
ਇਸ ਦੌਰਾਨ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਕੀਤੀਆਂ ਸੇਅਰ
ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਨਨਕਾਣਾ ਸਾਹਿਬ ਪਹੁੰਚੇ।
File
ਇਸ ਮੌਕੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ‘ਤੇ ਬਣੇ ਗੁਰਦੁਆਰਾ ਨਨਕਾਣਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਗੂ ਘਰ ਦੀਆਂ ਖੁਸ਼ੀਆਂ ਹਾਸਿਲ ਕੀਤੀਆਂ।
File
ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਸੱਥਾ ਟੇਕਿਆ ਅਤੇ ਚਵਰ ਸਾਹਿਬ ਝੁਲਾਇਆ।
File
ਗਿੱਪੀ ਗਰੇਵਾਲ ਜਲਦ ਹੀ ਅਪਣੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਲੈ ਕੇ ਆ ਰਹੇ ਹਨ ਅਤੇ ਉਸ ਤੋਂ ਪਹਿਲਾਂ ਉਨ੍ਹਾਂ ਨੇ ਨਨਕਾਣਾ ਸਾਹਿਬ ‘ਚ ਮੱਥਾ ਟੇਕਿਆ।
File
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਸੀ। ਫ਼ਿਲਮ ‘ਚ ਗਿੱਪੀ ਗਰੇਵਾਲ, ਨੇਹਾ ਸ਼ਰਮਾ, ਬੱਬਲ ਰਾਏ, ਰੋਸ਼ਨ ਪ੍ਰਿੰਸ ਅਤੇ ਪਵਨ ਮਲਹੋਤਰਾ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ।
File
ਫ਼ਿਲਮ ਦੇ ਸਾਰੇ ਐਕਸ਼ਨ ਸੀਨਾਂ ਨੂੰ ਮਸ਼ਹੂਰ ਐਕਸ਼ਨ ਡਾਇਰੈਕਟਰ ਸ਼ਿਆਮ ਕੋਸ਼ਲ ਨੇ ਨਿਰਦੇਸ਼ਿਤ ਕੀਤਾ ਹੈ।
File
ਫ਼ਿਲਮ ਦਾ ਵਿਸ਼ਵ ਵਿਤਰਣ ਮੁਨੀਸ਼ ਸਾਹਨੀ ਦੇ ਓਮਜੀ ਗਰੁੱਪ ਦੁਆਰਾ ਕੀਤਾ ਜਾਵੇਗਾ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ 28 ਫਰਵਰੀ ਨੂੰ ਰਿਲੀਜ਼ ਹੋਵੇਗੀ।