‘ਸਰਕਾਰ’ ਨੂੰ ਹਿਲਾਉਣ ਵਾਲਾ ਗੀਤ ਹੋ ਚੁੱਕਿਆ ਹੈ ਰਿਲੀਜ਼
Published : Sep 20, 2019, 10:45 am IST
Updated : Sep 20, 2019, 10:45 am IST
SHARE ARTICLE
Punjabi Movie Doorbeen
Punjabi Movie Doorbeen

ਇਸ ਗਾਣੇ ਦਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ’ਤੇ ਵਰਲਡ ਵਾਈਡ ਪ੍ਰੀਮੀਅਰ ਕੀਤਾ ਗਿਆ ਹੈ।

ਜਲੰਧਰ: ਫ਼ਿਲ਼ਮ ਦੂਰਬੀਨ ਫ਼ਿਲਮ ਦੀ ਅਪਡੇਟ ਲਗਾਤਾਰ ਜਾਰੀ ਹੈ। ਹਾਲ ਹੀ ਵਿਚ ਇਕ ਹੋਰ ਖਬਰ ਸਾਹਮਣੇ ਆਈ ਹੈ ਜਿਸ ਵਿਚ ਫ਼ਿਲਮ ਦੇ ਟਰੇਲਰ ਤੋਂ ਬਆਦ ਹੁਣ ਫ਼ਿਲਮ ਦਾ ਗਾਣਾ ਸਰਕਾਰ ਰਿਲੀਜ਼ ਹੋ ਚੁੱਕਿਆ ਹੈ। ਇਸ ਗਾਣੇ ਨੂੰ ਆਵਾਜ਼ ਜੱਸ ਬਾਜਵਾ ਤੇ ਗੁਰਲੇਜ਼ ਅਖ਼ਤਰ ਨੇ ਦਿੱਤੀ ਹੈ। ਗਾਣੇ ਦੇ ਬੋਲ ਜੰਗ ਸੰਧੂ ਨੇ ਲਿਖੇ ਹਨ ਜਦੋਂ ਕਿ ਇਸ ਗਾਣੇ ਨੂੰ ਮਿਊਜ਼ਿਕ ਧਝ ਢਲ਼ੌਾਂ ਨੇ ਦਿੱਤਾ ਹੈ। 

Sarkar SongSarkar Song

ਇਸ ਗਾਣੇ ਦਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ’ਤੇ ਵਰਲਡ ਵਾਈਡ ਪ੍ਰੀਮੀਅਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਫ਼ਿਲਮ ‘ਦੂਰਬੀਨ’ ਦਾ ਟਰੇਲਰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦਸ ਦਈਏ ਕਿ ਇਸ ਫ਼ਿਲਮ ਵਿਚ ਇੱਕ ਪਿੰਡ ਦੇ ਸਥਾਨਕ ਲੋਕ ਸ਼ਰਾਬ ਤਿਆਰ ਕਰ ਕੇ ਸਪਲਾਈ ਕਰ ਰਹੇ ਹਨ ਅਤੇ ਪੁਲਿਸ 20 ਸਾਲਾਂ ਤੋਂ ਉਨ੍ਹਾਂ ਨੂੰ ਰੰਗੇ ਹੱਥੀਂ ਫੜਨ ਵਿਚ ਅਸਫਲ ਰਹੀ ਹੈ। ਇਸ ਸਮੱਸਿਆ ਨੂੰ ਖਤਮ ਕਰਨ ਲਈ ਉਹ ਇੱਕ ਡੀਐਸਪੀ ਭੇਜਦੇ ਹਨ ਜੋ ਸਰੋਤ ਨੂੰ ਬੇਨਕਾਬ ਕਰਨ ਲਈ ਇੱਕ ਛੁਪਾਓ ਏਜੰਟ ਨਿਯੁਕਤ ਕਰਦਾ ਹੈ।

ਹਾਲਾਂਕਿ, ਆਪਣੇ ਮਿਸ਼ਨ ਵਿਚ, ਉਹ ਪਿੰਡ ਅਤੇ ਇਸ ਦੇ ਲੋਕਾਂ ਦੀਆਂ ਸਖਤ ਹਕੀਕਤਾਂ ਦਾ ਸਾਹਮਣਾ ਕਰਨ ਲਈ ਆਉਂਦੇ ਹਨ। ਕੀ ਉਹ ਉਨ੍ਹਾਂ ਦੀ ਮਦਦ ਕਰ ਸਕੇਗਾ? ਇਸ ਫ਼ਿਲਮ ‘ਚ ਨਿੰਜਾ ਛਿੰਦਾ ਨਾਂਅ ਦਾ ਕਿਰਦਾਰ ਨਿਭਾ ਰਹੇ ਨੇ। ਇਸ ਫ਼ਿਲਮ ‘ਚ ਵਾਮਿਕਾ ਗੱਬੀ, ਜੱਸ ਬਾਜਵਾ, ਰੁਪਿੰਦਰ ਰੂਪੀ, ਹੌਬੀ ਧਾਲੀਵਾਲ, ਯੋਗਰਾਜ ਸਿੰਘ, ਕਰਮਜੀਤ ਅਨਮੋਲ, ਗੁਰਪ੍ਰੀਤ ਭੰਗੂ, ਗੁਰਮੀਤ ਸਾਜਨ, ਹਾਰਬੀ ਸੰਘਾ ਅਤੇ ਜੈਸਮੀਨ ਬਾਜਵਾ ਵਰਗੇ ਕਈ ਕਲਾਕਾਰ ਅਹਿਮ ਭੂਮਿਕਾ ਚ ਨਜ਼ਰ ਆਉਣਗੇ।

ਦੂਰਬੀਨ ਫ਼ਿਲਮ ਦੇ ਟਰੇਲਰ ਨੂੰ ਯੈਲੋ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦੂਰਬੀਨ ਫ਼ਿਲਮ ਦੀ ਕਹਾਣੀ ਸੁਖਰਾਜ ਸਿੰਘ ਵੱਲੋਂ ਲਿਖੀ ਗਈ ਹੈ ਤੇ ਇਸ਼ਾਨ ਚੋਪੜਾ ਦੇ ਨਿਰਦੇਸ਼ਨ ਹੇਠ ਬਣਾਇਆ ਗਿਆ ਹੈ। ਫ਼ਿਲਮ ਤੋਂ ਹੋਣ ਵਾਲੀ ਕਮਾਈ ‘ਚੋਂ 20 ਪ੍ਰਤੀਸ਼ਤ ਹਿੱਸਾ ਪਿਛਲੇ ਦਿਨੀਂ ਆਏ ਪੰਜਾਬ ‘ਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਦਿੱਤਾ ਜਾਵੇਗਾ।

ਫਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ ਸੁਖਰਾਜ ਰੰਧਾਵਾ, ਜੁਗਰਾਜ ਬੱਲ, ਯਾਦਵਿੰਦਰ ਵਿਰਕ। ਦੂਰਬੀਨ ਫ਼ਿਲਮ ਨੂੰ 27 ਸਤੰਬਰ ਨੂੰ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਪੂਰੀ ਦੁਨੀਆਂ ‘ਚ ਰਿਲੀਜ਼ ਕੀਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement