
20 ਸਤੰਬਰ ਨੂੰ ਕੈਨੇਡਾ ਵਿਚ ਅਗਲੀਆਂ ਫੈਡਰਲ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਇਕ ਖ਼ਾਸ ਖ਼ਬਰ ਸਾਹਮਣੇ ਆਈ ਹੈ।
ਚੰਡੀਗੜ੍ਹ: 20 ਸਤੰਬਰ ਨੂੰ ਕੈਨੇਡਾ ਵਿਚ ਅਗਲੀਆਂ ਫੈਡਰਲ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਇਕ ਖ਼ਾਸ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਹਨਾਂ ਚੋਣਾਂ ਵਿਚ ਮਸ਼ਹੂਰ ਪੰਜਾਬੀ ਸਿੰਗਰ ਅਤੇ ਅਦਾਕਾਰ ਪਰਮੀਸ਼ ਵਰਮਾ ਦੀ ਮੰਗੇਤਰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਚੋਣ ਲੜਨ ਜਾ ਰਹੀ ਹੈ।
Parmish verma broke traffic rules
ਹੋਰ ਪੜ੍ਹੋ: ਵਿਰੋਧੀ ਪਾਰਟੀਆਂ ਦੀ ਬੈਠਕ ਵਿਚ ਸੋਨੀਆ ਗਾਂਧੀ ਦੀ ਅਪੀਲ, 'ਭਾਜਪਾ ਖਿਲਾਫ਼ ਇਕਜੁੱਟ ਹੋਣ ਸਾਰੀਆਂ ਧਿਰਾਂ'
ਪਰਮੀਸ਼ ਵਰਮਾ ਨੇ ਅਪਣੇ ਇੰਸਟਾਗ੍ਰਾਮ ਅਤੇ ਟਵਿਟਰ ਅਕਾਊਂਟ ’ਤੇ ਪੋਸਟ ਸਾਂਝੀ ਕਰਦਿਆਂ ਅਪਣੀ ਮੰਗੇਤਰ ਨੂੰ ਨਾਮਜ਼ਦ ਹੋਣ ਲਈ ਵਧਾਈ ਦਿੱਤੀ। ਖ਼ਾਸ ਗੱਲ ਇਹ ਹੈ ਕਿ ਪਰਮੀਸ਼ ਵਰਮਾ ਨੇ ਪਹਿਲੀ ਵਾਰ ਅਪਣੀ ਮੰਗੇਤਰ ਦੀ ਤਸਵੀਰ ਸਾਂਝੀ ਕੀਤੀ। ਉਹਨਾਂ ਦੀ ਇਹ ਪੋਸਟ ਕਾਫੀ ਵਾਇਰਲ ਹੋ ਰਹੀ ਹੈ ਤੇ ਉਹਨਾਂ ਦੇ ਫੈਨਜ਼ ਉਹਨਾਂ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ।
Tweet
ਹੋਰ ਪੜ੍ਹੋ: Fact Check: ਅਫ਼ਗ਼ਾਨਿਸਤਾਨ 'ਤੇ ਕਬਜ਼ੇ ਮਗਰੋਂ ਭਾਰਤ ਨੂੰ ਧਮਕੀ ਦੇਣ ਲਗ ਪਏ ਤਾਲਿਬਾਨੀ? ਜਾਣੋ ਸੱਚ
ਪਰਮੀਸ਼ ਵਰਮਾ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, ‘ਮੈਨੂੰ ਅਪਣੇ ਜੀਵਨਸਾਥੀ ’ਤੇ ਮਾਣ ਹੈ। ਬਹੁਤ-ਬਹੁਤ ਮੁਬਾਰਕਾਂ ਗੁਨੀਤ। ਕੈਨੇਡਾ ’ਚ ਲਿਬਰਲ ਪਾਰਟੀ ਲਈ ਨਾਮਜ਼ਦਗੀ ਜਿੱਤਣ ’ਤੇ ਵਧਾਈ। ਮੈਂ ਤੁਹਾਨੂੰ ਕੈਨੇਡਾ ’ਚ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਦੀ ਅਗਲੀ ਸੰਸਦ ਮੈਂਬਰ ਵਜੋਂ ਦੇਖਣ ਦੀ ਉਡੀਕ ਕਰ ਰਿਹਾ ਹਾਂ। ਮੈਂ ਹਰ ਸਮੇਂ ਤੁਹਾਡੇ ਨਾਲ ਹਾਂ’।
Parmish Verma's fiance to contest elections in Canada
ਹੋਰ ਪੜ੍ਹੋ: Zydus Cadila ਦੀ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਮਿਲੀ ਮਨਜ਼ੂਰੀ
ਦੱਸ ਦਈਏ ਕਿ ਪਰਮੀਸ਼ ਵਰਮਾ ਦੀ ਮੰਗੇਤਰ ਗੁਨੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਲਈ ਲਿਬਰਲ ਪਾਰਟੀ ਵਲੋਂ ਨਾਮਜ਼ਦ ਹੋਈ ਹੈ।