ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਸਾਂਝ, ਮੁਸ਼ਕਲਾਂ ਤੇ ਜ਼ਿੰਦਗੀ ਨੂੰ ਪੇਸ਼ ਕਰੇਗੀ 'ਚੱਲ ਮੇਰਾ ਪੁੱਤ'
Published : Jul 20, 2019, 11:52 am IST
Updated : Jul 20, 2019, 11:52 am IST
SHARE ARTICLE
Punjabi movie Chal Mera Putt
Punjabi movie Chal Mera Putt

26 ਜੁਲਾਈ ਨੂੰ ਹੋਵੇਗੀ ਰਿਲੀਜ਼

ਜਲੰਧਰ: ਪਾਲੀਵੁੱਡ ਦੇ ਅਦਾਕਾਰ ਅਤੇ ਕਲਾਕਾਰ ਅਮਰਿੰਦਰ ਗਿੱਲ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ ਚੱਲ ਮੇਰਾ ਪੁੱਤ ਦਾ ਟ੍ਰੇਲਰ ਸੋਮਵਾਰ ਨੂੰ ਰਿਲੀਜ਼ ਹੋਇਆ ਹੈ। ਇਸ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਭਰਮਾਂ ਹੁੰਗਾਰਾ ਮਿਲਿਆ ਹੈ। ਇਸ ਫ਼ਿਲਮ ਵਿਚ ਪਾਕਿਸਤਾਨ ਦੇ ਨਾਮਵਰ ਕਾਮੇਡੀਅਨ ਅਕਰਮ ਉਦਾਸ, ਇਫਤਕਾਰ ਠਾਕੁਰ ਅਤੇ ਨਾਸੁਰ ਚੁਨੌਟੀ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। 26 ਜੁਲਾਈ ਨੂੰ ਰਿਲੀਜ਼ ਹੋ ਰਹੀ ਅਮਰਿੰਦਰ ਗਿੱਲ ਦੀ ਫ਼ਿਲਮ ਚੱਲ ਮੇਰਾ ਪੁੱਤ ਵਿਦੇਸ਼ੀ ਵੱਸਦੇ ਪੰਜਾਬੀ ਨੌਜਵਾਨਾਂ ਦੇ ਇਸੇ ਜੀਵਨ ਨੂੰ ਬਿਆਨ ਕਰੇਗੀ।

Chal Mera PuttChal Mera Putt

ਫ਼ਿਲਮ ਦੇ ਟ੍ਰੇਲਰ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਫ਼ਿਲਮ ਵੱਖ-ਵੱਖ ਧਰਮਾਂ, ਸੂਬਿਆਂ ਅਤੇ ਮੁਲਕਾਂ ਤੋਂ ਆਏ ਨੌਜਵਾਨਾਂ ਦੀ ਵਿਦੇਸ਼ਾਂ ਵਿਚ ਸਾਂਝ, ਮੁਸ਼ਕਲਾਂ ਅਤੇ ਜ਼ਿੰਦਗੀ ਨੂੰ ਪੇਸ਼ ਕਰਦੀ ਹੋਈ ਪੰਜਾਬੀ ਮੁੰਡਿਆਂ ਦੀ ਜ਼ਿੰਦਗੀ ਨੂੰ ਬਿਆਨ ਕਰੇਗੀ। ਅਪਣੀ ਜ਼ਮੀਨ ਵੇਚ ਕੇ ਵਿਦੇਸ਼ਾਂ ਵਿਚ ਗਏ ਪੰਜਾਬੀ ਉੱਥੇ ਕਿਹੋ ਜਿਹੇ ਬੁੱਲੇ ਲੁੱਟ ਰਹੇ ਹਨ ਇਹ ਇਸ ਫ਼ਿਲਮ ਤੋਂ ਪਤਾ ਲੱਗੇਗਾ। ਇਸ ਫ਼ਿਲਮ ਰਾਹੀਂ ਲੋੜ ਪੈਣ 'ਤੇ ਇਕਜੁੱਟ ਹੁੰਦੇ ਪੰਜਾਬੀਆਂ ਦੇ ਸੁਭਾਅ ਨੂੰ ਪਰਦੇ 'ਤੇ ਪੇਸ਼ ਕਰੇਗੀ।

Chal Mera PuttChal Mera Putt

ਇਸ ਫ਼ਿਲਮ ਵਿਚ ਅਮਰਿੰਦਰ ਗਿੱਲ ਦੇ ਨਾਲ ਸਿੰਮੀ ਚਾਹਲ ਨੂੰ ਦੇਖਿਆ ਜਾਵੇਗਾ। ਫ਼ਿਲਮ ਵਿਚ ਪਾਕਿਸਤਾਨੀ ਕਲਾਕਾਰਾਂ ਦੀ ਸ਼ਮੂਲੀਅਤ ਜਿੱਥੇ ਫ਼ਿਲਮ ਨੂੰ ਕਈ ਪੱਖਾਂ ਤੋਂ ਖਾਸ ਬਣਾ ਰਹੀ ਹੈ ਉੱਥੇ ਹੀ ਇਸ ਫ਼ਿਲਮ ਨਾਲ ਰਿਦਮ ਬੁਆਏਜ਼ ਇੰਟਰਟੇਨਮੈਂਟ ਦਾ ਨਾਂ ਜੁੜੋ ਹੋਣ ਕਰ ਕੇ ਫ਼ਿਲਮ ਦੇ ਬਿਹਤਰ ਮਿਆਰ ਤੇ ਮਨੋਰੰਜਨ ਭਰਪੂਰ ਹੋਣ 'ਤੇ ਮੋਹਰ ਲਾਉਂਦਾ ਹੈ।

ਨਿਰਮਾਤਾ ਕਾਰਜ ਗਿੱਲ ਅਤੇ ਆਸ਼ੂ ਮੁਨੀਸ਼ ਸਾਹਨੀ ਦੀ ਇਹ ਫ਼ਿਲਮ ਵੀ ਦਰਸ਼ਕਾਂ ਦੀ ਕਸਵੱਟੀ 'ਤੇ ਖਰਾ ਉਤਰਣ ਦਾ ਦਮ ਰੱਖਦੀ ਹੈ। ਅਮਰਿੰਦਰ ਗਿੱਲ ਦੀ ਸਹਿਜ ਭਰਪੂਰ ਅਦਾਕਾਰੀ, ਦਿਲ ਟੁੰਬਵਾਂ ਸੰਗੀਤ ਅਤੇ ਸ਼ਾਨਦਾਰ ਪੇਸ਼ਕਾਰੀ ਇਸ ਫ਼ਿਲਮ ਦਾ ਅਹਿਮ ਧੁਰਾ ਹਨ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਵਿਚ ਬਹੁਤ ਉਤਸੁਕਤਾ ਬਣੀ ਹੋਈ ਹੈ।

Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter ਤੇ follow ਕਰੋ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement