
ਰੋਜ਼ਾਨਾ ਸਪੋਕਸਮੈਨ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ
ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖ਼ੀਆਂ ਵਿੱਚ ਹੈ। ਖ਼ਬਰਾਂ ਆ ਰਹੀਆਂ ਹਨ ਕਿ ਵਿਵਾਦਾਂ 'ਚ ਘਿਰੇ ਇਸ ਜੋੜੇ ਨੇ ਹੁਣ ਭਾਰਤ ਛੱਡਣ ਦਾ ਫ਼ੈਸਲਾ ਕੀਤਾ ਹੈ। ਚਰਚਾ ਹੈ ਕਿ ਕੁੱਲ੍ਹੜ ਪੀਜ਼ਾ ਜੋੜਾ ਸਹਿਜ ਅਰੋੜਾ ਅਤੇ ਉਸ ਦੀ ਪਤਨੀ ਆਪਣੇ ਬੇਟੇ ਨਾਲ ਪੰਜਾਬ (ਭਾਰਤ) ਛੱਡ ਕੇ ਇੰਗਲੈਂਡ ਚਲੇ ਗਏ ਹਨ।
ਪਿਛਲੇ ਕੁਝ ਮਹੀਨਿਆਂ 'ਚ ਇਸ ਜੋੜੇ ਨੂੰ ਕਈ ਵਿਵਾਦਾਂ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਸਨ।
ਖ਼ਬਰਾਂ ਇਹ ਵੀ ਹਨ ਕਿ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ-ਦੂਜੇ ਨੂੰ ਅਨਫ਼ੋਲੋ ਕਰ ਦਿੱਤਾ ਸੀ। ਦੋਵਾਂ ਵਿਚਾਲੇ ਤਲਾਕ ਦੀ ਗੱਲ ਚੱਲ ਰਹੀ ਸੀ। ਹਾਲਾਂਕਿ ਹੁਣ ਗੱਲਾਂ ਆ ਰਹੀਆਂ ਹਨ ਕਿ ਦੋਵੇਂ ਵਿਦੇਸ਼ ਵਿਚ ਸ਼ਿਫ਼ਟ ਹੋਣ ਵਾਲੇ ਹਨ।
ਜਿਵੇਂ ਉਨ੍ਹਾਂ ਦੇ ਵਿਦੇਸ਼ ਸ਼ਿਫ਼ਟ ਹੋਣ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਫੈਨਜ਼ ਵਿਚ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ। ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਅਸੀਂ ਦੱਸ ਦੇਈਏ ਕਿ ਕੁੱਲ੍ਹੜ ਪੀਜ਼ਾ ਜੋੜੇ ਦੇ ਵਿਦੇਸ਼ ਜਾਣ ਦੀ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ।
ਨੋਟ: ਰੋਜ਼ਾਨਾ ਸਪੋਕਸਮੈਨ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ।