Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਫੇਰ ਪਿਆ ਰੌਲਾ, ਘਰ ਦੇ ਬਾਹਰ ਇਕੱਠੇ ਹੋਏ ਲੋਕ
Published : Sep 20, 2024, 11:07 am IST
Updated : Sep 20, 2024, 11:17 am IST
SHARE ARTICLE
Kulhad Pizza Couple latest News
Kulhad Pizza Couple latest News

Kulhad Pizza Couple: ਮਾਮਲੇ ਦੀ ਇਕ ਵੀਡੀਓ ਵੀ ਸਾਹਮਣੇ ਆਇਆ

Kulhad Pizza Couple latest News: ਜਲੰਧਰ ਦਾ ਮਸ਼ਹੂਰ ਕੁੱਲੜ ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦੇਰ ਰਾਤ ਕੁੱਲ੍ਹੜ ਪੀਜ਼ਾ ਵਿਖੇ ਕੁਝ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਗਾਲੀ-ਗਲੋਚ ਕਰਕੇ ਪਤੀ-ਪਤਨੀ ਨੂੰ ਤੰਗ ਕੀਤਾ। ਜਿਸ ਤੋਂ ਬਾਅਦ ਸਹਿਜ ਅਰੋੜਾ ਨੇ ਤੁਰੰਤ ਇਲਾਕਾ ਨਿਵਾਸੀਆਂ ਨੂੰ ਇਕੱਠਾ ਕਰ ਕੇ ਹੰਗਾਮਾ ਕਰ ਦਿੱਤਾ।

ਸਹਿਜ ਨੇ ਦੱਸਿਆ ਕਿ ਉਹ ਦੇਰ ਰਾਤ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਸਹਿਜ ਘਰ ਤੋਂ ਬਾਹਰ ਆਇਆ ਤੇ ਮੁਲਜ਼ਮਾਂ ਨੂੰ ਅਜਿਹਾ ਕਰਨ ਤੋਂ ਰੋਕਿਆ। ਇਸ ਦੌਰਾਨ ਮੁਲਜ਼ਮਾਂ ਨੇ ਉਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਸਹਿਜ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਲੜਕੇ ਨੂੰ ਨਾ ਤਾਂ ਮੈਂ ਜਾਣਦਾ ਹਾਂ ਅਤੇ ਨਾ ਹੀ ਮੈਂ ਉਸ ਨੂੰ ਕਦੇ ਦੇਖਿਆ ਹੈ। ਉਧਰ, ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜਿਸ ਨੌਜਵਾਨ 'ਤੇ ਦੋਸ਼ ਲਾਏ ਗਏ ਹਨ, ਉਹ ਨਾਬਾਲਗ ਸੀ।

2 ਮਹੀਨੇ ਪਹਿਲਾਂ ਹੋਇਆ ਸੀ ਹਮਲਾ
ਕੁੱਲ੍ਹੜ ਪੀਜ਼ਾ ਜੋੜੇ ਦੀ ਕਾਰ 'ਤੇ ਵੀ ਕਰੀਬ 2 ਮਹੀਨੇ ਪਹਿਲਾਂ ਹਮਲਾ ਹੋਇਆ ਸੀ। ਕੁਝ ਅਣਪਛਾਤੇ ਹਮਲਾਵਰਾਂ ਨੇ ਜੋੜੇ ਦੀ ਕਾਰ 'ਤੇ ਪੱਥਰ ਸੁੱਟ ਕੇ ਸ਼ੀਸ਼ੇ ਤੋੜ ਦਿੱਤੇ। ਉਦੋਂ ਸਹਿਜ ਅਰੋੜਾ ਨੇ ਉਕਤ ਘਟਨਾ ਦੀ ਜਾਣਕਾਰੀ ਆਪਣੇ ਫੇਸਬੁੱਕ ਅਕਾਊਂਟ 'ਤੇ ਸਾਂਝੀ ਕੀਤੀ ਸੀ। ਸਹਿਜ ਨੇ ਲਾਈਵ ਹੋ ਕੇ ਕਿਹਾ ਸੀ ਕਿ ਜੇ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦੀ ਹੈ, ਪਰ ਕੀ ਕਿਸੇ ਦੀ ਕਾਰ ਨਾਲ ਕੋਈ ਦੁਸ਼ਮਣੀ ਸੀ? ਪਹਿਲਾਂ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਲੱਤ ਮਾਰ ਕੇ ਕਾਰ 'ਤੇ ਡੇਟ ਪਾਏ ਗਏ।

ਜੋੜੇ ਦੀ ਕਥਿਤ ਅਸ਼ਲੀਲ ਵੀਡੀਓ ਹੋਈ ਸੀ ਵਾਇਰਲ 
ਦੱਸ ਦੇਈਏ ਕਿ ਪਿਛਲੇ ਸਾਲ ਕੁੱਲ੍ਹੜ ਪੀਜ਼ਾ ਜੋੜੇ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜੋ ਪਹਿਲਾਂ ਜੋੜੇ ਦੇ ਰੈਸਟੋਰੈਂਟ ਵਿੱਚ ਕੰਮ ਕਰਦੀ ਸੀ। ਇਸ ਜੋੜੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਕਾਫੀ ਵਿਵਾਦਾਂ 'ਚ ਹਨ।
ਹਾਲਾਂਕਿ ਪਹਿਲਾਂ ਸਹਿਜ ਨੇ ਕਿਹਾ ਸੀ ਕਿ ਉਕਤ ਵੀਡੀਓ ਉਨ੍ਹਾਂ ਦਾ ਨਹੀਂ ਹੈ ਪਰ ਫਿਰ ਇਕ ਪੋਡਕਾਸਟ ਦੌਰਾਨ ਸਹਿਜ ਨੇ ਮੰਨਿਆ ਕਿ ਉਕਤ ਵੀਡੀਓ ਉਨ੍ਹਾਂ ਦੀ ਹੈ ਅਤੇ ਇਹ ਉਨ੍ਹਾਂ ਦੀ ਵੱਡੀ ਗਲਤੀ ਸੀ। ਦੱਸ ਦੇਈਏ ਕਿ ਇਸ ਜੋੜੇ ਦੀ ਵੀਡੀਓ ਵਾਇਰਲ ਹੋਣ ਕਾਰਨ ਕਈ ਵਾਰ ਸ਼ਹਿਰ ਵਿੱਚ ਹੰਗਾਮਾ ਹੋਇਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement