ਦੀਆਂ ਕਾਫੀ ਤਸਵੀਰਾਂ 'ਤੇ ਵੀਡੀਓਜ਼ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੇਹਾ ਮਲਿਕ ਨੇ ਪੀਲੇ ਰੰਗ ਦਾ ਲਹਿੰਗਾ ਪਾਇਆ ਹੈ, ਜਿਸ 'ਚ ਉਹ ਬੇਹੱਦ ਸ਼ਾਨਦਾਰ ਲੱਗ ਰਹੀ ਹੈ।
Neha Malikਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਨੇਹਾ ਮਲਿਕ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਏ ਦਿਨ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Neha Malikਜੇ ਗੱਲ ਕਰੀਏ ਨੇਹਾ ਮਲਿਕ ਦੇ ਕੰਮ ਦੀ ਤਾਂ ਉਨ੍ਹਾਂ ਨੇ ਕਈ ਨਾਮੀ ਸਿੰਗਰਾਂ ਦੇ ਗੀਤਾਂ 'ਚ ਅਦਾਕਾਰੀ ਦਾ ਜਲਵਾ ਬਿਖੇਰਿਆ ਹੈ। ਇਸ ਤੋਂ ਇਲਾਵਾ ਨੇਹਾ ਮਲਿਕ ਦੀ ਝੋਲੀ 'ਚ ਦੋ ਪੰਜਾਬੀ ਫਿਲਮਾਂ ਵੀ ਹਨ।
ਅਗਲੇ ਸਾਲ ਆਉਣ ਵਾਲੀ ਪੰਜਾਬੀ ਫਿਲਮ 'ਮੁਸਾਫਿਰ', ਜਿਸ 'ਚ ਨੇਹਾ ਮਲਿਕ ਪੰਜਾਬੀ ਗਾਇਕ ਹਰਸਿਮਰਨ ਨਾਲ ਸਿਲਵਰ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਉਹ ਆਰਿਆ ਬੱਬਰ ਨਾਲ 'ਗਾਂਧੀ ਫੇਰ ਆ ਗਿਆ' 'ਚ ਮੁੱਖ ਭੂਮਿਕਾ 'ਚ ਨਜ਼ਰ ਆਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।